ETV Bharat / state

ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਸਰਕਾਰ ਨੇ ਸਥਾਪਿਤ ਕੀਤੇ ਕੰਟਰੋਲ ਰੂਮ, ਇਸ ਨੰਬਰ 'ਤੇ ਫੋਨ ਕਰਕੇ ਕਰੋ ਪ੍ਰਾਪਤ

ਕਿਸਾਨੂੰ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਸਰਕਾਰ ਨੇ ਕੰਟਰੋਲ ਰੂਮ ਬਣਾਏ ਹਨ। ਕਿਸਾਨ 8 ਵਜੇ ਤੋਂ ਰਾਤ 9:30 ਵਜੇ ਤੱਕ 77106-65725 ‘ਤੇ ਕਾਲ ਕਰਕੇ ਪਨੀਰੀ ਲੈ ਸਕਦੇ ਹਨ।

The government has set up a control room to provide free paddy
ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਸਰਕਾਰ ਨੇ ਸਥਾਪਿਤ ਕੀਤੇ ਕੰਟਰੋਲ ਰੂਮ, ਇਸ ਨੰਬਰ 'ਤੇ ਫੋਨ ਕਰਕੇ ਕਰੋ ਪ੍ਰਾਪਤ
author img

By

Published : Jul 18, 2023, 6:09 PM IST

ਚੰਡੀਗੜ੍ਹ : ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਜਿਹੜੇ ਕਿਸਾਨਾਂ ਦੀ ਫ਼ਸਲ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਲਈ ਕਿਸਾਨ ਸਵੇਰੇ 8 ਵਜੇ ਤੋਂ ਰਾਤ 9.30 ਵਜੇ ਤੱਕ “77106-65725” ‘ਤੇ ਕਾਲ ਕਰਕੇ ਝੋਨੇ ਦੀ ਪਨੀਰੀ ਲੈਣ ਲਈ ਮੰਗ ਦਰਜ ਕਰਵਾ ਸਕਦੇ ਹਨ।

ਭਲਕੇ ਸੰਗਰੂਰ ਤੋਂ ਪਨੀਰੀ ਬੀਜਣ ਦੀ ਸ਼ੁਰੂਆਤ : ਜਾਣਕਾਰੀ ਮੁਤਾਬਿਕ ਖੇਤੀਬਾੜੀ ਮੰਤਰੀ ਭਲਕੇ ਸੰਗਰੂਰ ਜ਼ਿਲ੍ਹੇ ਵਿੱਚ 22 ਏਕੜ ਤੋਂ ਵੱਧ ਰਕਬੇ ਵਿੱਚ ਪਨੀਰੀ ਬੀਜਣ ਦੀ ਸ਼ੁਰੂਆਤ ਕਰਨਗੇ ਅਤੇ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ 3500 ਕੁਇੰਟਲ ਤੋਂ ਵੱਧ ਝੋਨੇ ਦੀ ਪਨੀਰੀ ਦੀ ਬਿਜਾਈ ਕੀਤੀ ਜਾ ਰਹੀ ਹੈ। ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਝੋਨੇ ਦੀ ਪਨੀਰੀ ਦੀ ਮੰਗ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਸੂਬਾ ਸਰਕਾਰ ਹੜ੍ਹਾਂ ਕਾਰਨ ਨੁਕਸਾਨੀ ਗਈ ਝੋਨੇ ਦੀ ਫਸਲ ਵਾਲੇ ਖੇਤਰਾਂ ਵਿੱਚ ਝੋਨੇ ਦੀ ਮੁੜ ਲੁਆਈ ਲਈ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਖੇਤੀਬਾੜੀ ਮੰਤਰੀ ਨੇ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਦੀ ਮਦਦ ਕਰਨ ਵਾਲੇ ਕਿਸਾਨਾਂ ਦੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਇੱਕ ਦੂਜੇ ਦੀ ਸਹਾਇਤਾ ਕਰਨ ਦੀ ਲੋੜ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.