ETV Bharat / state

ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਝਾੜਿਆ, ਆਵਾਜਾਹੀ ਦਰੁਸਤ ਕਰੋ, ਨਾ ਕਿ ਗੱਡੀਆਂ ਰੋਕ ਕੇ ਟ੍ਰੈਫਿਕ ਸਮੱਸਿਆ ਪੈਦਾ ਕਰੋ... - ਪੰਜਾਬ ਵਿਚ ਟ੍ਰੈਫਿਕ ਸਮੱਸਿਆ

ਹਾਈਕੋਰਟ ਵਲੋਂ ਪੰਜਾਬ ਪੁਲਿਸ ਨੂੰ ਸਖਤੀ ਨਾਲ ਕਿਹਾ ਗਿਆ ਹੈ ਕਿ ਪੁਲਿਸ ਦਾ ਕੰਮ ਟ੍ਰੈਫਿਕ ਸਮੱਸਿਆ ਦੂਰ ਕਰਨਾ ਹੈ ਨਾ ਕਿ ਲੋਕਾਂ ਦੇ ਦਸਤਾਵੇਜ਼ ਚੈੱਕ ਕਰਦਿਆਂ ਟ੍ਰੈਫਿਕ ਸਮੱਸਿਆ ਪੈਦਾ ਕਰਨਾ। ਪੜ੍ਹੋ ਪੂਰੀ ਖਬਰ...

The High Court reprimanded the Punjab Police
ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਝਾੜਿਆ, ਆਵਾਜਾਹੀ ਦਰੁਸਤ ਕਰੋ, ਨਾ ਕਿ ਗੱਡੀਆਂ ਰੋਕ ਕੇ ਟ੍ਰੈਫਿਕ ਸਮੱਸਿਆ ਪੈਦਾ ਕਰੋ...
author img

By

Published : May 17, 2023, 8:14 PM IST

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਪੁਲਿਸ ਨੂੰ ਤਾੜਨਾ ਕੀਤੀ ਗਈ ਹੈ। ਮਾਣਯੋਗ ਅਦਾਲਤ ਨੇ ਕਿਹਾ ਹੈ ਕਿ ਪੁਲਿਸ ਦੂਜੇ ਸੂਬਿਆਂ ਵਿੱਚੋਂ ਆਉਣ ਵਾਲੀਆਂ ਗੱਡੀਆਂ ਨੂੰ ਰੋਕ ਕੇ ਉਨ੍ਹਾਂ ਦੇ ਦਸਤਾਵੇਜ਼ ਜਾਂਚਦੀ ਹੈ ਪਰ ਇਸ ਨਾਲ ਟ੍ਰੈਫਿਕ ਸਮੱਸਿਆ ਵੀ ਪੈਦਾ ਹੁੰਦੀ ਹੈ। ਪੁਲਿਸ ਨੂੰ ਇਸ ਪਾਸੇ ਸੋਚਣਾ ਚਾਹੀਦਾ ਹੈ।

ਦੂਜੇ ਸੂਬਿਆਂ ਦੇ ਵਾਹਨਾਂ ਨੂੰ ਰੋਕਦੀ ਹੈ ਪੁਲਿਸ : ਦਰਅਸਲ, ਹਰਿਆਣਾ ਤੇ ਚੰਡੀਗੜ੍ਹ ਦੇ ਮੁਕਾਬਲੇ ਪੰਜਾਬ 'ਚ ਆਵਾਜਾਹੀ ਦੀ ਡਾਹਢੀ ਮਸੱਸਿਆ ਹੈ। ਕੌਮੀ ਸ਼ਾਹਰਾਹ 'ਤੇ ਜ਼ੀਰਕਪੁਰ, ਡੇਰਾਬੱਸੀ ਵਿੱਚ ਪੰਜਾਬ ਪੁਲਸ ਦੂਜੇ ਸੂਬਿਆਂ ਤੋਂ ਆਉਣ ਵਾਲੀਆਂ ਗੱਡੀਆਂ ਨੂੰ ਜ਼ਿਆਦਾ ਰੋਕਦੀ ਹੈ ਅਤੇ ਇਸ ਨਾਲ ਟ੍ਰੈਫਿਕ ਦੀ ਸਮੱਸਿਆ ਵੀ ਪੈਦਾ ਹੁੰਦੀ ਹੈ। ਇਸ ਸੰਬੰਧੀ ਹਾਈਕੋਰਟ ਵਲੋਂ ਕਿਹਾ ਗਿਆ ਹੈ ਕਿ ਇਸ ਨਾਲ ਆਮ ਲੋਕ ਵਧੇਰੇ ਪਰੇਸ਼ਾਨ ਹੁੰਦੇ ਹਨ। ਦੂਜੇ ਪਾਸੇ ਇਸ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਹਾਈਕੋਰਟ ਨੇ ਪੰਜਾਬ ਦੇ ਪੁਲਿਸ ਮੁਖੀ ਨੂੰ ਹੁਕਮ ਵੀ ਦਿੱਤਾ ਕਿ ਜੇਕਰ ਹਾਈਕੋਰਟ ਵਲੋਂ ਪੁੱਛੇ ਗਏ ਸਵਾਲਾਂ ਸਬੰਧੀ ਮਾਮਲੇ ਦੀ ਅਗਲੀ ਸੁਣਵਾਈ ਤੋਂ ਪਹਿਲਾਂ ਹਲਫਨਾਮਾ ਦਾਇਰ ਨਹੀਂ ਕੀਤਾ ਗਿਆ ਤਾਂ ਫਿਰ ਸੁਣਵਾਈ ਹੋਵੇਗੀ। ਇਸ ਤੋਂ ਇਲਾਵਾ ਹਾਈਕੋਰਟ ਨੇ ਟ੍ਰੈਫਿਕ ਅਤੇ ਹੋਰ ਪੁਲਿਸ ਕਰਮਚਾਰੀਆਂ ਵਲੋਂ ਲਗਾਏ ਨਾਕਿਆਂ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਦੀਆਂ ਡਿਊਟੀਆਂ, ਸੰਬੰਧੀ ਵੀ ਜਵਾਬ ਦੇਣ ਨੂੰ ਕਿਹਾ ਸੀ।

  1. ਬਾਰਡਰ ਸਿਕਿਓਰਿਟੀ ਦੇ ਮੱਦੇਨਜ਼ਰ ਹਈਲੈਵਲ ਮੀਟਿੰਗ, NIA ਨੇ ਪੰਜਾਬ ਪੁਲਿਸ ਨਾਲ ਮਿਲ ਕੇ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਕੀਤੀ ਰੇਡ
  2. ਸਰਕਾਰੀ ਬੱਸਾਂ ਲਈ ਡੀਜਲ 'ਤੇ 2.29 ਰੁਪਏ ਪ੍ਰਤੀ ਲੀਟਰ ਦੀ ਦਿਵਾਈ ਛੋਟ: ਮੰਤਰੀ ਲਾਲਜੀਤ ਸਿੰਘ ਭੁੱਲਰ
  3. ਨਾਜਾਇਜ਼ ਮਾਈਨਿੰਗ ਵਾਲੀ ਥਾਂ ਪਹੁੰਚੀ ਬੀਜੇਪੀ ਦੀ ਲੀਡਰ, ਮਾਈਨਿੰਗ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ

ਕੀ ਕੌਮੀ ਸ਼ਾਹਰਾਹ ਉੱਤੇ ਲੱਗ ਸਕਦੇ ਨੇ ਨਾਕੇ : ਯਾਦ ਰਹੇ ਕਿ ਇੱਕ ਮਾਮਲੇ ਦਾ ਨੋਟਿਸ ਲੈਂਦਿਆਂ ਹਾਈਕੋਰਟ ਨੇ ਆਪਣੇ ਹੁਕਮਾਂ ਵਿੱਚ ਦੋਵਾਂ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪੁਲਿਸ ਮੁਖੀਆਂ ਨੂੰ ਕਿਹਾ ਸੀ ਕਿ ਕੀ ਜਿਆਦਾ ਆਵਾਜਾਈ ਵਾਲੇ ਸੰਘਣੀ ਆਬਾਦੀ ਵਾਲੇ ਖੇਤਰਾਂ ਵਿੱਚ ਲਗਾਏ ਗਏ ਟ੍ਰੈਫਿਕ ਨਾਕਿਆਂ ਬਾਰੇ ਦੱਸਿਆ ਜਾਵੇ। ਇਹ ਵੀ ਪੁੱਛਿਆ ਗਿਆ ਸੀ ਕਿ ਪੁਲਿਸ ਕੌਮੀ ਸ਼ਾਹ ਰਾਹ 'ਤੇ ਕੀ ਨਾਕੇ ਲਗਾ ਸਕਦੀ ਹੈ

ETV Bharat Logo

Copyright © 2025 Ushodaya Enterprises Pvt. Ltd., All Rights Reserved.