ETV Bharat / state

ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਹੋਈ ਮੀਟਿੰਗ 'ਚ ਟਰਾਂਸਪੋਰਟ ਵਿਭਾਗ ਨੇ ਮੰਨੀਆਂ ਮੁਲਾਜ਼ਮਾਂ ਦੀਆਂ ਮੰਗਾਂ

author img

By

Published : Nov 14, 2022, 9:25 PM IST

Punjab Chief Minister Bhagwant maan ਦੇ ਹੁਕਮਾਂ 'ਤੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੀ ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ।

The transport department accepted the demands of the employees

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant maan) ਦੇ ਹੁਕਮਾਂ 'ਤੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੀ ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ।

ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ: ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ ਨੇ ਯੂਨੀਅਨ ਦੇ ਵਫ਼ਦ, ਜਿਸ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ, ਸ਼ਮਸ਼ੇਰ ਸਿੰਘ ਢਿੱਲੋਂ, ਹਰਕੇਸ਼ ਕੁਮਾਰ, ਜਗਤਾਰ ਸਿੰਘ ਅਤੇ ਦਲਜੀਤ ਸਿੰਘ ਮੌਜੂਦ ਸਨ, ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।

ਮੁਅੱਤਲ ਕੀਤੇ ਕੰਡਕਟਰ ਵਿਰੁੱਧ ਸਮਾਂਬੱਧ ਢੰਗ ਨਾਲ ਕੀਤੀ ਜਾਵੇਗੀ ਜਾਂਚ: ਇਸ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਮੁਅੱਤਲ ਕੀਤੇ ਕੰਡਕਟਰ ਪ੍ਰਿਤਪਾਲ ਸਿੰਘ ਵਿਰੁੱਧ ਜਾਂਚ ਸਮਾਂਬੱਧ ਢੰਗ ਨਾਲ ਕੀਤੀ ਜਾਵੇਗੀ ਅਤੇ ਤਿੰਨ ਦਿਨ੍ਹਾਂ ਵਿੱਚ ਮੁਕੰਮਲ ਕੀਤੀ ਜਾਵੇਗੀ। ਯੂਨੀਅਨ ਵੱਲੋਂ ਇਸ ਮਾਮਲੇ ਦੀ ਸਮਾਂਬੱਧ ਜਾਂਚ ਦੀ ਮੰਗ ਕੀਤੀ ਗਈ ਸੀ ਜਿਸ ਨੂੰ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ।

ਮੁਲਾਜ਼ਮਾਂ ਦੀਆਂ ਬਦਲੀਆਂ ਦਾ ਜਾਇਜ਼ਾ ਲੈਣ ਲਈ ਵੀ ਸਹਿਮਤੀ: ਇਸੇ ਤਰ੍ਹਾਂ ਡਾਇਰੈਕਟਰ ਸਟੇਟ ਟਰਾਂਸਪੋਰਟ ਨੇ ਵਿਭਾਗ ਦੇ ਨਿਯਮਾਂ ਅਨੁਸਾਰ ਸੱਤ ਦਿਨਾਂ ਦੇ ਅੰਦਰ-ਅੰਦਰ ਫਿਰੋਜ਼ਪੁਰ ਤੋਂ ਪੱਟੀ ਟਰਾਂਸਫਰ ਹੋਏ ਮੁਲਾਜ਼ਮਾਂ ਦੀਆਂ ਬਦਲੀਆਂ ਦਾ ਜਾਇਜ਼ਾ ਲੈਣ ਲਈ ਵੀ ਸਹਿਮਤੀ ਦੇ ਦਿੱਤੀ ਹੈ। ਮੀਟਿੰਗ ਦੌਰਾਨ ਸੂਬੇ ਦੇ ਮੁਲਾਜ਼ਮਾਂ ਦੀਆਂ ਹੋਰ ਲੰਬਿਤ ਮੰਗਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਗਲੇਰੀ ਕਾਰਵਾਈ ਲਈ ਅਧਿਕਾਰੀਆਂ ਵੱਲੋਂ ਨੋਟ ਕੀਤਾ ਗਿਆ।

ਇਸੇ ਦੌਰਾਨ ਅਧਿਕਾਰੀਆਂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਯੂਨੀਅਨ ਦੀਆਂ ਜਾਇਜ਼ ਮੰਗਾਂ ਬਾਰੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ, ਜਿਸ ਸਬੰਧੀ 12 ਦਸੰਬਰ 2022 ਨੂੰ ਮੁੜ ਮੀਟਿੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਕਈ ਡਰੱਗ ਰੈਕੇਟਾਂ ਦਾ ਪਰਦਾਫਾਸ਼: ਪੰਦਰਵਾੜੇ 'ਚ 42 ਕਿਲੋ ਹੈਰੋਇਨ ਤੇ ਹੋਰ ਨਸ਼ਿਆਂ ਸਣੇ 513 ਨਸ਼ਾ ਤਸਕਰ ਕਾਬੂ

ETV Bharat Logo

Copyright © 2024 Ushodaya Enterprises Pvt. Ltd., All Rights Reserved.