ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਸੱਤਾ ਉੱਤੇ ਕਾਬਿਜ਼ ਹੋਣ ਤੋਂ ਬਾਅਦ ਆਪਣੇ ਫੈਸਲਿਆਂ ਅਤੇ ਉਨ੍ਹਾਂ ਉੱਤੇ ਯੂ-ਟਰਨ ਲੈਣ ਲਈ ਲਗਾਤਾਰ ਸੁਰਖੀਆਂ ਵਿੱਚ ਹੈ। ਦੱਸ ਦਈਏ ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਸਮੇਂ ਤੋਂ ਪਹਿਲਾਂ ਸੂਬੇ ਦੀਆਂ ਪੰਚਾਇਤਾਂ ਨੂੰ ਭੰਗ ਕਰਕੇ ਨਵੇਂ ਸਿਰੇ ਚੋਣਾਂ ਕਰਵਾਉਣ ਦਾ ਫੈਸਲਾ ਲਿਆ ਸੀ,ਪਰ ਪੰਜਾਬ-ਹਰਿਆਣਾ ਹਾਈਕੋਰਟ ਦੀ ਫਟਕਾਰ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਵਾਪਿਸ ਲੈ ਲਿਆ ਸੀ ਅਤੇ ਪੰਚਾਇਤਾਂ ਨੂੰ ਵੀ ਬਹਾਲ ਕਰ ਦਿੱਤਾ ਸੀ।
ਸੂਬਾ ਸਰਕਾਰ ਦਾ ਇੱਕ ਹੋਰ ਯੂ-ਟਰਨ: ਹੁਣ ਪੰਜਾਬ ਸਰਕਾਰ ਨੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਉਣ ਵਾਲੇ ਫੈਸਲੇ 'ਤੇ ਵੀ ਯੂ ਟਰਨ ਲੈ ਲਿਆ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ ਵੀ ਵਾਪਸ ਲੈ ਲਿਆ ਹੈ। ਦੱਸ ਦਈਏ ਪੰਚਾਇਤਾਂ ਭੰਗ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਵੀ ਸਮੇਂ ਤੋਂ ਪਹਿਲਾਂ ਕਰਵਾਉਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਸਰਕਾਰ ਨੇ ਪਹਿਲਾਂ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਿਸ ਲਿਆ ਅਤੇ ਹੁਣ ਸੂਬੇ ਵਿੱਚ ਸਮੇਂ ਤੋਂ ਪਹਿਲਾਂ ਜ਼ਿਲ੍ਹਾ ਪਰਿਸ਼ਦ ਚੇੋਣਾਂ ਕਰਵਾਉਣ ਦਾ ਫੈਸਲਾ ਵੀ ਵਾਪਿਸ ਲਿਆ ਹੈ।
ਪਟੀਸ਼ਨਰ ਨੇ ਕੀਤਾ ਸੀ ਸਵਾਲ: ਦੱਸ ਦਈਏ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਇੱਕ ਵਕੀਲ ਨੇ ਪਟੀਸ਼ਨ ਪਾਕੇ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ ਪਰ ਗ੍ਰਾਮ ਪੰਚਾਇਤ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨਿਰਧਾਰਿਤ ਸ਼ਡਿਊਲ ਦੇ ਆਧਾਰ 'ਤੇ ਹੀ ਕਰਵਾਈਆਂ ਜਾ ਰਹੀਆਂ ਹਨ, ਜੋ ਕਿ ਨਿਯਮਾਂ ਅਨੁਸਾਰ ਬੇਇਨਸਾਫ਼ੀ ਹੈ। ਉਨ੍ਹਾਂ ਮੰਗ ਕੀਤੀ ਸੀ ਕਿ ਪੰਜਾਬ ਸਰਕਾਰ ਨੂੰ ਪੰਚਾਇਤ ਚੋਣਾਂ ਦੀ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵੀ ਸਮੇਂ ਸਿਰ ਕਰਵਾਉਣੀਆਂ ਚਾਹੀਦੀਆਂ ਹਨ।
- Appointment letters to patwaris: ਪੰਜਾਬ ਸਰਕਾਰ 710 ਨਵੇਂ ਪਟਵਾਰੀਆਂ ਨੂੰ ਦੇਵੇਗੀ ਨਿਯੁਕਤੀ ਪੱਤਰ, ਹੋਰ ਨਵੇਂ ਪਟਵਾਰੀਆਂ ਦੀ ਜਲਦ ਹੋਵੇਗੀ ਭਰਤੀ
- Viral Video : ਕੀੜਿਆਂ ਵਾਲੀ ਮਿਠਾਈ ਦੀ ਵੀਡਿਓ ਵਾਇਰਲ ਹੋਣ ਤੋਂ ਬਾਅਦ ਭੜਕੇ ਹਲਵਾਈ ਐਸੋਸੀਏਸ਼ਨ ਦੇ ਅਹੁਦੇਦਾਰ, ਸਾਇਬਰ ਸੈੱਲ ਨੂੰ ਸ਼ਿਕਾਇਤ
- World Record In Hanuman Chalisa: ਬਠਿੰਡਾ ਦੇ ਗੀਤਾਂਸ਼ ਨੇ ਹਨੂੰਮਾਨ ਚਾਲੀਸਾ ਸੁਣਾ ਕੇ ਬਣਾਇਆ ਵਿਸ਼ਵ ਰਿਕਾਰਡ, ਰਾਸ਼ਟਰਪਤੀ ਮੁਰਮੂ ਨੇ ਕੀਤਾ ਸਨਮਾਨਿਤ
ਨੋਟੀਫਿਕੇਸ਼ਨ ਲਿਆ ਵਾਪਿਸ: ਇਸ ਪਟੀਸ਼ਨ ਉੱਤੇ ਹੋਈ ਸੁਣਵਾਈ ਤੋਂ ਬਾਅਦ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਵਿਭਾਗ ਦੇ ਵਿੱਤ ਕਮਿਸ਼ਨਰ ਤੇਜਵੀਰ ਸਿੰਘ ਨੇ ਇਸ ਫੈਸਲੇ ਨੂੰ ਵਾਪਿਸ ਲਏ ਜਾਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲੈਣ ਸਬੰਧੀ ਸੋਮਵਾਰ ਨੂੰ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਕੇ ਹਾਈ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਉਣ ਵਾਲਾ ਨੋਟੀਫਿਕੇਸ਼ਨ ਵੀ ਵਾਪਸ ਲੈ ਲਿਆ ਹੈ।