ETV Bharat / state

ਜ਼ਿਲ੍ਹਾ ਅਦਾਲਤਾਂ 'ਚ ਪੁਲਿਸ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ, ਸ਼ੱਕੀਆਂ ਵਿਅਕਤੀਆਂ ਸਮੇਤ ਵਾਹਨਾਂ ਦੀ ਕੀਤੀ ਚੈਕਿੰਗ - ਸ਼ੱਕੀ ਵਿਅਕਤੀਆਂ ਦੀ ਤਲਾਸ਼ੀ

ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਉਪ-ਮੰਡਲ ਅਦਾਲਤਾਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ । ਪੁਲਿਸ ਦੀਆਂ ਟੀਮਾਂ ਨੇ ਪੰਜਾਬ ਵਿੱਚ 1796 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ ਅਤੇ 1768 ਵਾਹਨਾਂ ਦੀ ਵੀ ਚੈਕਿੰਗ ਕੀਤੀ ਹੈ।

The security measures taken by the Punjab Police in the district and sub-divisional courts were reviewed
ਜ਼ਿਲ੍ਹਾ ਅਦਾਲਤਾਂ 'ਚ ਪੁਲਿਸ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਸ਼ੱਕੀਆਂ ਵਿਅਕਤੀਆਂ ਸਮੇਤ ਵਾਹਨਾਂ ਦੀ ਪੁਲਿਸ ਨੇ ਕੀਤੀ ਚੈਕਿੰਗ
author img

By

Published : May 2, 2023, 10:28 PM IST

ਚੰਡੀਗੜ੍ਹ: ਸਾਰੇ ਨਿਆਂਇਕ ਕੰਪਲੈਕਸਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ਦੀਆਂ ਜ਼ਿਲਾ ਅਤੇ ਸਬ-ਡਵੀਜਨਲ ਅਦਾਲਤਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਡੋਰ ਫਰੇਮ ਮੈਟਲ ਡਿਟੈਕਟਰ (ਡੀਐਫਐਮਡੀ), ਕਲੋਜਡ ਸਰਕਟ ਟੈਲੀਵਿਜਨ (ਸੀ.ਸੀ.ਟੀ.ਵੀ. ) ਕੈਮਰੇ ਅਤੇ ਲਗਾਏ ਗਏ ਹੋਰ ਸੁਰੱਖਿਆ ਉਪਕਰਨ ਕੰਮ ਕਰਨ ਲਈ ਦਰੁੱਸਤ ਹਨ।

ਚੈਕਿੰਗ ਕਰਨ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਦਾ ਗਠਨ: ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ਚੈਕਿੰਗ ਕੀਤੀ ਗਈ। ਸੀਪੀਜ/ਐਸਐਸਪੀਜ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਨਿੱਜੀ ਤੌਰ ‘ਤੇ ਇਸ ਤਲਾਸ਼ੀ ਅਭਿਆਨ ਦੀ ਨਿਗਰਾਨੀ ਕਰਨ ਅਤੇ ਚੈਕਿੰਗ ਕਰਨ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਦਾ ਗਠਨ ਕੀਤਾ ਜਾਵੇ। ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਐਸਪੀਜ/ਡੀਐਸਪੀਜ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਰਾਜ ਭਰ ਦੀਆਂ ਲਗਭਗ 68 ਅਦਾਲਤਾਂ ਵਿੱਚ ਚੈਕਿੰਗ ਕੀਤੀ।

ਬਾਰ ਐਸੋਸੀਏਸ਼ਨਾਂ ਨਾਲ ਕਰਟਸੀ ਮੀਟਿੰਗਾਂ ਕਰਨ ਦਾ ਮਸ਼ਵਰਾ: ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਦਾਲਤੀ ਕੰਪਲੈਕਸਾਂ ਦੇ ਲਾਗ-ਪਾਸ ਘੁੰਮਦੇ 1796 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਅਤੇ 1768 ਵਾਹਨਾਂ ਦੀ ਚੈਕਿੰਗ ਵੀ ਕੀਤੀ। ਉਨਾਂ ਕਿਹਾ ਕਿ ਇਹ ਚੈਕਿੰਗ ਕਰਨ ਦਾ ਮਕਸਦ ਸੂਬੇ ਦੇ ਜੁਡੀਸ਼ੀਅਲ ਕੰਪਲੈਕਸਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਕੇ ਸਮਾਜ ਵਿਰੋਧੀ ਅਨਸਰਾਂ ‘ਤੇ ਨਕੇਲ ਕੱਸਣਾ ਹੈ । ਵਿਸ਼ੇਸ਼ ਡੀਜੀਪੀ ਨੇ ਇਸ ਕਦਮ ਨੂੰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦਾ ਹਿੱਸਾ ਕਰਾਰ ਦਿੰਦਿਆਂ ਕਿਹਾ,“ਅਸੀਂ ਸੀਪੀਜ/ਐਸਐਸਪੀਜ ਨੂੰ ਅਗਲੇ ਤਿੰਨ ਦਿਨਾਂ ਵਿੱਚ ਬਾਰ ਐਸੋਸੀਏਸ਼ਨਾਂ ਨਾਲ ਕਰਟਸੀ ਮੀਟਿੰਗਾਂ ਕਰਨ ਦਾ ਮਸ਼ਵਰਾ ਦਿੱਤਾ ਹੈ।” ਜ਼ਿਕਰਯੋਗ ਹੈ ਕਿ ਸੀਪੀਜ/ਐਸਐਸਪੀਜ ਨੂੰ ਸਮਾਜ ਵਿਰੋਧੀ ਅਨਸਰਾਂ ‘ਤੇ ਨਿਗਰਾਨੀ ਵਧਾਉਣ ਲਈ ਅਜਿਹੀਆਂ ਸੰਵੇਦਨਸ਼ੀਲ ਥਾਵਾਂ ਦੇ ਆਲੇ-ਦੁਆਲੇ ਪੁਲਿਸ ਗਸ਼ਤ ਵਧਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ।

ਦੱਸ ਦਈਏ ਇਸ ਤੋਂ ਇਲਾਵਾ ਪੰਜਾਬ ਪੁਲੀਸ ਵੱਲੋਂ ਡੀਜੀਪੀ ਪੰਜਾਬ ਦੇ ਆਦੇਸ਼ਾਂ ਤਹਿਤ ਨਸ਼ੇ ਦੇ ਖ਼ਿਲਾਫ਼ ਇੱਕ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਹੋਟ ਸਪੋਰਟ ਜ਼ਿਲ੍ਹਿਆਂ ਵਿੱਚ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਨਸ਼ਾ ਦਾ ਕਾਲ਼ਾ ਕਾਰੋਬਾਰ ਬੰਦ ਕਰਨ ਲਈ ਜਿੱਥੇ ਪੁਲਿਸ ਵੱਲੋਂ ਨਸ਼ੇ ਦੀ ਵਰਤੋਂ ਕਰਨ ਵਾਲਿਆਂ ਨੂੰ ਨਸ਼ਾ ਦਾ ਸੇਵਨ ਨਾ ਕਰਨ ਲਈ ਸਮੇਂ ਸਿਰ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਜੋ ਨਸ਼ੇ ਦੇ ਵੱਡੇ ਸਮੱਗਲਰ ਹਨ ਉਨ੍ਹਾਂ ਦੀ ਚੈਨ ਨੂੰ ਤੋੜਨ ਦੀ ਪੂਰੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: 'ਆਪ' ਸਰਕਾਰ 'ਤੇ ਭਾਰੀ ਪਿਆ ਵੀਆਈਪੀ ਕਲਚਰ, ਸੀਐੱਮ ਮਾਨ ਕੋਲ ਪਹਿਲਾਂ ਦੇ ਮੁੱਖ ਮੰਤਰੀਆਂ ਨਾਲੋਂ ਵੱਡਾ ਲਾਮ-ਲਸ਼ਕਰ ! ਖ਼ਾਸ ਰਿਪੋਰਟ

ETV Bharat Logo

Copyright © 2025 Ushodaya Enterprises Pvt. Ltd., All Rights Reserved.