ETV Bharat / state

Education Minister: ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਖੋਲ੍ਹਿਆ ਪੋਰਟਲ - ਸਰਕਾਰ ਨੇ ਖੋਲ੍ਹਿਆ ਪੋਰਟਲ

ਪੰਜਾਬ ਸਰਕਾਰ ਨੇ 2019, 2021 ਅਤੇ 2022 ਦੌਰਾਨ ਤਕਨੀਕੀ ਤੌਰ ਉੱਤੇ ਲਾਗੂ ਨਾਂ ਹੋਣ ਵਾਲੀਆਂ ਬਦਲੀਆਂ ਨੂੰ ਰੱਦ ਕਰਵਾਉਣ ਦਾ ਵੀ ਮੌਕਾ ਦਿੱਤਾ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਨੇ ਦਿੱਤੀ ਹੈ।

The School Education Department has opened a portal for general transfers of teachers
Education Minister : ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਖੋਲ੍ਹਿਆ ਪੋਰਟਲ
author img

By

Published : Mar 28, 2023, 10:12 PM IST

ਚੰਡੀਗੜ : ਸਕੂਲ ਸਿੱਖਿਆ ਵਿਭਾਗ ਨੇ ਅੱਜ ਤੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਪਲਾਈ ਪੋਰਟਲ ਖੋਲ੍ਹ ਦਿੱਤਾ ਹੈ। ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀ ਕਰਵਾਉਣ ਦੇ ਇੱਛੁਕ ਅਧਿਆਪਕ 28 ਤੋਂ 31 ਮਾਰਚ 2023 ਤੱਕ ਸਿੱਖਿਆ ਵਿਭਾਗ ਦੇ ਈ-ਪੰਜਾਬ ਪੋਰਟਲ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਜਾਣਕਾਰੀ ਮੁਤਾਬਿਕ ਬੈਂਸ ਨੇ ਦੱਸਿਆ ਕਿ ਇਹ ਬਦਲੀਆਂ 2019 ਦੀ ਟੀਚਰ ਟਰਾਂਸਫਰ ਪਾਲਿਸੀ ਅਤੇ 2020 ਦੀ ਸੋਧੀ ਹੋਈ ਪਾਲਿਸੀ ਅਨੁਸਾਰ ਹੋਣਗੀਆਂ। ਹਰਜੋਤ ਸਿੰਘ ਬੈਂਸ ਨੇ ਇਹ ਵੀ ਦੱਸਿਆ ਹੈ ਕਿ ਬਦਲੀਆਂ ਕੇਵਲ ਆਨਲਾਈਨ ਹੀ ਵਿਚਾਰੀਆਂ ਜਾਣਗੀਆਂ ਜਦਕਿ ਆਫਲਾਈਨ ਵਿਧੀ ਰਾਹੀਂ ਪ੍ਰਾਪਤ ਪ੍ਰਤੀ ਬੇਨਤੀਆਂ ਨਹੀਂ ਵਿਚਾਰੀਆ ਜਾਣਗੀਆਂ। ਹਾਲਾਂਕਿ ਸਰਕਾਰ ਦੇ ਇਸ ਫੈਸਲੇ ਨਾਲ ਜਾਰੂਰ ਅਧਿਆਪਕਾਂ ਨੇ ਸੁੱਖ ਦਾ ਸਾਹ ਲਿਆ ਹੈ।

ਬਦਲੀਆਂ ਰੱਦ ਕਰਵਾਉਣ ਦਾ ਵੀ ਦਿੱਤਾ ਮੌਕਾ : ਜਾਣਕਾਰੀ ਮੁਤਾਬਿਕ ਇਸੇ ਤਰਾਂ ਦਰਖਾਸਤ ਕਰਤਾ ਅਧਿਆਪਕ/ਕੰਪਿਊਟਰ ਫੈਕਲਟੀ/ਨਾਨ ਟੀਚਿੰਗ ਸਟਾਫ ਜਿਨ੍ਹਾਂ ਦੇ ਵੇਰਵੇ ਸਹੀ ਪਾਏ ਜਾਣਗੇ ਉਹਨਾਂ ਤੋਂ ਹੀ ਬਦਲੀ ਲਈ ਸਟੇਸ਼ਨ ਚੁਆਇਸ ਲਈ ਜਾਵੇਗੀ। ਸਿੱਖਿਆ ਮੰਤਰੀ ਬੈਂਸ ਨੇ ਇਹ ਵੀ ਦੱਸਿਆ ਕਿ ਸਾਲ 2019, 2021 ਅਤੇ 2022 ਦੌਰਾਨ ਤਕਨੀਕੀ ਤੌਰ ਤੇ ਲਾਗੂ ਨਾਂ ਹੋਣ ਵਾਲੀਆਂ ਬਦਲੀਆਂ ਨੂੰ ਰੱਦ ਕਰਵਾਉਣ ਦਾ ਵੀ ਦਿੱਤਾ ਮੌਕਾ ਦਿੱਤਾ ਗਿਆ ਹੈ।

ਪੋਰਟਲ ਖੋਲ੍ਹਣ ਨਾਲ ਅਧਿਆਪਕਾਂ ਨੇ ਲਿਆ ਸੁੱਖ ਦਾ ਸਾਹ: ਇਹ ਵੀ ਯਾਦ ਰਹੇ ਕਿ ਸੂਬੇ ਦੇ ਸਿੱਖਿਆ ਵਿਭਾਗ ਵੱਲੋਂ ਸੈਕੰਡਰੀ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਹਜ਼ਾਰਾਂ ਅਧਿਆਪਕਾਂ ਦੀਆਂ ਬਦਲੀਆਂ ਦਾ ਕੋਈ ਹੱਲ ਨਾ ਨਿਕਲਣ ਕਾਰਨ ਅਧਿਆਪਕ ਵੀ ਖਾਸੇ ਪਰੇਸ਼ਾਨ ਸਨ। ਜਾਣਕਾਰੀ ਮੁਤਾਬਿਕ ਸਿੱਖਿਆ ਵਿਭਾਗ ਨੇ ਇਸ ਸਾਲ ਮਈ ਮਹੀਨੇ ਦੇ ਅਖੀਰ ਵਿੱਚ ਅਧਿਆਪਕਾਂ ਤੋਂ ਬਦਲੀਆਂ ਦੀਆਂ ਅਰਜ਼ੀਆਂ ਵੀ ਮੰਗੀਆਂ ਸਨ ਪਰ ਬਦਲੀਆਂ ਦਾ ਮੌਕਾ ਨਾ ਮਿਲਣ ਕਾਰਨ ਅਧਿਆਪਕ ਜਥੇਬੰਦੀ ਡੀਟੀਐੱਫ ਨੇ ਗੰਭੀਰ ਨੋਟਿਸ ਲਿਆ ਅਤੇ ਮੌਜੂਦਾ ਸਰਕਾਰ ਨੂੰ ਤਿੱਖੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ ਸੀ।

ਇਹ ਵੀ ਪੜ੍ਹੋ : Rupnagar Municipal Council Meeting: ਹੰਗਾਮੇਦਾਰ ਰਹੀ ਰੂਪਨਗਰ ਨਗਰ ਕੌਂਸਲ ਦੀ ਮੀਟਿੰਗ, ਪੜ੍ਹੋ ਕਿਹੜੀ ਗੱਲੋਂ ਭੜਕੇ ਕੌਂਸਲਰ

ਬਿਨਾਂ ਦੇਰੀ ਹੋ ਸਕਦੀ ਹੈ ਬਦਲੀ ਦੀ ਪ੍ਰਕਿਰਿਆ : ਡੀਟੀਐਫ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਹੋਰ ਆਗੂਆਂ ਦਾ ਕਹਿਣਾ ਸੀ ਕਿ ਤਕਨੀਕੀ ਯੁੱਗ ’ਚ ਬਦਲੀਆਂ ਦੀ ਪ੍ਰਕਿਰਿਆ ਬਹੁਤ ਹੀ ਥੋੜ੍ਹੇ ਦਿਨਾਂ ਵਿਚ ਪੂਰੀ ਹੋ ਸਕਦੀ ਹੈ। ਪਰ ਸਰਕਾਰ ਵਲੋਂ ਇਸ ਪਾਸੇ ਸੋਚਿਆ ਨਹੀਂ ਜਾ ਰਿਹਾ ਹੈ। ਹੁਣ ਸਰਕਾਰ ਵਲੋਂ ਪੋਰਟਲ ਖੋਲ੍ਹਣ ਤੋਂ ਬਾਅਦ ਇਕ ਵਾਰ ਜਰੂਰ ਅਧਿਆਪਕਾਂ ਨੇ ਸੁਖ ਦਾ ਸਾਹ ਲਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.