ETV Bharat / state

ਅੰਮ੍ਰਿਤਪਾਲ ਦੇ ਸਾਥੀਆਂ ਉੱਤੇ ਪੁਲਿਸ ਨੇ ਕੱਸਿਆ ਸ਼ਿਕੰਜਾ, ਅੰਮ੍ਰਿਤਪਾਲ ਦੇ ਸਾਥੀ ਲੋਕਾਂ ਨੂੰ ਭੜਕਾਉਣ ਦੀ ਕਰ ਰਹੇ ਸਨ ਕੋਸ਼ਿਸ਼ - ਪੰਜਾਬ ਪੁਲਿਸ ਦਾ ਐਕਸ਼ਨ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਹੁਣ ਉਸ ਦੇ ਸਾਥੀਆਂ ਨੂੰ ਵੀ ਕਾਬੂ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੇ ਸਾਥੀ ਮਾਹੌਲ ਨੂੰ ਵਿਗਾੜਨ ਲਈ ਸੋਸ਼ਲ ਮੀਡੀ ਉੱਤੇ ਲੋਕਾਂ ਨੂੰ ਇਕੱਠੇ ਹੋਕੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਅਪੀਲ ਕਰ ਰਹੇ ਸਨ। ਪੁਲਿਸ ਨੇ ਬਰਨਾਲਾ ਅਤੇ ਰਾਜਪੁਰਾ ਤੋਂ ਇਲਾਵਾ ਹੋਰ ਥਾਵਾਂ ਤੋਂ ਵੀ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

The police launched an operation to arrest Amritpal's associates
ਅੰਮ੍ਰਿਤਪਾਲ ਦੇ ਸਾਥੀਆਂ ਉੱਤੇ ਪੁਲਿਸ ਨੇ ਕੱਸਿਆ ਸ਼ਿਕੰਜਾ, ਅੰਮ੍ਰਿਤਪਾਲ ਦੇ ਸਾਥੀ ਲੋਕਾਂ ਨੂੰ ਭੜਕਾਉਣ ਦੀ ਕਰ ਰਹੇ ਸਨ ਕੋਸ਼ਿਸ਼
author img

By

Published : Mar 18, 2023, 6:43 PM IST

The police launched an operation to arrest Amritpal's associates

ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਉਸ ਦੇ ਸਾਥੀਆਂ ਦੀ ਨਕੇਲ ਕੱਸਣ ਲਈ ਓਪਰੇਸ਼ਨ ਚਲਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਦਮਦਮੀ ਟਕਸਾਲ ਜਥਾ ਰਾਜਪੁਰਾ ਦੇ ਮੁਖੀ ਬਲਜਿੰਦਰ ਸਿੰਘ ਪਰਵਾਨਾ ਨੂੰ ਰਾਜਪੁਰਾ ਪੁਲਿਸ ਵੱਲੋਂ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਬਲਜਿੰਦਰ ਸਿੰਘ ਪਰਵਾਨਾ ਨੇ ਆਪਣੇ ਸੋਸ਼ਲ ਮੀਡੀਆ ਪੇਜ ਦਮਦਮੀ ਟਕਸਾਲ ਜਥਾ ਰਾਜਪੁਰਾ ਦੇ ਪੇਜ ਉੱਤੇ ਫੋਟੋ ਸ਼ੇਅਰ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਦੱਸ ਦਈਏ ਪੁਲਿਸ ਨੇ ਬਰਨਾਲਾ ਦੇ ਪਿੰਡ ਚੀਮਾ ਦੇ ਗੁਰਦੁਆਰਾ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਦਾ ਇੱਕ ਹੋਰ ਸਾਥੀ ਬਸੰਤ ਸਿੰਘ ਹਿਰਾਸਤ ਵਿੱਚ ਲਿਆ ਹੈ ਅਤੇ ਇਸ ਸਬੰਧੀ ਜਾਣਕਾਰੀ ਸੀਆਈਆਈ ਅਧਿਕਾਰੀਆਂ ਤੋਂ ਲਈ ਗਈ ਹੈ ਜਦਕਿ ਪੁਲਿਸ ਇਸ ਸਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਅੰਮ੍ਰਿਤਸਰ ਵਿੱਚ ਵੱਖ-ਵੱਖ ਥਾਵਾਂ ਤੋਂ ਅੰਮ੍ਰਿਤਪਾਲ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ ਦੇ ਪਿੰਡ ਬਲਸਰਨ ਜੋਧਾ ਦਾ ਰਹਿਣ ਵਾਲਾ ਹਰਮੇਲ ਸਿੰਘ ਜੋਧਾਂ ਅਤੇ ਸ਼ੇਰੋਂ ਪਿੰਡ ਦਾ ਹਰਚਰਨ ਸਿੰਘ ਸ਼ਾਮਲ ਹੈ।

ਅੰਮ੍ਰਿਤਪਾਲ ਦੇ ਸਾਥੀਆਂ ਦੀ ਭੜਕਾਊ ਅਪੀਲ: ਦੱਸ ਦਈਏ ਅੰਮ੍ਰਿਤਪਾਲ ਨੂੰ ਜਦੋਂ ਪੁਲਿਸ ਨੇ ਘੇਰਾ ਪਾਇਆ ਤਾਂ ਉਹ ਆਪਣੇ ਸਾਥੀ ਨਾਲ ਲਿੰਕ ਰੋਡ ਉੱਤੇ ਗੱਡੀ ਪਾਕੇ ਫਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗਾ। ਇਸ ਦੌਰਾਨ ਅੰਮ੍ਰਿਤਪਾਲ ਦੇ ਨਾਲ ਕਾਰ ਵਿੱਚ ਬੈਠੇ ਇੱਕ ਸਾਥੀ ਨੇ ਆਪਣੇ ਮੋਬਾਇਲ ਰਾਹੀਂ ਵੀਡੀਓ ਬਣਾਈ ਅਤੇ ਅਪੀਲ ਕੀਤੀ ਕਿ ਉਨ੍ਹਾਂ ਦਾ ਪੁਲਿਸ ਪਿੱਛਾ ਕਰ ਰਹੀ ਹੈ। ਉਸ ਨੇ ਵੀਡੀਓ ਵਿੱਚ ਇਹ ਵੀ ਕਿਹਾ ਕਿ ਉਹ ਆਪਣੀ ਲਾਈਵ ਲੁਕੇਸ਼ਨ ਭੇਜ ਰਿਹਾ ਹੈ ਅਤੇ ਸੰਗਤ ਵੱਧ ਤੋਂ ਵੱਧ ਗਿਣਤੀ ਵਿੱਚ ਇਕੱਠੀ ਹੋ ਕੇ ਅੰਮ੍ਰਿਤਪਾਲ ਦੀ ਮਦਦ ਲਈ ਪਹੁੰਚੇ। ਇਸ ਤੋਂ ਬਾਅਦ ਅੰਮ੍ਰਿਤਪਾਲ ਦੇ ਇੱਕ ਹੋਰ ਸਾਥੀ ਨੇ ਸੋਸ਼ਲ ਮੀਡੀਆ ਉੱਤੇ ਲਾਈਵ ਹੋਕੇ ਕਿਹਾ ਕਿ ਅੰਮ੍ਰਿਤ ਸੰਚਾਰ ਦੇ ਸਮਾਗਮ ਉੱਤੇ ਜਾ ਰਹੇ ਅੰਮ੍ਰਿਤਪਾਲ ਨੂੰ ਪੁਲਿਸ ਨੇ ਘੇਰਾ ਪਾ ਲਿਆ ਹੈ ਅਤੇ ਲੋਕ ਜ਼ਿਆਦਾ ਤੋਂ ਜ਼ਿਆਦਾ ਵੱਡੀ ਗਿਣਤੀ ਵਿੱਚ ਪਹੁੰਚ ਕੇ ਅੰਮ੍ਰਿਤਪਾਲ ਦੀ ਮਦਦ ਲਈ ਇਕੱਠੇ ਹੋਣ।

ਪੁਲਿਸ ਦੇ ਐਕਸ਼ਨ ਨਾਲ ਅੰਮ੍ਰਿਤਪਾਲ ਦੇ ਸਮਰਥਕਾਂ ਵਿੱਚ ਦਹਿਸ਼ਤ: ਸਮਾਗਮ ਉੱਤੇ ਜਾ ਰਹੇ ਅੰਮ੍ਰਿਤਪਾਲ ਉੱਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਇਸ ਐਕਸ਼ਨ ਤੋਂ ਬਾਅਦ ਅੰਮ੍ਰਿਤਪਾਲ ਦੇ ਸਾਥੀਆਂ ਵਿੱਚ ਘਬਰਾਹਟ ਸਾਫ਼ ਨਜ਼ਰ ਆ ਰਹੀ ਅਤੇ ਇਸ ਲਈ ਉਹ ਵਾਰ-ਵਾਰ ਸੋਸ਼ਲ ਮੀਡੀਆ ਰਾਹੀਂ ਆਮ ਲੋਕਾਂ ਨੂੰ ਮਦਦ ਲਈ ਅਪੀਲ ਕਰ ਰਹੇ ਹਨ। ਦੂਜੇ ਪਾਸੇ ਪੁਲਿਸ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਦੇ ਮਨਸੂਬਿਆਂ ਨੂੰ ਸਮਝਦਿਆਂ ਪਹਿਲਾਂ ਹੀ ਗ੍ਰਿਫ਼ਤਾਰੀਆਂ ਅਤੇ ਨਜ਼ਰਬੰਦ ਕਰਨ ਦਾ ਕੰਮ ਉਲੀਕ ਦਿੱਤਾ ਜਿਸ ਕਰਕੇ ਸੂਬੇ ਅੰਦਰ ਫਿਲਹਾਲ ਹਾਲਾਤ ਜ਼ਿਆਦਾ ਖ਼ਰਾਬ ਨਹੀਂ ਨੇ।

ਇਹ ਵੀ ਪੜ੍ਹੋ: ਰਾਤੋ-ਰਾਤ ਬਣੀ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਪਲਾਨਿੰਗ, ਪੁਲਿਸ ਨੇ ਇੰਝ ਫੀਲਡਿੰਲ ਲਗਾ ਕੀਤਾ ਗ੍ਰਿਫ਼ਤਾਰ, ਜਾਣੋ ਪੂਰੀ ਕਹਾਣੀ

ETV Bharat Logo

Copyright © 2025 Ushodaya Enterprises Pvt. Ltd., All Rights Reserved.