ETV Bharat / state

ਵੱਖ-ਵੱਖ ਖੇਤਰਾਂ 'ਚ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਦਿੱਤਾ ਰੁਜ਼ਗਾਰ, ਸੀਐੱਮ ਮਾਨ ਨੇ ਵੰਡੇ ਨਿਯੁਕਤੀ ਪੱਤਰ - ਨੌਜਵਾਨਾਂ ਨੇ ਸਰਕਾਰ ਦਾ ਧੰਨਵਾਦ ਕੀਤਾ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ, ਆਮ ਰਾਜ ਪ੍ਰਬੰਧ, ਲੋਕ ਨਿਰਮਾਣ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗਾਂ ਵਿੱਚ ਵੱਖ-ਵੱਖ ਅਹੁਦਿਆਂ ਲਈ ਨਿਯੁਕਤੀ ਪੱਤਰ ਨੌਜਵਾਨਾਂ ਨੂੰ ਵੰਡੇ ਹਨ।

The Punjab government has given employment to the youth in various areas within Patiala
ਵੱਖ-ਵੱਖ ਖੇਤਰਾਂ 'ਚ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਦਿੱਤਾ ਰੁਜ਼ਗਾਰ, ਸੀਐੱਮ ਮਾਨ ਨੇ ਵੰਡੇ ਨਿਯੁਕਤੀ ਪੱਤਰ
author img

By

Published : Apr 25, 2023, 7:39 PM IST

ਪਟਿਆਲਾ: ਘਰ, ਪਰਿਵਾਰ ਅਤੇ ਰੁਜਗਾਰ ਦੇ ਹੁੰਦਿਆਂ ਭਲਾ ਕੋਈ ਦੇਸ਼ ਕਿਉਂ ਛੱਡੇ, ਪਟਿਆਲਾ ਮਿਊਂਸੀਪਲ ਭਵਨ ਵਿੱਚ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਨਿਯੁਕਤੀ ਪੱਤਰ ਹਾਸਿਲ ਕਰਨ ਵਾਲੇ 408 ਨੌਜਵਾਨਾਂ ਦੀਆਂ ਇਹ ਭਾਵਨਾਵਾਂ ਸਨ। ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜਗਾਰ ਮੁਹੱਇਆ ਕਰਨ ਦੀ ਮੁਹਿੰਮ ਤਹਿਤ ਇੰਨ੍ਹਾਂ ਨੌਜਵਾਨਾਂ ਦੀ ਸਥਾਨਕ ਸਰਕਾਰਾਂ, ਆਮ ਰਾਜ ਪ੍ਰਬੰਧ, ਲੋਕ ਨਿਰਮਾਣ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗਾਂ ਵਿੱਚ ਵੱਖ-ਵੱਖ ਅਹੁਦਿਆਂ ਲਈ ਨਿਯੁਕਤੀ ਕੀਤੀ ਗਈ ਹੈ।

ਨੌਜਵਾਨਾਂ ਨੇ ਕੀਤਾ ਧੰਨਵਾਦ: ਆਮ ਰਾਜ ਪ੍ਰਬੰਧ ਵਿਭਾਗ ਵਿੱਚ ਬਤੌਰ ਕਲਰਕ ਨਿਯੁਕਤੀ ਪੱਤਰ ਲੈਣ ਮੌਕੇ ਪਟਿਆਲਾ ਤੋਂ ਤਨਵੀਜੋਤ ਨੇ ਕਿਹਾ ਕਿ ਉਨ੍ਹਾਂ ਲਈ ਮਾਣ ਦੀ ਗੱਲ ਹੈ ਕਿ ਉਹ ਸੂਬੇ ਨੂੰ ਆਪਣੀਆਂ ਸੇਵਾਵਾਂ ਦੇ ਸਕਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ਕੈਨੇਡਾ ਜਾਂ ਕਿਸੇ ਹੋਰ ਵਿਕਸਤ ਦੇਸ਼ ਜਾਣ ਦੀ ਸੋਚ ਰਹੇ ਸਨ ਪਰ ਹੁਣ ਉਹ ਆਪਣਿਆਂ ਦੇ ਨਜਦੀਕ ਹੀ ਰਹਿ ਸਕਣਗੇ। ਤਨਵੀਜੋਤ ਨੇ ਕਿਹਾ ਕਿ ਇਹ ਮੌਕਾ ਮਿਲਣ ਕਾਰਨ ਉਨ੍ਹਾਂ ਪੱਕਾ ਫੈਸਲਾ ਕਰ ਲਿਆ ਹੈ ਕਿ ਉਹ ਆਪਣਾ ਜੀਵਨ ਹੁਣ ਪੰਜਾਬ ਨੂੰ ਸੇਵਾਵਾਂ ਦੇਣ ਲਈ ਸਮੱਰਪਿਤ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਰੁਜਗਾਰ ਮੁਹੱਈਆ ਕਰਵਾਉਣ ਲਈ ਚਲਾਈ ਗਈ ਮੁਹਿੰਮ ਦੀ ਤਾਰੀਫ ਕਰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਵਿੱਚ ਨਵੀਂ ਆਸ ਬੱਝੀ ਹੈ।

ਰੁਜ਼ਗਾਰ ਮਿਲਣ ਉੱਤੇ ਨੌਜਵਾਨਾਂ ਨੇ ਤਿਆਗੀ ਬਾਹਰ ਜਾਣ ਦੀ ਇੱਛਾ: ਪਿੰਡ ਖਨਾਲ ਕਲਾਂ ਜ਼ਿਲ੍ਹਾ ਸੰਗਰੂਰ ਦੇ ਕਰਮਜੀਤ ਸਿੰਘ ਨੇ ਵੀ ਆਮ ਰਾਜ ਪ੍ਰਬੰਧ ਵਿਭਾਗ ਵਿੱਚ ਬਤੌਰ ਕਲਰਕ ਨਿਯੁਕਤੀ ਪੱਤਰ ਲੈਣ ਉਪਰੰਤ ਅਜਿਹੇ ਹੀ ਵਿਚਾਰ ਪ੍ਰਗਟ ਕਰਦਿਆਂ ਆਪਣੇ ਸਾਥੀ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਦੇਸ਼ ਜਾਣ ਨਾਲੋਂ ਵੱਧ ਤਰਜੀਹ ਇर्ਥੇ ਰਹਿੰਦਿਆਂ ਹੀ ਰੁਜਗਾਰ ਪ੍ਰਾਪਤੀ ਨੂੰ ਦੇਣ। ਉਨ੍ਹਾਂ ਕਿਹਾ ਕਿ ਉਹ ਵੀ ਪਹਿਲਾਂ ਵਿਦੇਸ਼ ਜਾ ਕੇ ਆਪਣਾ ਭਵਿੱਖ ਬਣਾਉਣ ਬਾਰੇ ਸੋਚ ਰਿਹਾ ਸੀ ਪਰ ਰਹਿਣਾ ਇर्ਥੇ ਹੀ ਚਾਹੁੰਦਾ ਸੀ। ਕਰਮਜੀਤ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਉਸ ਨੂੰ ਰੁਜਗਾਰ ਦਿੱਤੇ ਜਾਣ ਕਾਰਨ ਉਹ ਆਪਣੇ ਦਿर्ਲ ਦੀ ਇੱਛਾ ਮੁਤਾਬਕ ਆਪਣੇ ਪਰਿਵਾਰ ਕੋਲ ਰਹਿ ਕੇ ਵਧੀਆ ਜੀਵਨ ਗੁਜਾਰ ਸਕੇਗਾ।

ਸਿਰਫ ਤਨਵੀਜੋਤ ਅਤੇ ਕਰਮਜੀਤ ਸਿੰਘ ਹੀ ਨਹੀਂ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਹਾਜਰ ਲਗਭਗ ਸਾਰੇ ਨੌਜਵਾਨਾਂ ਦੀ ਇਹੀ ਰਾਏ ਸੀ। ਨੌਜਵਾਨਾਂ ਦਾ ਮੰਨਣਾ ਸੀ ਕਿ ਆਪਣੇ ਮਾਂ-ਬਾਪ ਦੀ ਕਮਾਈ ਵਿਦੇਸ਼ ਵਿੱਚ ਲਗਾਉਣ ਉਪਰੰਤ ਉਮਰ ਦਾ ਇੱਕ ਵੱਡਾ ਹਿੱਸਾ ਉੱਥੇ ਘਰ ਬਨਾਉਣ ਅਤੇ ਸਥਾਪਤ ਹੋਣ ਵਿੱਚ ਗੁਜਰ ਜਾਂਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਵਿਦੇਸ਼ ਜਾਣ ਨਾਲੋਂ ਲੱਖ ਗੁਣਾ ਬਿਹਤਰ ਹੈ ਜੇਕਰ ਇਥੇ ਪੰਜਾਬ ਵਿੱਚ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੁਜਗਾਰ ਦੇ ਸਥਾਪਤ ਕੀਤੇ ਜਾ ਰਹੇ ਮੌਕਿਆਂ ਦਾ ਲਾਹਾ ਲਿਆ ਜਾਵੇ।

ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ ਵੇਰਕਾ ਵਿੱਚ ਪੁਲਿਸ ਦੀ ਮਜੂਦਗੀ ਵਿੱਚ ਹੋਇਆ ਹਾਈ ਵੋਲਟੇਜ ਡਰਾਮਾ

ETV Bharat Logo

Copyright © 2025 Ushodaya Enterprises Pvt. Ltd., All Rights Reserved.