ETV Bharat / state

Action against Pearl Group: ਪਰਲ ਗਰੁੱਪ 'ਤੇ ਐਕਸ਼ਨ ਕਰਨ ਦੀ ਤਿਆਰੀ 'ਚ ਪੰਜਾਬ ਸਰਕਾਰ, ਸੀਐੱਮ ਮਾਨ ਪੂਰੇ ਪੰਜਾਬ ਦੇ ਅਫਸਰਾਂ ਨਾਲ ਮਾਮਲੇ ਨੂੰ ਲੈ ਕੇ ਕੀਤੀ ਮੀਟਿੰਗ

author img

By

Published : Feb 22, 2023, 7:53 PM IST

ਪਰਲ ਗਰੁੱਪ ਉੱਤੇ ਵੱਡੀ ਕਾਰਵਾਈ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਹੈ। ਸੀਐੱਮ ਮਾਨ ਨੇ ਪੂਰੇ ਪੰਜਾਬ 'ਚ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖਤ ਕਰ ਕੇ ਰੈੱਡ ਐਂਟਰੀ ਕਰਨ ਦੇ ਵੀ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਸ਼ਨਾਖਤ ਹੋਈਆਂ ਜਾਇਦਾਦਾਂ ਦੀ ਖਰੀਦ ਫਰੋਖ਼ਤ 'ਤੇ ਤੁਰੰਤ ਰੋਕ ਲਾਉਣ ਲਈ ਕਿਹਾ।

The Punjab government is ready to take action against Pearl Group in the state
Action against Pearl Group: ਪਰਲ ਗਰੁੱਪ 'ਤੇ ਐਕਸ਼ਨ ਕਰਨ ਦੀ ਤਿਆਰੀ 'ਚ ਪੰਜਾਬ ਸਰਕਾਰ, ਸੀਐੱਮ ਮਾਨ ਪੂਰੇ ਪੰਜਾਬ ਦੇ ਅਫਸਰਾਂ ਨਾਲ ਮਾਮਲੇ ਨੂੰ ਲੈਕੇ ਕੀਤੀ ਮੀਟਿੰਗ

ਚੰਡੀਗੜ੍ਹ: ਪਿਛਲੇ ਸਮੇਂ ਦੌਰਾਨ ਪੰਜਾਬ ਅੰਦਰ ਪਰਲ ਗਰੁੱਪ ਉੱਤੇ ਮਾਸੂਮ ਲੋਕਾਂ ਦੀ ਲੁੱਟ ਕਰਕੇ ਜ਼ਮੀਨਾਂ ਹੜੱਪਣ ਦੇ ਇਲਜ਼ਾਮ ਲੱਗਦੇ ਰਹੇ ਹਨ ਅਤੇ ਬਹੁਤ ਵਾਰੀ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਲੋਕਾਂ ਨੇ ਪਰਲ ਗਰੁੱਪ ਐਕਸ਼ਨ ਕਰਨ ਲਈ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤੇ ਹਨ, ਪਰ ਹੁਣ ਪੰਜਾਬ ਸਰਕਾਰ ਨੇ ਪਰਲ ਗਰੁੱਪ ਖ਼ਿਲਾਫ਼ ਵੱਡਾ ਐਕਸ਼ਨ ਕਰਨ ਦੀ ਤਿਆਰੀ ਕਰ ਲਈ ਹੈ। ਸੂਬੇ ਦੇ ਲੋਕਾਂ ਤੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਵਸੂਲੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪਰਲ ਗਰੁੱਪ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਨ ਲਈ ਆਖਿਆ ਹੈ।

ਪੁਲਿਸ ਕਪਤਾਨਾਂ ਨਾਲ ਵਰਚੁਅਲ ਮੀਟਿੰਗ: ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਗਰੁੱਪ ਨੇ ਸੂਬੇ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ, ਜਿਸ ਲਈ ਇਸ ਨੂੰ ਜ਼ਰੂਰ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਡਿਪਟੀ ਕਮਿਸ਼ਨਰ ਆਪਣੇ-ਆਪਣੇ ਜ਼ਿਲ੍ਹੇ ਵਿੱਚ ਸਮੂਹ ਦੀਆਂ ਜਾਇਦਾਦਾਂ ਦੀ ਸ਼ਨਾਖਤ ਕਰਕੇ ਰਿਪੋਰਟ ਸੂਬਾ ਸਰਕਾਰ ਨੂੰ ਜਮ੍ਹਾਂ ਕਰਵਾਉਣ। ਭਗਵੰਤ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਅਤੇ ਜਸਟਿਸ ਲੋਢਾ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਸੂਬਾ ਪੱਧਰੀ ਸੂਚੀ ਤਿਆਰ ਕੀਤੀ ਜਾਵੇਗੀ।

ਪਾਰਦਰਸ਼ਤਾ ਯਕੀਨੀ ਬਣਾਉਣ: ਮੁੱਖ ਮੰਤਰੀ ਨੇ ਕਿਹਾ ਕਿ ਪਰਲ ਗਰੁੱਪ ਨੇ ਭੋਲੇ-ਭਾਲੇ ਲੋਕਾਂ ਨਾਲ ਵੱਡਾ ਵਿੱਤੀ ਧੋਖਾ ਕੀਤਾ ਹੈ ਅਤੇ ਉਨ੍ਹਾਂ ਨੂੰ ਇਸ ਗੁਨਾਹ ਲਈ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਜਾਂ ਸੀਨੀਅਰ ਪੁਲਿਸ ਕਪਤਾਨ ਜਾਇਦਾਦਾਂ ਦੀ ਸ਼ਨਾਖਤ ਕਰਨ ਲਈ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਆਪੋ-ਆਪਣੀਆਂ ਸਬ ਡਿਵੀਜ਼ਨਾਂ ਦੇ ਨੋਡਲ ਅਫ਼ਸਰ ਵਜੋਂ ਨਿਯੁਕਤ ਕਰਨ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਕਿਰਿਆ ਵਿਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਮਾਲ ਰਿਕਾਰਡ ਦੀ ਜਾਂਚ ਕਰਨ।

ਇਹ ਵੀ ਪੜ੍ਹੋ: Ayushman Yojana funds: ਆਯੂਸ਼ਮਾਨ ਯੋਜਨਾ ਦੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼ਾਂ ਉਤੇ ਸਿਹਤ ਮੰਤਰੀ ਦਾ ਦੋ-ਟੁਕ ਜਵਾਬ

ਡੀਜੀਪੀ ਪੰਜਾਬ ਨੂੰ ਸੌਂਪੀ ਜ਼ਿੰਮੇਵਾਰੀ: ਮੁੱਖ ਮੰਤਰੀ ਨੇ ਕਿਹਾ ਕਿ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਜਾਣ ਤਾਂ ਜੋ ਕੋਈ ਵੀ ਇਸ ਜਾਇਦਾਦ ਨੂੰ ਵੇਚ ਜਾਂ ਖਰੀਦ ਨਾ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਕਿਹਾ ਕਿ ਉਹ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਨਿੱਜੀ ਤੌਰ 'ਤੇ ਨਿਗਰਾਨੀ ਕਰਨ। ਇਸ ਮੌਕੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਅਤੇ ਹੋਰ ਅਧਿਕਾਰੀ ਮੌਜੂਦ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.