ETV Bharat / state

ਪੰਜਾਬ ਸਰਕਾਰ ਮੰਡੀਆਂ 'ਚ ਕਣਕ ਦੀ ਨਿਰਵਿਘਨ ਖਰੀਦ ਬਣਾਏਗੀ ਯਕੀਨੀ, ਮੰਤਰੀ ਲਾਲਚੰਦ ਕਟਾਰੂਚੱਕ ਨੇ ਕੀਤਾ ਦਾਅਵਾ - ਵਾਹਨ ਟਰੈਕਿੰਗ ਸਿਸਟਮ ਲਾਉਣੇ ਲਾਜ਼ਮੀ

ਪੰਜਾਬ ਸਰਕਾਰ ਇੱਕ ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਜਾ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

The Punjab government will ensure uninterrupted purchase of wheat in the markets
ਪੰਜਾਬ ਸਰਕਾਰ ਮੰਡੀਆਂ 'ਚ ਕਣਕ ਦੀ ਨਿਰਵਿਘਨ ਖਰੀਦ ਬਣਾਏਗੀ ਯਕੀਨੀ, ਮੰਤਰੀ ਲਾਲਚੰਦ ਕਟਾਰੂਚੱਕ ਨੇ ਕੀਤਾ ਦਾਅਵਾ
author img

By

Published : Mar 30, 2023, 10:18 PM IST

ਚੰਡੀਗੜ੍ਹ: ਪੰਜਾਬ ਸਰਕਾਰ 1 ਅਪ੍ਰੈਲ 2023 ਤੋਂ ਸ਼ੁਰੂ ਹੋਣ ਵਾਲੇ ਆਗਾਮੀ ਹਾੜੀ ਮੰਡੀਕਰਨ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਰਿਜ਼ਰਵ ਬੈਂਕ ਵੱਲੋਂ ਨਿਰਵਿਘਨ ਖਰੀਦ ਪ੍ਰਕਿਰਿਆ ਲਈ 29,000 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਮਨਜ਼ੂਰੀ ਦਿੱਤੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਫ਼ਸਲ ਦੀਆਂ ਅਦਾਇਗੀਆਂ ਯਕੀਨੀ ਬਣਾਈਆਂ ਜਾਣਗੀਆਂ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ।

ਵਾਹਨ ਟਰੈਕਿੰਗ ਸਿਸਟਮ ਲਾਉਣੇ ਲਾਜ਼ਮੀ: ਇਸ ਦੇ ਨਾਲ ਹੀ ਕਣਕ ਦੀ ਰੀਸਾਈਕਲਿੰਗ ਨੂੰ ਰੋਕਣ ਲਈ ਖਰੀਦ ਕੇਂਦਰ ਤੋਂ ਸਟੋਰੇਜ ਪੁਆਇੰਟ ਤੱਕ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਸਾਰੇ ਟਰਾਂਸਪੋਰਟ ਵਾਹਨਾਂ ਵਿੱਚ ਵਾਹਨ ਟਰੈਕਿੰਗ ਸਿਸਟਮ ਲਾਉਣੇ ਲਾਜ਼ਮੀ ਕੀਤੇ ਗਏ ਹਨ। ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਵਿੱਚ ਫਸਟ-ਏਡ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਸਾਵਧਾਨੀ ਅਤੇ ਪਹਿਲ ਦੇ ਆਧਾਰ 'ਤੇ ਨਜਿੱਠਿਆ ਜਾ ਸਕੇ। ਮੰਡੀ ਬੋਰਡ ਵੱਲੋਂ ਖਰੀਦ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

24 ਘੰਟਿਆਂ ਦੇ ਅੰਦਰ-ਅੰਦਰ ਖਰੀਦ ਕਾਰਜ ਮੁੜ ਸ਼ੁਰੂ: ਮੰਤਰੀ ਨੇ ਇਹ ਵੀ ਦੱਸਿਆ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਮੀਂਹ ਰੁਕਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਖਰੀਦ ਕਾਰਜ ਮੁੜ ਸ਼ੁਰੂ ਹੋ ਜਾਣ। ਮਾਰਕੀਟ ਕਮੇਟੀਆਂ ਨੂੰ ਕਿਹਾ ਗਿਆ ਹੈ ਕਿ ਉਹ ਮਿਉਂਸਪਲ ਕਮੇਟੀਆਂ ਨਾਲ ਤਾਲਮੇਲ ਕਰਨ ਅਤੇ ਖਰੀਦ ਸਮੇਂ ਦੌਰਾਨ ਮੀਂਹ ਪੈਣ ਦੀ ਸੂਰਤ ਵਿੱਚ ਸੱਕਸ਼ਨ ਮਸ਼ੀਨਾਂ ਅਤੇ ਲੋੜੀਂਦੀ ਲੇਬਰ ਉਪਲਬਧ ਹੋਣ ਨੂੰ ਯਕੀਨੀ ਬਣਾਉਣ। ਮੰਤਰੀ ਵੱਲੋਂ ਸਮੂਹ ਜ਼ਿਲਿਆਂ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਹੋਏ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੂਰੀ ਮੁਸਤੈਦੀ ਵਰਤਣ ਦੀ ਹਿਦਾਇਤ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇ। ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਅਤੇ ਪੱਕੀ ਫ਼ਸਲ ਹੀ ਖਰੀਦ ਕੇਂਦਰਾਂ ਵਿੱਚ ਲੈ ਕੇ ਆਉਣ ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕੋਈ ਦੇਰੀ ਨਾ ਹੋਵੇ। ਮੰਤਰੀ ਨੇ ਇਹ ਵੀ ਕਿਹਾ ਕਿ ਖ਼ਰੀਬ ਮੌਸਮ ਦੇ ਮੱਦੇਨਜ਼ਰ ਮੰਡੀਆਂ ਵਿੱਚ ਸਰਕਾਰ ਵੱਲੋਂ ਬਾਰਦਾਨੇ ਦੀ ਪੂਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿਸਾਨ ਵੀਰਾਂ ਨੂੰ ਮੰਡੀ ਵਿੱਚ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ: ਨਹੀਂ ਰੁਕ ਰਿਹਾ ਬੱਚਿਆਂ ਦੀ ਤਸਕਰੀ ਦਾ ਮਾਮਲਾ: 2022 'ਚ 237 ਬੱਚੇ ਅਤੇ ਪਿਛਲੇ ਇਕ ਮਹੀਨੇ ਤੋਂ 38 ਬੱਚੇ ਲਾਪਤਾ

etv play button

ETV Bharat Logo

Copyright © 2024 Ushodaya Enterprises Pvt. Ltd., All Rights Reserved.