ETV Bharat / state

Dissolution of panchayats: ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਿਸ ਲਏ ਜਾਣ ਮਗਰੋ ਦੋ ਅਫਸਰਾਂ ਉੱਤੇ ਡਿੱਗੀ ਗਾਜ, ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ - ਸੀਨੀਅਰ ਆਈਏਐੱਸ ਅਧਿਆਕਾਰੀ ਮੁਅੱਤਲ

ਪੰਜਾਬ ਸਰਕਾਰ ਵੱਲੋਂ ਸਮੇਂ ਤੋਂ ਪਹਿਲਾਂ ਪੰਚਾਇਤਾਂ ਭੰਗ ਕਰਨ ਦੇ ਫੈਸਲੇ ਨੂੰ ਵਾਪਿਸ ਲਿਆ ਗਿਆ ਹੈ। ਹੁਣ ਇਸ ਤੋਂ ਬਾਅਦ ਦੋ ਸੀਨੀਅਰ ਆਈਏਐੱਸ ਅਧਿਆਕਾਰੀਆਂ ਉੱਤੇ ਗਾਜ ਡਿੱਗੀ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕੰਮ ਦੀ ਨਿਗਰਾਨੀ ਕਰਨ ਵਾਲੇ ਦੋ ਸੀਨੀਅਰ ਆਈਏਐਸ ਅਧਿਕਾਰੀਆਂ ਨੂੰ ਸਰਕਾਰ ਨੇ ਮੁਅੱਤਲ ਕਰ ਦਿੱਤਾ ਹੈ। (Senior IAS officers suspended)

The Punjab government has suspended two IAS officers
Dissolution of panchayats: ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਿਸ ਲੈਣ ਤੋਂ ਬਾਅਦ ਦੋ ਅਫਸਰਾਂ ਉੱਤੇ ਡਿੱਗੀ ਗਾਜ, ਪੰਜਾਬ ਸਰਕਾਰ ਨੇ ਕੀਤਾ ਮੁਅੱਤਲ
author img

By ETV Bharat Punjabi Team

Published : Aug 31, 2023, 10:13 PM IST

Updated : Sep 1, 2023, 11:16 AM IST

ਚੰਡੀਗੜ੍ਹ: ਪੰਜਾਬ ਵਿੱਚ ਪੰਚਾਇਤਾਂ ਨੂੰ ਭੰਗ ਸਮੇਂ ਤੋਂ ਪਹਿਲਾਂ ਕਰਨ ਦੇ ਮਾਮਲੇ ਵਿੱਚ ਸੂਬਾ ਸਰਕਾਰ ਨੇ ਇਸ ਵਿਭਾਗ ਨਾਲ ਸਬੰਧਿਤ ਦੋ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ ਮੁਅੱਤਲ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਧੀਰੇਂਦਰ ਤਿਵਾੜੀ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਮੁਅੱਤਲ ਕਰ ਦਿੱਤਾ ਹੈ।

ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ: ਇਸ ਸਬੰਧੀ ਹੁਕਮ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ (Punjab Government Chief Secretary Anurag Verma ) ਨੇ ਜਾਰੀ ਕਰਦਿਆਂ ਦੱਸਿਆ ਕਿ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤ ਧੀਰੇਂਦਰ ਕੁਮਾਰ ਤਿਵਾੜੀ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਆਲ ਇੰਡੀਆ ਸਰਵਿਸਿਜ਼ ਦੇ ਨਿਯਮ 3 (1) ਦੇ ਉਪਬੰਧਾਂ ਦੇ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਇਨ੍ਹਾਂ ਅਧਿਕਾਰੀਆਂ ਦੀ ਮੁਅੱਤਲੀ ਸਮੇਂ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੋਵੇਗਾ। ਉਹ ਨਿਯਮਾਂ ਅਨੁਸਾਰ ਗੁਜ਼ਾਰਾ ਭੱਤੇ ਦੇ ਹੱਕਦਾਰ ਹੋਣਗੇ।

  • ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਲੋਕਤੰਤਰ ਦੀ ਨੀਂਹ ਅਖਵਾਉਂਦੀਆਂ ਪੰਚਾਇਤਾਂ ਨੂੰ ਭੰਗ ਕਰਨ ਸਬੰਧੀ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਸਮੇਂ ਸਿਰ ਕਰਵਾਉਣ ਲਈ ਵਚਨਬੱਧ ਹੈ। pic.twitter.com/7GFJEjNLTT

    — Government of Punjab (@PunjabGovtIndia) August 31, 2023 " class="align-text-top noRightClick twitterSection" data=" ">

ਪੰਚਾਇਤਾਂ ਨੇ ਵਿਰੋਧ ਕਰਦਿਆਂ ਖੜਕਾਇਆ ਸੀ ਕੋਰਟ ਦਾ ਦਰਵਾਜ਼ਾ: ਦੱਸ ਦਈਏ ਇਸ ਤੋਂ ਪਹਿਲਾਂ ਅੱਜ ਪੰਜਾਬ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਸੀ। ਸੂਬਾ ਸਰਕਾਰ ਅਗਲੇ 1-2 ਦਿਨਾਂ ਵਿੱਚ ਇਸ ਸਬੰਧੀ ਨੋਟੀਫਿਕੇਸ਼ਨ ਵੀ ਵਾਪਸ ਲੈ ਲਵੇਗੀ। ਪੰਚਾਇਤਾਂ ਨੂੰ ਭੰਗ ਕਰਨ ਦੇ ਮਾਮਲੇ 'ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਵਲੋਂ ਸੂਬੇ ਦੇ ਐਡਵੋਕੇਟ ਜਨਰਲ ਵਿਨੋਦ ਘਈ ਰਾਹੀਂ ਹਾਈ ਕੋਰਟ ਨੂੰ ਇਹ ਜਾਣਕਾਰੀ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 10 ਅਗਸਤ 2023 ਨੂੰ ਸਾਰੀਆਂ ਪੰਚਾਇਤਾਂ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਫੈਸਲੇ ਨੂੰ ਲੋਕ ਹਿੱਤ ਵਿੱਚ ਕਿਹਾ ਗਿਆ ਸੀ ਪਰ ਪਟਿਆਲਾ ਸਮੇਤ ਹੋਰਨਾਂ ਜ਼ਿਲ੍ਹਿਆਂ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਸੂਬਾ ਸਰਕਾਰ ਦੇ ਇਸ ਨੋਟੀਫਿਕੇਸ਼ਨ ਨੂੰ ਗੈਰ-ਕਾਨੂੰਨੀ ਅਤੇ ਬੇਇਨਸਾਫੀ ਕਰਾਰ ਦਿੱਤਾ ਗਿਆ ਸੀ।

Last Updated : Sep 1, 2023, 11:16 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.