ETV Bharat / state

'ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਸ਼ੁਰੂ ਕੀਤੀ ਆਨਲਾਈਨ ਪੜ੍ਹਾਈ ਨੂੰ ਮਿਲਿਆ ਭਰਵਾਂ ਹੁੰਗਾਰਾ' - Punjab schools news

ਪੰਜਾਬ ਦੀ ਆਮ ਆਦਮੀ ਸਰਕਾਰ ਵੱਲੋਂ ਸਰਦ ਰੁੱਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਕੀਤੀ ਗਈ ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿਧੀ ਰਾਹੀਂ ਪੜ੍ਹਾਈ ਨਾਲ ਜੋੜ ਕੇ ਰੱਖਿਆ ਗਿਆ।

The students have given full response to the online education started by the Punjab School Education Department during the winter vacations

author img

By

Published : Jan 15, 2023, 10:28 PM IST

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਦ ਰੁੱਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਕੀਤੀ ਗਈ ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿਧੀ ਰਾਹੀਂ ਪੜ੍ਹਾਈ ਨਾਲ ਜੋੜ ਕੇ ਰੱਖਿਆ ਗਿਆ। ਸਕੂਲ ਸਿੱਖਿਆ ਵਿਭਾਗ ਦੀ ਇਸ ਪਹਿਲ ਨੂੰ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।

'ਫੇਸਬੁੱਕ ਪੇਜ਼ ਅਤੇ ਯੂਟਿਊਬ ਚੈਨਲ ਤੇ ਲਾਇਵ ਜਮਾਤਾਂ ਲਾਉਣ ਦਾ ਪ੍ਰੋਗਰਾਮ ਸ਼ੁਰੂ': ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਠੰਡ ਵੱਧਣ ਕਾਰਨ ਲਗਾਤਾਰ ਸਕੂਲ ਬੰਦ ਰਹਿਣ ਕਰਕੇ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜ ਕੇ ਰੱਖਣ ਵਾਸਤੇ 30 ਦਸੰਬਰ 2022 ਤੋਂ ਆਨਲਾਈਨ ਵਿਧੀ ਰਾਹੀ ਵਿਭਾਗ ਦੇ ਫੇਸਬੁੱਕ ਪੇਜ਼ ਅਤੇ ਯੂਟਿਊਬ ਚੈਨਲ ਤੇ ਲਾਇਵ ਜਮਾਤਾਂ ਲਾਉਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ। ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਇਸ ਪ੍ਰੋਗਰਾਮ ਨੂੰ ਬੇਮਿਸਾਲ ਹੁੰਗਾਰਾ ਦਿੱਤਾ ਗਿਆ ਅਤੇ ਹੁਣ ਤੱਕ 12 ਲੱਖ ਤੋਂ ਵੀ ਵੱਧ ਵਿਦਿਆਰਥੀ ਇਹ ਲੈਕਚਰ ਦੇਖ ਚੁੱਕੇ ਹਨ।

ਮਾਪਿਆਂ ਵੱਲੋਂ ਕੀਤੀ ਜਾ ਰਹੀ ਹੈ ਸ਼ਲਾਘਾ: ਇਸੇ ਤੋਂ ਅੱਗੇ ਬੈਂਸ ਨੇ ਦੱਸਿਆ ਕਿ ਬੋਰਡ ਦੇ ਇਮਤਿਹਾਨਾਂ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਛੁੱਟੀਆਂ ਦੌਰਾਨ ਪੜ੍ਹਾਈ ਨਾਲ ਜੋੜੀ ਰੱਖਣ ਦੇ ਮੰਤਵ ਨਾਲ ਇਹ ਉਪਰਾਲਾ ਕੀਤਾ ਗਿਆ ਸੀ ਜੋ ਪੂਰੀ ਤਰਾਂ ਸਫਲ ਰਿਹਾ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਕੀਤੇ ਗਏ, ਇਸ ਉਪਰਾਲੇ ਦੀ ਮਾਪਿਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਅਤੇ ਪ੍ਰੀ-ਬੋਰਡ ਇਮਤਿਹਾਨਾਂ ਨੂੰ ਮੱਦੇਨਜ਼ਰ ਰੱਖਦਿਆਂ ਵਿਭਾਗ ਵੱਲੋਂ ਮਾਹਿਰ ਅਧਿਆਪਕਾਂ ਦੀ ਮਦਦ ਨਾਲ ਰੋਜ਼ਾਨਾ ਸਵੇਰ ਅਤੇ ਸ਼ਾਮ ਦੇ ਸੈਸ਼ਨਾਂ ਰਾਹੀਂ ਆਨਲਾਈਨ ਲੈਕਚਰ ਕਰਵਾਏ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਪਹਿਲਾਂ ਸਕੂਲਾਂ ਦੇ ਅਧਿਆਪਕ ਆਪਣੇ ਪੱਧਰ ‘ਤੇ ਆਪਣੀ ਜਮਾਤ ਨੂੰ ਪੜ੍ਹਾਉਂਦੇ ਸਨ। ਪਰ ਇਸ ਵਾਰ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਟੇਟ ਪੱਧਰ ‘ਤੇ ਇਹ ਉਪਰਾਲਾ ਕੀਤਾ ਜਾ ਗਿਆ ਹੈ ਜਿਸਦੇ ਤਹਿਤ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਵੱਖ-ਵੱਖ ਵਿਸ਼ਿਆਂ ਨੂੰ ਕਵਰ ਕਰਕੇ ਸੋਸ਼ਲ਼ ਮੀਡੀਆ ਦੇ ਪ੍ਰਭਾਵਸ਼ਾਲੀ ਪਲੇਟਫਾਰਮਾਂ ਰਾਹੀਂ ਇਸ ਨੂੰ ਰਿਲੇਅ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਤਲਵੰਡੀ ਸਾਬੋ ਵਿਖੇ ਡਾਕਟਰ 'ਤੇ ਗੋਲੀਆਂ ਚਲਾਉਣ ਵਾਲੇ ਨੌਜਵਾਨ ਦਾ ਐਨਕਾਊਂਟਰ

ETV Bharat Logo

Copyright © 2025 Ushodaya Enterprises Pvt. Ltd., All Rights Reserved.