ਚੰਡੀਗੜ੍ਹ: ਪੰਜਾਬ ਟਰਾਂਸਪੋਰਟ ਵਿਭਾਗ (Punjab Transport Department) ਵੱਲੋਂ ਸੂਬੇ ਵਿਚ ਰੇਤਾ ਬਜਰੀ ਅਤੇ ਖਣਿਜਾ ਦੀ ਢੋਆ ਢੁਆਈ ਦੇ ਨਵੇਂ ਰੇਟ ਤੈਅ ਕਰਨ ਦਾ ਐਲਾਨ fixed rate for the transport of sand and gravel) ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਵੱਲੋਂ ਪੰਜਾਬ ਵਿੱਚ ਢੋਆ-ਢੁਆਈ ਲਈ ਦਰਾਂ ਤੈਅ ਕਰ ਦਿੱਤੀਆਂ ਗਈਆਂ ਹਨ। ਲਾਲਜੀਤ ਭੁੱਲਰ ਨੇ ਕਿਹਾ ਕਿ 0.5 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਦੀ ਦੂਰੀ ਲਈ ਰੇਟ 68.49 ਰੁਪਏ ਤੋਂ 349.82 ਰੁਪਏ ਪ੍ਰਤੀ ਮੀਟਰਕ ਟਨ ਦਰਮਿਆਨ ਹੋਵੇਗਾ।
ਢੋਆ ਢੁਆਈ ਸਬੰਧੀ ਨੋਟੀਫਿਕੇਸ਼ਨ ਜਾਰੀ : ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਸਸਤੀ ਬਿਲਡਿੰਗ ਮਟੀਰੀਅਲ (Rate fixed for sand and gravel at cheap price) ਦੀ ਢੋਆ ਢੁਆਈ ਸਬੰਧੀ ਜਾਰੀ ਨੋਟੀਫਿਕੇਸ਼ਨ ਮੁਤਾਬਿਕ ਟਰਾਂਸਪੋਰਟਰਾਂ ਤੋਂ 1 ਕਿਲੋਮੀਟਰ ਤੱਕ ਰੇਤਾ ਬੱਜਰੀ ਅਤੇ ਹੋਰ ਕਿਸਮ ਦੇ ਬਿਲਡਿੰਗ ਮਟੀਰੀਅਲ ਦੀ ਢੋਆ ਢੁਆਈ ਦਾ ਕਿਰਾਇਆ 68.49 ਰੁਪਏ ਪ੍ਰਤੀ ਟਨ ਤੈਅ ਕੀਤਾ ਗਿਆ ਹੈ। ਇਸੇ ਤਰ੍ਹਾਂ 51 ਕਿਲੋਮੀਟਰ ਤੋਂ 100 ਕਿਲੋਮੀਟਰ ਤੱਕ ਦੀਆਂ ਦਰਾਂ 352.61 ਰੁਪਏ ਤੋਂ 467.95 ਰੁਪਏ ਪ੍ਰਤੀ ਮੀਟਰਕ ਟਨ ਵਿਚਕਾਰ ਹੋਣਗੀਆਂ। (Transport Minister Laljit Singh Bhullar) ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 300 ਕਿਲੋਮੀਟਰ ਤੋਂ ਵੱਧ ਦੀ ਦੂਰੀ ਲਈ ਰੇਤੇ-ਬਜਰੀ ਦੀ ਢੋਆ-ਢੁਆਈ ਵਾਸਤੇ 686.96 ਰੁਪਏ ਦੀ ਨਿਰਧਾਰਤ ਹੱਦ ਉਤੇ 1.07 ਰੁਪਏ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਰੇਟ ਵਸੂਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਟਰਾਂਸਪੋਰਟਰਾਂ ਦੀ ਮਨਮਰਜ਼ੀ ਉੱਤੇ ਠੱਲ : ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਮਿੱਟੀ, ਸੁਰਖੀ, ਰੇਤ, ਰਾਖ, ਬਜਰੀ, ਗਟਕਾ, ਸਟੋਨ ਬੋਲਡਰ, ਕੰਕਰ ਅਤੇ ਇਮਾਰਤੀ ਮਲਬੇ ਆਦਿ ਖਣਿਜਾਂ ਦੀ ਢੋਆ-ਢੁਆਈ ਦੇ ਰੇਟਾਂ ਨੂੰ ਵੱਖ-ਵੱਖ ਰੇਟ ਸਲੈਬਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਢੋਆ-ਢੁਆਈ ਦੇ ਰੇਟ ਤੈਅ ਕਰਨ ਨਾਲ ਟਰਾਂਸਪੋਰਟਰਾਂ ਵੱਲੋਂ ਮਨਮਰਜ਼ੀ ਦੇ ਰੇਟ ਵਸੂਲਣ ਦੇ (Curb the trend of charging arbitrary rates) ਰੁਝਾਨ ਨੂੰ ਠੱਲ੍ਹ ਪਵੇਗੀ ਅਤੇ ਸਿੱਧੇ ਤੌਰ 'ਤੇ ਲੋਕਾਂ ਦਾ ਪੈਸਾ ਬਚੇਗਾ।
ਇਹ ਵੀ ਪੜ੍ਹੋ: ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੀ ਹੋਈ ਸ਼ੁਰੂਆਤ
ਉਨ੍ਹਾਂ ਦੱਸਿਆ ਕਿ 101 ਕਿਲੋਮੀਟਰ ਤੋਂ 150 ਕਿਲੋਮੀਟਰ ਦੀ ਦੂਰੀ ਲਈ 469.11 ਰੁਪਏ ਤੋਂ 526.19 ਰੁਪਏ ਪ੍ਰਤੀ ਮੀਟਰਕ ਟਨ ਦਰਮਿਆਨ ਰੇਟ ਤੈਅ ਕੀਤਾ ਗਿਆ ਹੈ, 151 ਕਿਲੋਮੀਟਰ ਤੋਂ 200 ਕਿਲੋਮੀਟਰ ਦੀ ਦੂਰੀ ਲਈ 527.27 ਰੁਪਏ ਤੋਂ 579.78 ਰੁਪਏ ਪ੍ਰਤੀ ਮੀਟਰਕ ਟਨ ਦਰਮਿਆਨ ਕੀਮਤ ਤੈਅ ਕੀਤੀ ਗਈ ਹੈ। ਇਸੇ ਤਰ੍ਹਾਂ 201 ਕਿਲੋਮੀਟਰ ਤੋਂ 250 ਕਿਲੋਮੀਟਰ ਤੱਕ ਦੀ ਦੂਰੀ ਲਈ 580.85 ਰੁਪਏ ਤੋਂ ਲੈ ਕੇ 633.38 ਰੁਪਏ ਪ੍ਰਤੀ ਮੀਟਰਕ ਟਨ ਵਿਚਕਾਰ ਰੇਟ ਤੈਅ ਕੀਤੇ ਗਏ ਹਨ ਜਦਕਿ 251 ਕਿਲੋਮੀਟਰ ਤੋਂ 300 ਕਿਲੋਮੀਟਰ ਤੱਕ ਦੀ ਦੂਰੀ ਲਈ 634.44 ਰੁਪਏ ਤੋਂ 686.96 ਰੁਪਏ ਪ੍ਰਤੀ ਮੀਟਰਕ ਟਨ ਦੇ ਦਰਮਿਆਨ ਰੇਟ ਮਿੱਥਿਆ ਗਿਆ ਹੈ।