ਚੰਡੀਗੜ੍ਹ: ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਕਿਸਾਨਾਂ ਵੱਲੋਂ ਟੋਲ ਪਲਾਜ਼ੇ ਬੰਦ ਕਰਨ ਦੇ ਮਾਮਲੇ ਨਾਲ ਸਬੰਧਤ NHAI ਦੀ ਪਟੀਸ਼ਨ ਉੱਤੇ ਸੁਣਵਾਈ ਹੋ ਗਈ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਸੁਣਵਾਈ ਕਰਦਿਆ ਪੰਜਾਬ ਦੇ ਚੀਫ ਸੈਕੇਰਟਰੀ ਅਤੇ ਡੀਜੀਪੀ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਚੱਲਦੇ ਹੋਏ ਸਾਰੇ ਟੋਲ ਪਲਾਜ਼ਿਆਂ ਉੱਤੇ ਚੱਲ ਰਹੇ ਧਰਨਿਆਂ ਨੂੰ ਹਟਵਾਇਆ ਜਾਵੇ, ਤਾਂ ਕਿ NHAI ਨੂੰ ਹੋਰ ਕੋਈ ਵਿੱਤੀ ਨੁਕਸਾਨ ਨਾ ਹੋਵੇ। ਹਾਈਕੋਰਟ ਨੇ ਇਹ ਵੀ ਨਿਰਦੇਸ਼ ਜਾਰੀ ਕੀਤੇ ਹਨ ਕਿ ਟੋਲ ਪਲਾਜ਼ਿਆਂ ਨੂੰ ਫਿਰ ਤੋਂ ਚਲਾਉਣ ਦਾ ਕੰਮ ਯਕੀਨੀ ਬਣਾਇਆ ਜਾਵੇ।
ਸੀਨੀਅਰ ਐਡਵੋਕੇਟ ਚੇਤਨ ਮਿੱਤਲ ਨੇ ਦੱਸਿਆ ਕਿ ਹਾਈਕੋਰਟ ਨੇ ਅੱਜ ਫੈਸਲੇ ਉੱਤੇ ਸੁਣਾਈ ਕਰਦਿਆ ਦੱਸਿਆ ਕਿ ਕੋਈ ਵੀ ਅਫਸਰ ਵੱਲੋਂ ਜ਼ਿਲ੍ਹੇ ਵਿੱਚ ਧਰਨਾ ਨਹੀਂ ਚੁਕਾਇਆ ਗਿਆ ਸੀ। ਅੱਜ ਹਾਈਕੋਰਟ ਨੇ ਨਿਰਦੇਸ਼ ਜਾਰੀ ਕੀਤੇ ਹਨ ਟੋਲ ਪਲਾਜ਼ਿਆਂ ਤੋਂ ਧਰਨੇ ਚੁੱਕੇ ਜਾਣ, ਤਾਂ ਜੋ ਐਨਐਚਏਆਈ ਦਾ ਹੋਰ ਕਰੋੜਾਂ ਦਾ ਨੁਕਸਾਨ ਨਾ ਹੋਵੇ। ਇਸ ਦੇ ਨਾਲ ਹੀ, ਕੋਰਟ ਨੇ ਚੀਫ ਸੈਕੇਰਟਰੀ ਅਤੇ ਡੀਜੀਪੀ ਨੂੰ ਨਿਰਦੇਸ਼ ਦਿੱਤੇ ਹਨ ਕਿ ਉਨ੍ਹਾਂ ਨੇ ਪਿਛਲੇ ਦਿਨਾਂ ਵਿੱਚ ਟੋਲ ਪਲਾਜ਼ਿਆਂ ਉੱਤੇ ਕੀ ਕਾਰਵਾਈ ਕੀਤੀ ਹੈ। ਇਸ ਦੇ ਨਾਲ ਹੀ, ਇਹ ਵੀ ਯਕੀਨੀ ਬਣਾਇਆ ਜਾਵੇ ਕਿ ਧਰਨੇ ਟੋਲ ਪਲਾਜ਼ਿਆਂ ਤੋਂ ਚੁੱਕੇ ਗਏ ਹਨ ਅਤੇ ਮੁੜ ਕੰਮ ਸ਼ੁਰੂ ਹੋ ਗਿਆ ਹੈ। ਜੋ ਵੀ NHAI ਦਾ ਨੁਕਸਾਨ ਹੋਇਆ ਹੈ, ਉਸ ਦਾ ਬੋਝ ਪੰਜਾਬ ਸਰਕਾਰ ਉੱਤੇ ਹੀ ਪਵੇਗਾ।
ਦੋ ਦਿਨ ਪਹਿਲਾਂ ਜਸਟਿਸ ਵਿਨੋਦ ਭਾਰਦਵਾਜ ਨੇ ਕਿਹਾ ਸੀ ਕਿ ਇਹ ਇਕ ਵੱਡਾ ਮਾਮਲਾ ਹੈ। ਦੇਸ਼ ਵਿੱਚ ਅੱਜ ਕੱਲ੍ਹ ਟਰੈਂਡ ਬਣ ਗਿਆ ਹੈ ਕਿ ਰੇਲ, ਟੋਲ ਉੱਤੇ ਲੋਕ ਜਮਾ ਹੋ ਜਾਂਦੇ ਹਨ। ਉਨ੍ਹਾਂ ਕਿਹਾ ਸੀ ਕਿ, ਕਿਉਂਕਿ ਇਹ ਮਾਮਲਾ ਵੱਡਾ ਹੈ ਇਸ ਲਈ ਹਾਈਕੋਰਟ ਦੀ ਡਬਲ ਬੈਂਚ ਇਸ ਨੂੰ ਸੁਣੇ। ਇਸ ਤੋਂ ਬਾਅਦ ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਇਸ ਮਾਮਲੇ ਉੱਤੇ ਅੱਜ ਸੁਣਵਾਈ ਕੀਤੀ ਹੈ।
13 ਟੋਲ ਪਲਾਜ਼ਿਆਂ ਦੀ ਨਾਕੇਬੰਦੀ ਵਿਰੁੱਧ ਮਾਮਲਾ ਪਹੁੰਚਿਆਂ ਹਾਈਕੋਰਟ: ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ 13 ਟੋਲ ਪਲਾਜ਼ਿਆਂ ਦੀ ਨਾਕੇਬੰਦੀ ਕਰਨ ਦੇ ਖਿਲਾਫ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਕ ਕੀਤੀ ਹੈ। ਪਟੀਸ਼ਵ ਵਿੱਚ ਟੋਲ ਸ਼ੁਰੂ ਕਰਨ ਅਤੇ ਮਜ਼ਦੂਰਾਂ ਦੀ ਸੁਰੱਖਿਆ ਲਈ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ। ਪਟੀਸ਼ਨ ਨੂੰ ਵਿਆਪਕ ਲੋ ਕ ਹਿੱਤਾਂ ਨਾਲ ਸਬੰਧਤ ਦੱਸਦਿਆ ਇਸ ਨੂੰ ਚੀਫ਼ ਜਸਟਿਸ ਕੋਲ ਭੇਜ ਦਿੱਤਾ ਗਿਆ ਸੀ।
ਟੋਲ ਬੰਦ ਹੋਣ ਕਾਰਨ ਕਰੋੜਾਂ ਦਾ ਨੁਕਸਾਨ: NHAI ਨੇ ਸੀਨੀਅਰ ਵਕੀਲ ਚੇਤਨ ਮਿੱਤਲ ਜ਼ਰੀਏ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਦੱਸਿਆ ਗਿਆ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਭਰ ਵਿੱਚ 13 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਇਸ ਕਾਰਨ ਇੱਥੋਂ ਟੋਲ ਦੀ ਰਕਮ ਨਹੀਂ ਵਸੂਲੀ ਜਾ ਰਹੀ ਜਿਸ ਕਰੇ 17 ਦਸੰਬਰ, 2022 ਤੋਂ ਲੈਕੇ 4 ਜਨਵਰੀ, 2023 ਤੱਕ ਕਰੀਬ 26 ਕਰੋੜ ਤੋਂ ਵੱਧ ਦਾ ਨੁਕਸਾਨ ਹੋਇਆ ਹੈ।
ਇਹ ਟੋਲ ਪਲਾਜ਼ੇ ਕੀਤੇ ਗਏ ਬੰਦ: ਪੰਜਾਬ ਦੇ ਜਲੰਧਰ, ਫਿਰੋਜ਼ਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਪਠਾਨਕੋਟ, ਕਪੂਰਥਲਾ ਅਤੇ ਬਰਨਾਲਾ ਦੇ ਟੋਲ ਪਲਾਜ਼ਿਆਂ ਨੂੰ ਪ੍ਰਦਰਸ਼ਨਕਾਰੀਆਂ ਵੱਲੋਂ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਟੋਲ ਪਲਾਜ਼ਿਆਂ ਨੂੰ ਖੋਲ੍ਹਣ ਲਈ NHAI ਨੇ ਸਬੰਧਤ ਜ਼ਿਲ੍ਹਿਆਂ ਦੇ ਡੀਸੀ ਅਤੇ ਪੁਲਿਸ ਅਧਿਆਰੀਆਂ ਨੂੰ ਵੀ ਅਪੀਲ ਕੀਤੀ ਹੈ, ਪਰ ਇਸ ਦਾ ਕੋਈ ਖਾਸ ਅਸਰ ਵੇਖਣ ਨੂੰ ਨਹੀਂ ਮਿਲਿਆ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਖਿਲਾਫ FIR ਉੱਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ