ETV Bharat / state

ਪੀਯੂ 'ਚ ਹੋਸਟਲ ਦੇ ਨਿਰਮਾਣ ਲਈ ਮਾਨ ਸਰਕਾਰ ਨੇ ਕਰੋੜਾਂ ਰਪਏ ਕੀਤੇ ਜਾਰੀ, ਕਿਹਾ-ਯੂਨੀਵਰਸਿਟੀ ਸਾਡੀ ਵਿਰਾਸਤ, ਇਸ ਦੀ ਦੇਖਭਾਲ ਲਈ ਸਰਕਾਰ ਵਚਨਬੱਧ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਵਿਦਿਆਰਥੀਆਂ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਯੂਨੀਵਰਸਿਟੀ ਵਿੱਚ ਲੜਕਿਆਂ ਅਤੇ ਲੜਕੀਆਂ ਦੇ ਹੋਸਟਲਾਂ ਦੇ ਨਿਰਮਾਣ ਲਈ 48.91 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਜਿਸ ਨਾਲ ਵਿਦਿਆਰਥੀਆਂ ਨੂੰ ਕੈਂਪਸ ਵਿੱਚ ਰਹਿਣ ਲਈ ਵੱਡੀ ਸਹੂਲਤ ਹਾਸਲ ਹੋਵੇਗੀ।

The Punjab government gave a grant of crores of rupees for the construction of a hostel in Punjab University, Chandigarh
ਪੀਯੂ 'ਚ ਹੋਸਟਲ ਦੇ ਨਿਰਮਾਣ ਲਈ ਮਾਨ ਸਰਕਾਰ ਨੇ ਕਰੋੜਾਂ ਰਪਏ ਕੀਤੇ ਜਾਰੀ, ਕਿਹਾ-ਯੂਨੀਵਰਸਿਟੀ ਸਾਡੀ ਵਿਰਾਸਤ, ਇਸ ਦੀ ਦੇਖਭਾਲ ਲਈ ਸਰਕਾਰ ਵਚਨਬੱਧ
author img

By ETV Bharat Punjabi Team

Published : Aug 25, 2023, 2:26 PM IST

ਚੰਡੀਗੜ੍ਹ:ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਸੀਐੱਮ ਮਾਨ ਦੀ ਸਰਕਾਰ ਹੋਸਟਲ ਦੀ ਸੌਗਾਤ ਦੇਣ ਜਾ ਰਹੀ ਹੈ। ਇਸ ਬਾਰੇ ਵਿਸਥਾਰ ਵਿੱਚ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੜਕਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਜਦਕਿ ਲੜਕੀਆਂ ਦੇ ਹੋਸਟਲ ਲਈ 23 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੋਸਟਲਾਂ ਦਾ ਨਿਰਮਾਣ ਹੋਣ ਨਾਲ ਵਿਦਿਆਰਥੀਆਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ। ਯੂਨੀਵਰਸਿਟੀ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਹੋਸਟਲ ਦੀ ਕਮੀ ਕਾਰਨ ਆਪਣੇ ਲਈ ਪੇਇੰਗ ਗੈਸਟ ਜਾਂ ਰਹਿਣ ਲਈ ਕੋਈ ਹੋਰ ਥਾਂ ਲੱਭਣ ਦੀ ਚਿੰਤਾ ਹੁਣ ਨਹੀਂ ਸਤਾਏਗੀ।

ਆਧੁਨਿਕਤਾ ਨਾਲ ਲੈਸ ਹੋਸਟਲ: ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਮੱਦੇਨਜ਼ਰ ਰੱਖਦਿਆਂ ਇਨ੍ਹਾਂ ਹੋਸਟਲਾਂ ਦੀ ਉਸਾਰੀ ਆਧੁਨਿਕ ਲੀਹਾਂ ਉਤੇ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹੋਸਟਲਾਂ ਦੇ ਬਣਨ ਨਾਲ ਵਿਦਿਆਰਥੀ ਆਪਣੇ ਪੜ੍ਹਾਈ ਉੱਤੇ ਹੋਰ ਵਧੇਰੇ ਧਿਆਨ ਦੇ ਸਕਣਗੇ ਅਤੇ ਉਨ੍ਹਾਂ ਨੂੰ ਕੈਂਪਸ ਵਿੱਚ ਹੀ ਰਿਹਾਇਸ਼ ਦੀ ਸਹੂਲਤ ਮਿਲਣ ਨਾਲ ਕਿਤੇ ਹੋਰ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

  • ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ...ਪਿਛਲੇ ਦਿਨੀਂ ਯੂਨੀਵਰਸਿਟੀ ਵਿਖੇ ਕੁੜੀਆਂ ਤੇ ਮੁੰਡਿਆਂ ਦੇ ਹੋਸਟਲ ਬਣਾਉਣ ਲਈ ਪ੍ਰਵਾਨਗੀ ਦਿੱਤੀ ਸੀ ਤੇ ਮੈਂ ਆਪ ਮੌਕੇ 'ਤੇ ਜਾ ਕੇ ਨਿਰੀਖਣ ਵੀ ਕੀਤਾ ਸੀ...

    ਹੁਣ ਮੈਂ ਕੁੜੀਆਂ ਦੇ ਹੋਸਟਲ ਲਈ 23 ਕਰੋੜ ਰੁਪਏ ਤੇ ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਜਾਰੀ ਕਰ ਦਿੱਤੇ…

    — Bhagwant Mann (@BhagwantMann) August 25, 2023 " class="align-text-top noRightClick twitterSection" data=" ">

ਸਿੱਖਿਆ ਪ੍ਰਾਪਤ ਕਰਨ ਲਈ ਅਨੁਕੂਲ ਮਾਹੌਲ: ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕਰਦਿਆਂ ਕਿਹਾ, “ਇਨ੍ਹਾਂ ਹੋਸਟਲਾਂ ਦਾ ਨਿਰਮਾਣ ਮੁਕੰਮਲ ਹੋਣ ਮਗਰੋਂ ਇਹ ਹੋਸਟਲ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਸਾਲਾਂ ਦੌਰਾਨ ਘਰ ਵਰਗੀ ਠਹਿਰ ਦੇਣਗੇ। ਵਿਦਿਆਰਥੀਆਂ ਦੀ ਆਪਣੇ ਹੋਸਟਲ ਵਾਲੇ ਕਮਰਿਆਂ ਨਾਲ ਖ਼ਾਸ ਭਾਵੁਕ ਸਾਂਝ ਹੁੰਦੀ ਹੈ। ਇਹ ਹੋਸਟਲ ਸਿਰਫ਼ ਚਾਰ ਕੰਧਾਂ ਵਾਲੇ ਕਮਰੇ ਹੀ ਨਹੀਂ ਹੋਣਗੇ, ਸਗੋਂ ਇਹ ਸਿੱਖਿਆ ਪ੍ਰਾਪਤ ਕਰਨ ਲਈ ਅਨੁਕੂਲ ਮਾਹੌਲ ਵੀ ਮੁਹੱਈਆ ਕਰਨਗੇ।”

ਨਿਰਮਾਣ ਲਈ ਰਾਸ਼ੀ ਜਾਰੀ: ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਲੰਘੀ 25 ਜੁਲਾਈ ਨੂੰ ਖੁਦ ਪੰਜਾਬ ਯੂਨੀਵਰਸਿਟੀ ਕੈਂਪਸ ਦਾ ਦੌਰਾ ਕਰਕੇ ਯੂਨੀਵਰਸਿਟੀ ਦੇ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਪੱਛਿਆ ਸੀ ਜਿਸ ਦੌਰਾਨ ਲੜਕੇ ਅਤੇ ਲੜਕੀਆਂ ਲਈ ਹੋਸਟਲ ਬਣਾਉਣ ਦੀ ਅਪੀਲ ਕੀਤੀ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਉਸ ਮੌਕੇ ਹੀ ਹੋਸਟਲ ਦੇ ਨਿਰਮਾਣ ਦੀ ਪ੍ਰਵਾਨਗੀ ਦਿੰਦੇ ਹੋਏ ਇਸ ਦਾ ਕੰਮ ਛੇਤੀ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ ਜਿਸ ਲਈ ਅੱਜ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

ਪੰਜਾਬ ਯੂਨੀਵਰਸਿਟੀ ਨੂੰ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਦਾ ਹਿੱਸਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਣਮੱਤੀ ਸੰਸਥਾ ਨੇ ਅਹਿਮ ਹਸਤੀਆਂ ਪੈਦਾ ਕੀਤੀਆਂ ਹਨ, ਜਿਨ੍ਹਾਂ ਨੇ ਵੱਖ-ਵੱਖ ਖ਼ੇਤਰਾਂ ਵਿੱਚ ਆਪਣੀ ਅਮਿੱਟ ਛਾਪ ਛੱਡੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਦੇ ਸਮੁੱਚੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਕਿਉਂਕਿ ਸੂਬੇ ਦੇ 175 ਕਾਲਜ ਇਸ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਖ਼ੇਤਰ ਨੂੰ ਵਿਸ਼ੇਸ਼ ਤਵੱਜੋ ਦੇ ਰਹੀ ਹੈ, ਚਾਹੇ ਉਹ ਸਕੂਲ ਅਤੇ ਕਾਲਜ ਪੱਧਰ ਦੀ ਸਿੱਖਿਆ ਹੋਵੇ ਜਾਂ ਯੂਨੀਵਰਸਿਟੀ ਪੱਧਰ ਦੀ ਸਿੱਖਿਆ ਹੋਵੇ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.