ETV Bharat / state

ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅਜਨਾਲਾ ਥਾਣਾ ਹਿੰਸਾ ਮਾਮਲੇ 'ਚ ਝਟਕਾ, ਪੰਜਾਬ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ

High Court rejected the bail: ਅਜਨਾਲਾ ਵਿਖੇ ਇਸੇ ਸਾਲ ਦੀ ਸ਼ੁਰੂਆਤ ਵਿੱਚ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਥਾਣੇ ਵਿੱਚ ਦਾਖਿਲ ਹੋਕੇ ਪੁਲਿਸ ਨਾਲ ਕੁੱਟਮਾਰ ਕਰਨ ਵਾਲੇ ਜੇਲ੍ਹ ਬੰਦ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਹਰਿਆਣਾ-ਹਾਈਕੋਰਟ ਨੇ ਵੱਡਾ ਝਟਕਾ ਦਿੰਦਿਆਂ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।

High Court rejected the bail
ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅਜਨਾਲਾ ਥਾਣਾ ਹਿੰਸਾ ਮਾਮਲੇ 'ਚ ਝਟਕਾ, ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
author img

By ETV Bharat Punjabi Team

Published : Dec 27, 2023, 4:36 PM IST

Updated : Dec 27, 2023, 4:51 PM IST

ਚੰਡੀਗੜ੍ਹ: ਸਾਲ 2023 ਦੀ ਸ਼ੁਰੂਆਤ ਵਿੱਚ 23 ਫਰਵਰੀ ਨੂੰ ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅਤੇ ਖਾਲਿਸਤਾਨੀ ਆਗੂ ਅੰਮ੍ਰਿਤਪਾਲ ਸਿੰਘ (Amritpal Singh) ਨੇ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫਤਾਰੀ ਤੋਂ ਨਾਰਾਜ਼ ਹੋਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਆਸਰਾ ਲੈਕੇ ਆਪਣੇ ਸਾਥੀਆਂ ਦੇ ਨਾਲ ਅਜਨਾਲਾ ਦੇ ਥਾਣੇ ਉੱਤੇ ਹਮਲਾ ਕਰ ਦਿੱਤਾ ਅਤੇ ਕਈ ਪੁਲਿਸ ਮੁਲਾਜ਼ਮਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਦਿਆਂ ਪੁਲਿਸ ਨੂੰ ਉਸ ਦੇ ਸਾਥੀ ਤੂਫਾਨ ਸਿੰਘ ਨੂੰ ਰਿਹਾਅ ਕਰਨ ਲਈ ਮਜਬੂਰ ਕਰ ਦਿੱਤਾ। ਦੱਸ ਦਈਏ ਇਸ ਝੜਪ ਵਿੱਚ ਇੱਕ ਪੁਲਿਸ ਸੁਪਰਡੈਂਟ ਸਮੇਤ 6 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ।

ਸਾਥੀਆਂ ਦੀ ਜ਼ਮਾਨਤ ਪਟੀਸ਼ਨ ਰੱਦ: ਪੂਰੇ ਘਟਨਾਕ੍ਰਮ ਦੌਰਾਨ ਜੇਲ੍ਹ ਬੰਦ ਅੰਮ੍ਰਿਤਪਾਲ ਦੀਆਂ ਸੱਜੀਆਂ-ਖੱਬੀਆਂ ਬਾਵਾਂ ਬਣੇ ਮੁਲਜ਼ਮ ਸ਼ਿਵ ਕੁਮਾਰ ਅਤੇ ਭੁਪਿੰਦਰ ਸਿੰਘ ਨੇ ਹਾਈਕੋਰਟ ‘ਚ ਜ਼ਮਾਨਤ ਪਟੀਸ਼ਨ ਪਾਈ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ। ਪੰਜਾਬ ਹਰਿਆਣਾ ਹਾਈਕੋਰਟ (Punjab Haryana High Court) ਨੇ ਸਪੱਸ਼ਟ ਕਿਹਾ ਕਿ ਕਿਸੇ ਵੀ ਨਾਗਰਿਕ ਲਈ ਨਿਆਂ ਦੇ ਪ੍ਰਬੰਧ ਵਿੱਚ ਦਖਲ ਦੇਣਾ ਅਤੇ ਲੋਕਾਂ ਨੂੰ ਭੜਕਾ ਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣਾ ਬਰਦਾਸ਼ਤ ਕਰਨ ਯੋਗ ਨਹੀਂ ਹੈ। ਅਦਾਲਤ ਨੇ ਅੱਗੇ ਸਪੱਸ਼ਟ ਕੀਤਾ ਕਿ ਇਲਜ਼ਾਮ ਬਹੁਤ ਗੰਭੀਰ ਹਨ ਅਤੇ ਅਜਿਹੀ ਸਥਿਤੀ ਵਿੱਚ ਪਟੀਸ਼ਨਕਰਤਾਵਾਂ ਨੂੰ 8 ਮਹੀਨੇ ਹਿਰਾਸਤ ਵਿੱਚ ਰਹਿਣ ਦੀ ਅਪੀਲ ਨੂੰ ਸਵੀਕਾਰ ਕਰਕੇ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।

ਮੁਲਜ਼ਮਾਂ ਨੇ ਕੋਰਟ 'ਚ ਰੱਖਿਆ ਜ਼ਮਾਨਤ ਲਈ ਇਹ ਪੱਖ: ਪਟੀਸ਼ਨ ਦਾਇਰ ਕਰਦੇ ਹੋਏ ਮੁਲਜ਼ਮਾਂ ਅਜੈਪਾਲ ਸਿੰਘ ਉਰਫ਼ ਸ਼ਿਵ ਕੁਮਾਰ ਅਤੇ ਭੁਪਿੰਦਰ ਸਿੰਘ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਹ ਘਟਨਾ ਵਾਲੇ ਦਿਨ ਅਜਨਾਲਾ ਵਿੱਚ ਵੀ ਨਹੀਂ ਸਨ ਪਰ ਫਿਰ ਵੀ ਸਾਜ਼ਿਸ਼ ਤਹਿਤ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਅਤੇ ਜੇਲ੍ਹ ਵਿੱਚ ਡੱਕਿਆ ਗਿਆ।

ਸੂਬਾ ਸਰਕਾਰ ਨੇ ਵੀ ਰੱਖਿਆ ਪੱਖ: ਦੱਸ ਦਈਏ ਮਾਮਲੇ ਵਿੱਚ ਪੰਜਾਬ ਸਰਕਾਰ (Punjab Govt) ਦੇ ਵਕੀਲਾਂ ਨੇ ਆਪਣੇ ਪੱਖ ਰੱਖਦਿਆਂ ਪੰਜਾਬ ਹਰਿਆਣਾ ਹਾਈਕੋਰਟ ਨੂੰ ਦੱਸਿਆ ਕਿ ਇਨ੍ਹਾਂ ਦੋਵਾਂ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਹੋਣ ਦਾ ਦਾਅਵਾ ਕੀਤਾ ਸੀ, ਜਿਸ ਨੇ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਲਈ ਭੜਕਾਊ ਬਿਆਨ ਦਿੱਤੇ ਸਨ। ਇਸ ਦੇ ਨਾਲ ਹੀ ਪਟੀਸ਼ਨਰਾਂ ਤੋਂ ਬਰਾਮਦ ਕੀਤੇ ਹਥਿਆਰਾਂ ਅਤੇ ਸਬੰਧਤ ਸਮੱਗਰੀ ਦਾ ਵੀ ਹਵਾਲਾ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ।

Last Updated : Dec 27, 2023, 4:51 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.