ETV Bharat / state

ਹੜ੍ਹ ਦੀ ਮਾਰ ਨਾਲ ਹੋਏ ਨੁਕਸਾਨ ਦਾ ਪੰਜਾਬ ਸਰਕਾਰ ਨੇ ਵੇਰਵਾ ਕੀਤਾ ਜਾਰੀ, 43 ਲੋਕਾਂ ਨੇ ਗਵਾਈ ਜਾਨ ਤਾਂ 1473 ਪਿੰਡ ਹੋਏ ਪ੍ਰਭਾਵਿਤ - ਹੜ੍ਹਾਂ ਕਾਰਨ ਕੁੱਲ 43 ਲੋਕਾਂ ਦੀ ਮੌਤ

ਪੰਜਾਬ ਵਿੱਚ ਹੜ੍ਹਾਂ ਦੀ ਮਾਰ ਕਾਰਣ ਹੋਏ ਨੁਕਸਾਨ ਦਾ ਸੂਬਾ ਸਰਕਾਰ ਨੇ ਵੇਰਵਾ ਪੇਸ਼ ਕੀਤਾ ਹੈ। ਅੰਕੜਿਆਂ ਮੁਤਾਬਿਕ ਸੂਬੇ ਦੇ ਕੁੱਲ੍ਹ 19 ਜ਼ਿਲ੍ਹਿਆਂ ਨੂੰ ਹੜ੍ਹ ਦੀ ਮਾਰ ਝੱਲਣੀ ਪਈ ਹੈ ਅਤੇ 1473 ਪਿੰਡਾਂ ਨੂੰ ਹੜ੍ਹ ਨੇ ਪ੍ਰਭਾਵਿਤ ਕੀਤਾ ਹੈ।

The Punjab government released details of the damage caused by the flood
ਹੜ੍ਹ ਦੀ ਮਾਰ ਨਾਲ ਹੋਏ ਨੁਕਸਾਨ ਦਾ ਪੰਜਾਬ ਸਰਕਾਰ ਨੇ ਵੇਰਵਾ ਕੀਤਾ ਜਾਰੀ, 43 ਲੋਕਾਂ ਨੇ ਗਵਾਈ ਜਾਨ ਤਾਂ 1473 ਪਿੰਡ ਹੋਏ ਪ੍ਰਭਾਵਿਤ
author img

By

Published : Jul 28, 2023, 12:42 PM IST

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ। ਬਹੁਤੇ ਇਲਾਕਿਆਂ ਵਿਚ ਸਥਿਤੀ ‘ਚ ਸੁਧਾਰ ਹੈ ਪਰ ਹਾਲੇ ਵੀ ਕੁਝ ਥਾਂਵਾਂ ਹੜ੍ਹ ਦੀ ਮਾਰ ਹੇਠ ਹਨ। ਮਾਲ ਵਿਭਾਗ ਦੇ ਰਿਕਾਰਡ ਮੁਤਾਬਿਕ ਹੁਣ ਤੱਕ ਸੂਬੇ ਦੇ ਕੁੱਲ 1473 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਇਨ੍ਹਾਂ ਵਿਚੋਂ 458 ਪਿੰਡ ਪਟਿਆਲਾ, 268 ਪਿੰਡ ਐਸਏਐਸ ਨਗਰ, 364 ਪਿੰਡ ਰੂਪਨਗਰ, 30 ਮੋਗਾ, 41 ਹੁਸ਼ਿਆਰਪੁਰ, 28 ਲੁਧਿਆਣਾ, 32 ਸੰਗਰੂਰ, 92 ਫਿਰੋਜ਼ਪੁਰ, 13 ਕਪੂਰਥਲਾ, 77 ਜਲੰਧਰ, 20 ਐਸਬੀਐਸ ਨਗਰ, 22 ਫਾਜ਼ਿਲਕਾ, 21 ਮਾਨਸਾ ਅਤੇ 7 ਪਿੰਡ ਗੁਰਦਾਸਪੁਰ ਜ਼ਿਲ੍ਹੇ ਦੇ ਹਨ।

ਰਾਹਤ ਕੈਂਪਾਂ ਵਿੱਚ ਬਸੇਰਾ: ਵੇਰਵੇ ਮੁਤਾਬਿਕ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਚੁੱਕਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1319 ਲੋਕ ਰਹਿ ਰਹੇ ਹਨ। ਮਾਨਸਾ ਜ਼ਿਲ੍ਹੇ ਦੇ ਰਾਹਤ ਕੈਂਪਾਂ ਵਿੱਚ ਸਭ ਤੋਂ ਵੱਧ 484 ਲੋਕ ਠਹਿਰੇ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ। ਜਿਹੜੇ 19 ਜ਼ਿਲ੍ਹਆਂ ਨੇ ਹੜ੍ਹਾਂ ਦੀ ਮਾਰ ਝੱਲੀ ਹੈ ਜਾਂ ਝੱਲ ਰਹੇ ਹਨ ਉਨ੍ਹਾਂ ਵਿਚ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸ਼ਾਮਲ ਹਨ।

ਹੜ੍ਹਾਂ ਕਾਰਨ ਕੁੱਲ 43 ਲੋਕਾਂ ਦੀ ਮੌਤ: ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 43 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਵਿਅਕਤੀ ਜ਼ਖ਼ਮੀ ਹੋਏ ਹਨ। ਪਸ਼ੂ ਪਾਲਣ ਵਿਭਾਗ ਵੱਲੋਂ 26 ਜੁਲਾਈ ਨੂੰ ਸੂਬੇ ਵਿੱਚ ਕੁੱਲ 1517 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ ਜਦਕਿ 682 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਇਸੇ ਤਰ੍ਹਾਂ ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਇਸ ਸਮੇਂ 413 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 181 ਮੈਡੀਕਲ ਕੈਂਪ ਲਗਾਏ ਗਏ ਹਨ ਅਤੇ ਓਪੀਡੀ ਦੀ ਗਿਣਤੀ 6365 ਹੈ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.