ETV Bharat / state

Transport Minister Laljit Singh Bhullar : ਟ੍ਰੈਫਿਕ ਨਿਯਮ ਤੋੜਨ ਵਾਲੇ ਹੋ ਜਾਣ ਚੁਕੰਨੇ, ਟ੍ਰਾਂਸਪੋਰਟ ਮੰਤਰੀ ਨੇ ਜੁਆਇੰਟ ਟ੍ਰੈਫ਼ਿਕ ਚੈਕਿੰਗ ਮੁਹਿੰਮ ਵਿੰਢਣ ਦੀ ਕੀਤੀ ਹਦਾਇਤ - Transport Minister Laljit Singh Bhullar

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸਕੱਤਰ ਆਰ.ਟੀ.ਏਜ਼ ਅਤੇ ਐਸ.ਡੀ.ਐਮਜ਼ ਨੂੰ ਤੀਬਰ ਜੁਆਇੰਟ ਟ੍ਰੈਫ਼ਿਕ ਚੈਕਿੰਗ ਮੁਹਿੰਮ ਅਰੰਭਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮ ਯਕੀਨੀ ਬਣਾਉਣ ਲਈ ਸਮੂਹ ਸਕੱਤਰਾਂ ਨੂੰ ਪੱਤਰ ਲਿਖ ਕੇ ਖਾਸ ਹਦਾਇਤਾਂ ਕੀਤੀਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਸਕੂਲ ਪ੍ਰਬੰਧਕਾਂ ਨੂੰ ਸੇਫ਼ ਸਕੂਲ ਵਾਹਨ ਸਕੀਮ ਆਪੋ-ਆਪਣੇ ਸਕੂਲਾਂ ਵਿੱਚ ਪੂਰੀ ਤਰ੍ਹਾਂ ਲਾਗੂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

The Transport Minister instructed to stop the joint traffic checking campaign
Transport Minister Laljit Singh Bhullar : ਟ੍ਰੈਫਿਕ ਨਿਯਮ ਤੋੜਨ ਵਾਲੇ ਹੋ ਜਾਣ ਚੁਕੰਨੇ, ਟ੍ਰਾਂਸਪੋਰਟ ਮੰਤਰੀ ਨੇ ਜੁਆਇੰਟ ਟ੍ਰੈਫ਼ਿਕ ਚੈਕਿੰਗ ਮੁਹਿੰਮ ਵਿੰਢਣ ਦੀ ਕੀਤੀ ਹਦਾਇਤ
author img

By

Published : Jan 28, 2023, 6:08 PM IST

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਮੂਹ ਆਰਟੀਏ ਸਕੱਤਰਾਂ ਅਤੇ ਐਸਡੀਐਮਜ਼ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਆਵਾਜਾਈ ਨਿਯਮਾਂ ਨੂੰ ਯਕੀਨੀ ਬਣਾਉਣ ਅਤੇ ਉਲੰਘਣਾ ਕਰਨ ਵਾਲੇ ਹਰੇਕ ਸ਼ਖ਼ਸ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇ। ਇਸ ਲਈ ਤੀਬਰ ਜੁਆਇੰਟ ਟ੍ਰੈਫਿਕ ਚੈਕਿੰਗ ਮੁਹਿੰਮ ਅਰੰਭੀ ਜਾਵੇ। ਇਸ ਸਬੰਧੀ ਉਨ੍ਹਾਂ ਵਲੋਂ ਇਕ ਪੱਤਰ ਲਿਖਿਆ ਹੈ ਤੇ ਕਿਹਾ ਹੈ ਕਿ ਉੱਚ ਅਦਾਲਤਾਂ ਵੱਲੋਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਅਤੇ ਹੁਕਮਾਂ ਨੂੰ ਸਰਕਾਰ ਵਲੋਂ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਸਖ਼ਤ ਟ੍ਰੈਫ਼ਿਕ ਚੈਕਿੰਗ ਮੁਹਿੰਮ ਦੀ ਲੋੜ ਹੈ।

ਵਿਦਿਆਰਥੀਆਂ ਦੀ ਸੁਰੱਖਿਆ ਬਣਾਈ ਜਾਵੇ ਯਕੀਨੀ: ਸਕੂਲਾਂ ਦੇ ਨਵੇਂ ਅਕਾਦਮਿਕ ਸੈਸ਼ਨ ਸ਼ੁਰੂ ਹੋਣ ਦੇ ਮੱਦੇਨਜ਼ਰ ਅਤੇ ਬੱਚਿਆਂ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਉਣ ਲਈ ਟਰਾਂਸਪੋਰਟ ਮੰਤਰੀ ਨੇ ਸਕੂਲ ਪ੍ਰਬੰਧਕਾਂ ਨੂੰ ਹਦਾਇਤਾਂ ਕੀਤੀਆਂ ਹਨ। ਇਸ ਲਈ ਉਹ ਸੇਫ਼ ਸਕੂਲ ਵਾਹਨ ਸਕੀਮ ਨੂੰ ਆਪਣੇ ਸਕੂਲ ਵਿੱਚ ਪੂਰੀ ਤਰ੍ਹਾਂ ਲਾਗੂ ਕਰਵਾਉਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸੇ ਦੌਰਾਨ ਕੈਬਨਿਟ ਮੰਤਰੀ ਨੇ ਆਰ.ਟੀ.ਏ. ਸਕੱਤਰਾਂ ਅਤੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਗਠਤ ਰੋਡ ਸੇਫ਼ਟੀ 'ਤੇ ਆਧਾਰਤ ਕਮੇਟੀ ਵੱਲੋਂ ਸਮੇਂ-ਸਮੇਂ ਦੌਰਾਨ ਸੜਕ ਸੁਰੱਖਿਆ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਨ੍ਹਾਂ ਦੀ ਹੂਬਹੂ ਪਾਲਣਾ ਯਕੀਨੀ ਬਣਾਉਣ ਲਈ ਸਕੱਤਰ ਆਰ.ਟੀ.ਏਜ਼ ਤੋਂ ਇਲਾਵਾ ਐਸ.ਡੀ.ਐਮ. ਵੱਲੋਂ ਟ੍ਰੈਫ਼ਿਕ ਚੈਕਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੇਫ਼ ਸਕੂਲ ਵਾਹਨ ਸਕੀਮ ਅਧੀਨ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾਵੇ ਕਿਉਂ ਜੋ ਇਹ ਇਕ ਗੰਭੀਰ ਮੁੱਦਾ ਹੈ ਅਤੇ ਸਕੂਲੀ ਬੱਸਾਂ ਵਿੱਚ ਸਫ਼ਰ ਕਰਦੇ ਬੱਚਿਆਂ ਦੀ ਸੁਰੱਖਿਆ ਸਬੰਧਤ ਵਿਭਾਗਾਂ ਦੀ ਸਮੂਹਿਕ ਜ਼ਿੰਮੇਵਾਰੀ ਹੈ।

ਇਹ ਵੀ ਪੜ੍ਹੋ: AAP leader Malwinder Kang: ਅਕਾਲੀਆਂ-ਕਾਂਗਰਸੀਆਂ ਨੇ ਬਣਾਇਆ ਸੀ ਪੰਜਾਬ ਦੀ ਸੱਤਾ ਦਾ ਮਖੌਲ, ਮਜੀਠੀਆ ਉੱਤੇ ਵਰ੍ਹੇ ਆਪ ਆਗੂ ਕੰਗ

ਕੈਬਨਿਟ ਮੰਤਰੀ ਵਲੋਂ ਲਿਖੇ ਪੱਤਰ ਵਿੱਚ ਸਮੂਹ ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਅਧਿਕਾਰ ਖੇਤਰਾਂ ਅਧੀਨ ਪੈਂਦੇ ਐਸ.ਡੀ.ਐਮਜ਼ ਨਾਲ ਤਾਲਮੇਲ ਕਰਕੇ ਲੋੜੀਂਦਾ ਸ਼ਡਿਊਲ ਤਿਆਰ ਕਰਨ ਅਤੇ ਜੁਆਇੰਟ ਚੈਕਿੰਗ ਮੁਹਿੰਮ ਸਬੰਧੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ। ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਨੇੜ ਭਵਿੱਖ ਵਿੱਚ ਹੋਣ ਵਾਲੀ ਖੇਤਰੀ ਅਫ਼ਸਰਾਂ ਦੀ ਸੂਬਾ-ਪੱਧਰੀ ਮੀਟਿੰਗ ਵਿੱਚ ਇਹ ਮੁੱਦਾ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਤੇ ਸਬੰਧਤ ਅਧਿਕਾਰੀਆਂ ਵੱਲੋਂ ਅਮਲ ਵਿੱਚ ਲਿਆਂਦੀ ਗਈ ਕਾਰਵਾਈ ਦੀ ਸਮੀਖਿਆ ਕੀਤੀ ਜਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.