ETV Bharat / state

ਪੰਜਾਬ ਸਰਕਾਰ ਵੱਲੋਂ 'ਉਡਾਰੀਆਂ' -ਬਾਲ ਵਿਕਾਸ ਮੇਲਾ 14 ਨਵੰਬਰ ਤੋਂ ਸ਼ੁਰੂ: ਡਾ.ਬਲਜੀਤ ਕੌਰ - ਪੰਜਾਬ ਦੇ ਸਮਾਜਿਕ ਸੁਰੱਖਿਆ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ "ਉਡਾਰੀਆਂ"-ਬਾਲ ਵਿਕਾਸ ਮੇਲਾ ਹਫਤਾ ਸੂਬੇ ਭਰ ਦੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ 14 ਤੋਂ 20 ਨਵੰਬਰ 2022 ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਆਂਗਣਵਾੜੀ ਸੈਂਟਰਾਂ 'ਚ ਹਫਤੇ ਦੇ ਹਰ ਦਿਨ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

Punjab Government is starting from November 14

author img

By

Published : Nov 10, 2022, 7:02 PM IST

Updated : Nov 10, 2022, 8:21 PM IST

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ "ਉਡਾਰੀਆਂ"-ਬਾਲ ਵਿਕਾਸ ਮੇਲਾ ਹਫਤਾ ਸੂਬੇ ਭਰ ਦੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ 14 ਤੋਂ 20 ਨਵੰਬਰ 2022 ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਆਂਗਣਵਾੜੀ ਸੈਂਟਰਾਂ 'ਚ ਹਫਤੇ ਦੇ ਹਰ ਦਿਨ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਉਡਾਰੀਆਂ-ਬਾਲ ਵਿਕਾਸ ਮੇਲੇ ਲਈ "ਹਰ ਮਾਪੇ, ਹਰ ਗਲੀ, ਹਰ ਪਿੰਡ ਦੀ ਇੱਕੋ ਆਵਾਜ਼ ਹਰ ਬੱਚੇ ਦਾ ਹੋਵੇ ਸੰਪੂਰਨ ਵਿਕਾਸ" ਸਲੋਗਨ ਜ਼ਾਰੀ ਕੀਤਾ ਗਿਆ ਹੈ।Udariani Mela in Punjabi from November 14.

ਵਿਸ਼ੇਸ਼ ਤੌਰ ਤੇ ਮਨਾਏ ਜਾਣਗੇ ਹਫ਼ਤੇ ਦੇ ਸਾਰੇ ਦਿਨ: ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਡਾਰੀਆਂ ਬਾਲ ਵਿਕਾਸ ਮੇਲੇ ਲਈ ਵਿਭਾਗ ਵੱਲੋਂ ਇਸ ਹਫ਼ਤੇ ਦੇ ਸਾਰੇ ਦਿਨ ਵਿਸ਼ੇਸ਼ ਤੌਰ ਤੇ ਮਨਾਏ ਜਾਣਗੇ। 14 ਤੇ 15 ਨਵੰਬਰ ਨੂੰ ਸਥਾਨਕ ਐਨ.ਜੀ.ਓ'ਜ਼ ਵੱਲੋਂ ਬੱਚਿਆਂ ਦੇ ਪੋਸ਼ਣ ਸਬੰਧੀ ਜਾਗਰੂਕਤਾ ਅਤੇ ਫੰਡ ਇਕੱਠੇ ਕਰਨਾ, 16 ਨਵੰਬਰ ਨੂੰ ਪੰਜਾਬ ਸਰਕਾਰ ਦੇ ਵਿਸ਼ੇਸ ਸੰਦੇਸ਼ ਨਾਲ ਸਾਰੀਆਂ ਆਂਗਣਵਾੜੀਆਂ ਵਿੱਚ ਬਾਲ ਵਿਕਾਸ ਮੇਲੇ ਦੀਆਂ ਗਤੀਵਿਧੀਆਂ ਦੀ ਸ਼ੁਰੂਆਤ ਹੋਵੇਗੀ, 17 ਨਵੰਬਰ ਨੂੰ ਪੋਸ਼ਣ ਦਿਨ, 18 ਨਵੰਬਰ ਨੂੰ ਦਾਦਾ-ਦਾਦੀ, ਨਾਨਾ-ਨਾਨੀ ਦਿਨ ਵਜੋ ਮਨਾਇਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ 19 ਨਵੰਬਰ ਨੂੰ ਬਾਲ ਸਰਪੰਚ ਦਿਨ ਅਤੇ 20 ਨਵੰਬਰ ਨੂੰ ਸਕਾਰਾਤਮਕ ਪਾਲਣ-ਪੋਸ਼ਣ ਦਿਨ ਮਨਾਇਆ ਜਾਵੇਗਾ।

ਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਉਨ੍ਹਾਂ ਦੀਆਂ ਜਿੰਮੇਵਾਰੀਆਂ ਸਬੰਧੀ ਕਰਵਾਇਆ ਜਾਣੂ: ਇਸੇ ਦੌਰਾਨ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਡਾਰੀਆਂ ਬਾਲ ਵਿਕਾਸ ਮੇਲੇ ਲਈ ਵਿਭਾਗ ਵੱਲੋਂ ਇਸ ਹਫ਼ਤੇ ਦੇ ਸਾਰੇ ਦਿਨਾਂ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਣਗੀਆਂ। ਵੈਬੀਨਾਰ ਵਿੱਚ DDPO's ਤੇ CDPO's, ਸੁਪਰਵਾਇਜ਼ਰ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਉਨ੍ਹਾਂ ਦੀਆਂ ਜਿੰਮੇਵਾਰੀਆਂ ਸਬੰਧੀ ਜਾਣੂ ਕਰਵਾਇਆ ਗਿਆ।

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬੱਚਿਆ ਦੇ ਮਾਪੇ, ਦਾਦਾ-ਦਾਦੀ ਅਤੇ ਆਮ ਲੋਕਾਂ ਦੀ ਮਦਦ ਨਾਲ ਬਾਲ ਵਿਕਾਸ ਹਫਤਾ ਬਹੁਤ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਬੱਚੇ ਦੇ ਪੋਸ਼ਣ, ਖੇਡ ਅਤੇ ਕਹਾਣੀ ਅਧਾਰਤ ਵਿਕਾਸ, ਸੁਰੱਖਿਆ ਅਤੇ ਸਾਧਨ ਅਤੇ ਸਕਾਰਾਤਮਕ ਪਾਲਣ-ਪੋਸ਼ਣ ਲਈ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਪੂਰੇ ਹਫ਼ਤੇ ਦੌਰਾਨ ਬੱਚਿਆਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਕੇ, ਬੱਚੇ ਦੇ ਮਾਹੌਲ ਵਿੱਚ ਸੁਧਾਰ ਕਰਕੇ ਹਰ ਬੱਚੇ ਦੇ ਵਿਕਾਸ ਦਾ ਉਪਰਾਲਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਰੇਹੜੇ 'ਚ ਜੁੜ ਕੇ ਮਿਹਨਤ ਵਾਲੇ ਬਜ਼ੁਰਗ ਦੀ ਸਮਾਜ ਸੇਵੀਆਂ ਨੇ ਫੜ੍ਹੀ ਬਾਂਹ

etv play button

Last Updated : Nov 10, 2022, 8:21 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.