ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰੇਗੀ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਦੀ ਕਾਇਆਕਲਪ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ ਜਿੱਥੇ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਟੈਸਟਾਂ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ 100 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨਾਲ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣਗੀਆਂ।
-
ਅੱਜ ਸਿਹਤ ਵਿਭਾਗ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਪੰਜਾਬ 'ਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਸਥਾਰਤ ਚਰਚਾ ਕੀਤੀ...
— Bhagwant Mann (@BhagwantMann) December 7, 2023 " class="align-text-top noRightClick twitterSection" data="
100 ਦੇ ਕਰੀਬ ਨਵੇਂ ਆਮ ਆਦਮੀ ਕਲੀਨਿਕ ਹੋਰ ਤਿਆਰ ਨੇ ਜੋ ਕਿ ਜਲਦ ਲੋਕਾਂ ਨੂੰ ਸਮੱਰਪਿਤ ਕੀਤੇ ਜਾਣਗੇ...ਨਵੇਂ ਮੈਡੀਕਲ ਕਾਲਜਾਂ ਦੇ ਕੰਮ ਦੀ ਵੀ ਸਮੀਖਿਆ ਕੀਤੀ...
ਸਾਡਾ ਖ਼ੁਆਬ, ਸਿਹਤਮੰਦ ਪੰਜਾਬ pic.twitter.com/KQCu9VjngS
">ਅੱਜ ਸਿਹਤ ਵਿਭਾਗ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਪੰਜਾਬ 'ਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਸਥਾਰਤ ਚਰਚਾ ਕੀਤੀ...
— Bhagwant Mann (@BhagwantMann) December 7, 2023
100 ਦੇ ਕਰੀਬ ਨਵੇਂ ਆਮ ਆਦਮੀ ਕਲੀਨਿਕ ਹੋਰ ਤਿਆਰ ਨੇ ਜੋ ਕਿ ਜਲਦ ਲੋਕਾਂ ਨੂੰ ਸਮੱਰਪਿਤ ਕੀਤੇ ਜਾਣਗੇ...ਨਵੇਂ ਮੈਡੀਕਲ ਕਾਲਜਾਂ ਦੇ ਕੰਮ ਦੀ ਵੀ ਸਮੀਖਿਆ ਕੀਤੀ...
ਸਾਡਾ ਖ਼ੁਆਬ, ਸਿਹਤਮੰਦ ਪੰਜਾਬ pic.twitter.com/KQCu9VjngSਅੱਜ ਸਿਹਤ ਵਿਭਾਗ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਪੰਜਾਬ 'ਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਸਥਾਰਤ ਚਰਚਾ ਕੀਤੀ...
— Bhagwant Mann (@BhagwantMann) December 7, 2023
100 ਦੇ ਕਰੀਬ ਨਵੇਂ ਆਮ ਆਦਮੀ ਕਲੀਨਿਕ ਹੋਰ ਤਿਆਰ ਨੇ ਜੋ ਕਿ ਜਲਦ ਲੋਕਾਂ ਨੂੰ ਸਮੱਰਪਿਤ ਕੀਤੇ ਜਾਣਗੇ...ਨਵੇਂ ਮੈਡੀਕਲ ਕਾਲਜਾਂ ਦੇ ਕੰਮ ਦੀ ਵੀ ਸਮੀਖਿਆ ਕੀਤੀ...
ਸਾਡਾ ਖ਼ੁਆਬ, ਸਿਹਤਮੰਦ ਪੰਜਾਬ pic.twitter.com/KQCu9VjngS
80 ਲੱਖ ਤੋਂ ਵੱਧ ਲੋਕਾਂ ਨੇ ਲਾਭ ਲਿਆ : ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦਾ ਹੁਣ ਤੱਕ 80 ਲੱਖ ਤੋਂ ਵੱਧ ਲੋਕਾਂ ਨੇ ਲਾਭ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਹੈ ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋਇਆ ਹੈ।
-
ਸ੍ਰੀ ਫਤਿਹਗੜ੍ਹ ਸਾਹਿਬ ਤੇ ਬੱਸੀ ਪਠਾਣਾਂ ਦੇ ਸਾਂਝ ਕੇਂਦਰਾਂ ਤੇ ਸੁਵਿਧਾ ਕੇਂਦਰਾਂ ਦਾ ਦੌਰਾ ਕੀਤਾ ਤੇ ਲੋਕਾਂ ਨਾਲ ਮੁਲਾਕਾਤ ਕਰ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ...
— Bhagwant Mann (@BhagwantMann) December 7, 2023 " class="align-text-top noRightClick twitterSection" data="
ਆਉਣ ਵਾਲੀ 10 ਤਰੀਕ ਤੋਂ ਅਸੀਂ ਲੋਕਾਂ ਨੂੰ ਘਰੇ ਬੈਠੇ 43 ਸਹੂਲਤਾਂ ਦੇਣ ਦੀ ਸ਼ੁਰੂਆਤ ਕਰ ਰਹੇ ਹਾਂ..ਦਫ਼ਤਰਾਂ ਦੀ ਖੱਜਲ ਖੁਆਰੀ ਖ਼ਤਮ ਹੋ ਜਾਵੇਗੀ…ਅਧਿਕਾਰੀ ਘਰੇ ਆ ਕੇ… pic.twitter.com/Z57Z1vhW8y
">ਸ੍ਰੀ ਫਤਿਹਗੜ੍ਹ ਸਾਹਿਬ ਤੇ ਬੱਸੀ ਪਠਾਣਾਂ ਦੇ ਸਾਂਝ ਕੇਂਦਰਾਂ ਤੇ ਸੁਵਿਧਾ ਕੇਂਦਰਾਂ ਦਾ ਦੌਰਾ ਕੀਤਾ ਤੇ ਲੋਕਾਂ ਨਾਲ ਮੁਲਾਕਾਤ ਕਰ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ...
— Bhagwant Mann (@BhagwantMann) December 7, 2023
ਆਉਣ ਵਾਲੀ 10 ਤਰੀਕ ਤੋਂ ਅਸੀਂ ਲੋਕਾਂ ਨੂੰ ਘਰੇ ਬੈਠੇ 43 ਸਹੂਲਤਾਂ ਦੇਣ ਦੀ ਸ਼ੁਰੂਆਤ ਕਰ ਰਹੇ ਹਾਂ..ਦਫ਼ਤਰਾਂ ਦੀ ਖੱਜਲ ਖੁਆਰੀ ਖ਼ਤਮ ਹੋ ਜਾਵੇਗੀ…ਅਧਿਕਾਰੀ ਘਰੇ ਆ ਕੇ… pic.twitter.com/Z57Z1vhW8yਸ੍ਰੀ ਫਤਿਹਗੜ੍ਹ ਸਾਹਿਬ ਤੇ ਬੱਸੀ ਪਠਾਣਾਂ ਦੇ ਸਾਂਝ ਕੇਂਦਰਾਂ ਤੇ ਸੁਵਿਧਾ ਕੇਂਦਰਾਂ ਦਾ ਦੌਰਾ ਕੀਤਾ ਤੇ ਲੋਕਾਂ ਨਾਲ ਮੁਲਾਕਾਤ ਕਰ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ...
— Bhagwant Mann (@BhagwantMann) December 7, 2023
ਆਉਣ ਵਾਲੀ 10 ਤਰੀਕ ਤੋਂ ਅਸੀਂ ਲੋਕਾਂ ਨੂੰ ਘਰੇ ਬੈਠੇ 43 ਸਹੂਲਤਾਂ ਦੇਣ ਦੀ ਸ਼ੁਰੂਆਤ ਕਰ ਰਹੇ ਹਾਂ..ਦਫ਼ਤਰਾਂ ਦੀ ਖੱਜਲ ਖੁਆਰੀ ਖ਼ਤਮ ਹੋ ਜਾਵੇਗੀ…ਅਧਿਕਾਰੀ ਘਰੇ ਆ ਕੇ… pic.twitter.com/Z57Z1vhW8y
ਇੱਕ ਹੋਰ ਮੁੱਦੇ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਵੇਂ ਬਣ ਰਹੇ ਮੈਡੀਕਲ ਕਾਲਜਾਂ ਨੂੰ ਚਾਲੂ ਕਰਨ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਸੂਬੇ ਵਿੱਚ ਸਿਰਫ਼ ਤਿੰਨ ਮੈਡੀਕਲ ਕਾਲਜ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਆਉਂਦੇ ਇੱਕ ਸਾਲ ਵਿੱਚ ਸੂਬੇ ਵਿੱਚ ਪੰਜ ਹੋਰ ਮੈਡੀਕਲ ਕਾਲਜ ਖੋਲ੍ਹੇ ਜਾਣਗੇ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਆਉਣ ਵਾਲੇ ਸਾਲਾਂ ਵਿੱਚ ਇਕ-ਇਕ ਮੈਡੀਕਲ ਕਾਲਜ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਆਮ ਆਦਮੀ ਇਸ ਦਾ ਲਾਭ ਉਠਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਇਲਾਜ ਅਤੇ ਡਾਕਟਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
- AGTF ਨੇ ਪ੍ਰੋਡਕਸ਼ਨ ਵਾਰੰਟ 'ਤੇ ਗੈਂਗਸਟਰ ਸੰਪਤ ਨਹਿਰਾ ਨੂੰ ਬਠਿੰਡਾ ਜੇਲ੍ਹ ਤੋਂ ਲਿਆਂਦਾ ਰੋਪੜ, ਗੋਗਾਮੇਡੀ ਕਤਲਕਾਂਡ 'ਚ ਆਇਆ ਹੈ ਸੰਪਤ ਨਹਿਰਾ ਦਾ ਨਾਮ
- ਲੁਧਿਆਣਾ ਦੇ ਸੂਫੀਆ ਚੌਂਕ ਮੁਹੱਲਾ ਕਲੀਨਿਕ 'ਚ ਚੋਰੀ, ਕੁਝ ਦੂਰੀ 'ਤੇ ਸੇਵਾ ਕੇਂਦਰ 'ਚ ਵੀ ਚੋਰਾਂ ਨੇ ਕੀਤੇ ਹੱਥ ਸਾਫ
- ਡੇਰਾਬੱਸੀ 'ਚ ਨੌਜਵਾਨਾਂ 'ਤੇ ਫਾਇਰਿੰਗ, ਬਾਈਕ ਸਵਾਰ 3 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ, ਮੌਕੇ ਤੋਂ ਖੋਲ ਬਰਾਮਦ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਹਰ ਤਰ੍ਹਾਂ ਨਾਲ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਸੂਬਾ ਸਰਕਾਰ ਦਾ ਪ੍ਰਮੁੱਖ ਖੇਤਰ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।
-
ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸਾਂਝ ਕੇਂਦਰ ਦਾ ਅਚਨਚੇਤ ਦੌਰਾ Live... https://t.co/Fi4f6Bbo7n
— Bhagwant Mann (@BhagwantMann) December 7, 2023 " class="align-text-top noRightClick twitterSection" data="
">ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸਾਂਝ ਕੇਂਦਰ ਦਾ ਅਚਨਚੇਤ ਦੌਰਾ Live... https://t.co/Fi4f6Bbo7n
— Bhagwant Mann (@BhagwantMann) December 7, 2023ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸਾਂਝ ਕੇਂਦਰ ਦਾ ਅਚਨਚੇਤ ਦੌਰਾ Live... https://t.co/Fi4f6Bbo7n
— Bhagwant Mann (@BhagwantMann) December 7, 2023
ਸਾਂਝ ਕੇਂਦਰਾਂ ਦਾ ਅਚਨਚੇਤ ਦੌਰਾ : ਸ੍ਰੀ ਫਤਿਹਗੜ੍ਹ ਸਾਹਿਬ ਤੇ ਬੱਸੀ ਪਠਾਣਾਂ ਦੇ ਸਾਂਝ ਕੇਂਦਰਾਂ ਤੇ ਸੁਵਿਧਾ ਕੇਂਦਰਾਂ ਦਾ ਦੌਰਾ ਕੀਤਾ ਤੇ ਲੋਕਾਂ ਨਾਲ ਮੁਲਾਕਾਤ ਕਰ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲੀ 10 ਤਰੀਕ ਤੋਂ ਅਸੀਂ ਲੋਕਾਂ ਨੂੰ ਘਰੇ ਬੈਠੇ ਸਹੂਲਤਾਂ ਦੇਣ ਦੀ ਸ਼ੁਰੂਆਤ ਕਰ ਰਹੇ ਹਾਂ। ਦਫ਼ਤਰਾਂ ਦੀ ਖੱਜਲ ਖੁਆਰੀ ਖ਼ਤਮ ਹੋ ਜਾਵੇਗੀ। ਅਧਿਕਾਰੀ ਘਰੇ ਆ ਕੇ ਲੋਕਾਂ ਦੇ ਕੰਮ ਕਰਿਆ ਕਰਨਗੇ।