ਅੰਮਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੀਆਂ ਸੇਵਾਵਾਂ ਸਮਾਪਤ ਕੀਤੀਆਂ ਜਾ ਰਹੀਆਂ ਹਨ । ਇਹ ਸਵਾਲ ਅੱਜ ਸਾਰਾ ਦਿਨ ਸ਼੍ਰੋਮਣੀ ਕਮੇਟੀ ਅਤੇ ਉਸ ਨਾਲ ਸੰਬਧਤ ਦਫਤਰਾਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਰਿਹਾ। ਇਸ ਚਰਚਾ ਦੇ ਸ਼ੁਰੂ ਹੋਣ ਦਾ ਮੁੱਖ ਕਾਰਨ 20 ਮਈ ਨੂੰ ਸ਼੍ਰੋਮਣੀ ਕਮੇਟੀ ਦੀ ਅਤ੍ਰਿੰਗ ਕਮੇਟੀ ਦੀ ਹੋਣ ਜਾ ਰਹੀ ਮੀਟਿੰਗ ਤੋਂ ਬਿਲਕੁਲ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਦਰਬਾਰ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਅਤੇ ਗਿਆਨੀ ਅਮਰਜੀਤ ਸਿੰਘ ਨਾਲ ਲੰਮੀਆਂ ਮੀਟਿੰਗਾਂ ਕਾਰਣ ਸ਼ੁਰੂ ਹੋਈ।
'ਆਪ' ਆਗੂ ਦੇ ਵਿਆਹ ਉੱਤੇ ਜਾਣ ਮਗਰੋਂ ਛਿੜੀ ਚਰਚਾ: ਕੁੱਝ ਸੂਤਰ ਇਹ ਵੀ ਦਾਅਵਾ ਕਰਦੇ ਹਨ ਕਿ ਐਡਵੋਕਟ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਗਿਆਨੀ ਗੁਰਮਿੰਦਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋ ਸੇਵਾਵਾਂ ਨਿਭਾਉਣ ਲਈ ਪੇਸ਼ਕਸ਼ ਕੀਤੀ ਹੈ ਪਰ ਕਿਸੇ ਵੀ ਗ੍ਰੰਥੀ ਨੇ ਹਾਂ ਪੱਖੀ ਜਵਾਬ ਨਹੀ ਦਿੱਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਦੀਆਂ ਇਨਾਂ ਮੀਟਿੰਗਾਂ ਦੌਰਾਨ ਇਹ ਗੱਲ ਵੀ ਨਿੱਖਰ ਕੇ ਸਾਹਮਣੇ ਆਈ ਹੈ ਕਿ ਜਥੇਦਾਰ ਦਾ 'ਆਪ' ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੰਗਣੀ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਅਕਾਲੀ ਦਲ ਦੇ ਵੱਡੇ ਹਮਾਇਤੀ ਹੋਣ ਦੇ ਦਾਅਵੇ ਕਰਨ ਵਾਲੇ ਪੰਜਾਬ ਦੇ ਕੁੱਝ ਬਾਬੇ ਜਥੇਦਾਰ ਨਾਲ ਨਰਾਜ਼ ਹਨ। ਇਨਾਂ ਬਾਬਿਆਂ ਨੇ ਆਪਣੇ ਪੈਰੋਕਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਹਰ ਪਲੇਟਫਾਰਮ ਉੱਤੇ ਜਥੇਦਾਰ ਦਾ ਡਟ ਕੇ ਵਿਰੋਧ ਕਰਨ।
ਫੈਸਲੇ ਦਾ ਲੁਕਵੇਂ ਢੰਗ ਨਾਲ ਵਿਰੋਧ: ਜਥੇਦਾਰ ਦੀਆਂ ਸੇਵਾਵਾਂ ਨੂੰ ਖਤਮ ਕਰਨ ਦੀਆਂ ਚਰਚਾਵਾ ਨੂੰ ਅਕਾਲੀ ਦਲ ਦੇ ਕੁੱਝ ਆਗੂ ਖਾਸਕਰ ਵਿਰਸਾ ਸਿੰਘ ਵਲਟੋਹਾ ਵੱਲੋਂ ਸਿੱਧੇ ਤੌਰ ਉੱਤੇ ਜਥੇਦਾਰ ਦੇ ਰਾਘਵ ਚੱਢਾ ਦੀ ਮੰਗਣੀ ਉੱਤੇ ਜਾਣ ਦੇ ਫੈਸਲੇ ਦਾ ਲੁਕਵੇਂ ਢੰਗ ਨਾਲ ਵਿਰੋਧ ਕਰਨਾ ਦੱਸਿਆ ਜਾ ਰਿਹਾ ਹੈ। ਕੁੱਝ ਸੂਤਰ ਇਹ ਵੀ ਦਾਅਵਾ ਕਰਦੇ ਹਨ ਕਿ ਜਥੇਦਾਰ, ਹੈਡ ਗ੍ਰੰਥੀ ਬਦਲਣ ਦੀ ਸਾਰੀ ਕਵਾਇਦ ਵਿੱਚ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ, ਬਾਬਾ ਗੁਰਸੇਵਕ ਸਿੰਘ ਗਿਲਵਾਲੀ ਅਤੇ ਬਾਬਾ ਪ੍ਰਦੀਪ ਸਿੰਘ ਦਾ ਅਹਿਮ ਰੋਲ ਹੈ।
- ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੂੰ ਮਿਲਣ ਲਈ ਮਾਪੇ ਪਹੁੰਚੇ ਡਿਬਰੂਗੜ੍ਹ ਜੇਲ੍ਹ, ਮੁਲਾਕਾਤ ਦੌਰਾਨ ਵਕੀਲ ਵੀ ਰਹੇ ਨਾਲ
- ਪੰਜਾਬ ਦੇ ਨੌਜਵਾਨ ਹੀ ਨਹੀਂ ਸਰਕਾਰੀ ਮੁਲਾਜ਼ਮ ਵੀ ਵਿਦੇਸ਼ ਜਾਣ ਦੀ ਦੌੜ 'ਚ ਅੱਗੇ, ਵਿਦੇਸ਼ ਜਾਣ ਲਈ ਸਭ ਤੋਂ ਜ਼ਿਆਦਾ ਪੁਲਿਸ ਮੁਲਾਜ਼ਮਾਂ ਨੇ ਛੱਡੀ ਨੌਕਰੀ
- ਕਿਸਾਨਾਂ 'ਤੇ ਪੁਲਿਸ ਦਾ ਜ਼ਬਰ ਹੁੰਦਾ ਦੇਖ ਕਿਸਾਨ ਜਥੇਬੰਦੀਆਂ ਨੇ ਕੀਤਾ ਸਖਤ ਰੁਖ਼ ਅਖ਼ਤਿਆਰ,ਲਾਇਆ ਰੇਲਵੇ ਲਾਈਨਾਂ 'ਤੇ ਜਾਮ
ਨਵੇਂ ਜਥੇਦਾਰ ਦੀ ਨਿਯੁਕਤੀ !: ਸ਼੍ਰੋਮਣੀ ਕਮੇਟੀ ਗਲਿਆਰਿਆਂ ਵਿੱਚ ਚਰਚਾ ਰਹੀ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦਾ ਹੈੱਡ ਗ੍ਰੰਥੀ ਬਣਾ ਦਿੱਤਾ ਜਾਵੇ ਅਤੇ ਤਖ਼ਤ ਸਾਹਿਬ ਦਾ ਮੁੱਖ ਸੇਵਾਦਾਰ ਕਿਸੇ ਹੋਰ ਧਾਰਮਿਕ ਸ਼ਖਸ਼ੀਅਤ ਨੂੰ ਲਾਇਆ ਜਾਵੇ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਗਿਆਨੀ ਅਮਰਜੀਤ ਸਿੰਘ ਨੂੰ ਨਿਯੁਕਤ ਕੀਤਾ ਜਾ ਸਕਦਾ ਹੈ। ਗਿਆਨੀ ਅਮਰਜੀਤ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦੇ ਸਪੁੱਤਰ ਹਨ ਅਤੇ ਗੁਰਬਾਣੀ ਦੇ ਪ੍ਰਬੀਨ ਵਿਆਖਿਆਕਾਰ ਹਨ। ਗਿਆਨੀ ਮੱਲ ਸਿੰਘ ਦਾ ਨਾਮ ਉਸ ਸਮੇ ਚਰਚਾ ਵਿੱਚ ਆਇਆ ਸੀ ਜਦੋਂ ਉਨ੍ਹਾਂ ਗਿਆਨੀ ਗੁਰਬਚਨ ਸਿੰਘ, ਗਿਆਨੀ ਗੁਰਮੁੱਖ ਸਿੰਘ ਅਤੇ ਗਿਆਨੀ ਇਕਬਾਲ ਸਿੰਘ ਨਾਲ ਮਿਲ ਕੇ ਡੇਰਾ ਸਿਰਸਾ ਮੁਖੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਿਨਾਂ ਮੰਗੇ ਮੁਆਫੀ ਪ੍ਰਦਾਨ ਕੀਤੀ ਸੀ।