ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਸਮੇਂ ਤੋਂ ਗਰਮੀ ਕਹਿਰ ਬਰਸਾ ਰਹੀ ਹੈ, ਜਿਸ ਕਾਰਨ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਰਿਹਾ ਹੈ ਪਰ ਆਉਣ ਵਾਲੇ ਦਿਨ੍ਹਾਂ ਵਿੱਚ ਪੰਜਾਬੀਆ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਪੰਜਾਬ ਵਿੱਚ ਵੀਰਵਾਰ ਨੂੰ ਗਰਮੀ ਤੋਂ ਰਾਹਤ ਮਿਲਣ ਦੇ ਆਸਾਰ ਬਣੇ ਹੋਏ ਹਨ।
ਮੌਸਮ ਵਿਭਾਗ ਦੇ ਅਨੁਸਾਰ 20 ਅਗਸਤ (ਵੀਰਵਾਰ) ਨੂੰ ਇੱਕ ਵਾਰ ਫਿਰ ਕੁਝ ਜਿਲਿਆ ਵਿੱਚ ਬਰਸਾਤ ਹੋ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਕਈ ਥਾਵਾਂ ਤੇ ਬਰਸਾਤ ਨਾਲ ਠੰਡੀਆਂ ਹਵਾਵਾਂ ਚੱਲ ਸਕਦੀਆਂ ਹਨ। ਜਿਸ ਨਾਲ ਆਮ ਲੋਕਾਂ ਅਤੇ ਕਿਸਾਨਾਂ ਨੂੰ ਰਾਹਤ ਮਿਲ ਸਕਦੀ ਹੈ ਕਿਉਂਕਿ ਪਿਛਲੇ ਕੁਝ ਦਿਨ੍ਹਾਂ ਤੋਂ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ।
ਇਹ ਵੀ ਪੜੋ: ਪੰਜਾਬ ਦੀ 7 ਸਾਲਾ 'ਕਰਾਟੇ ਕਿਡ' ਕੁੜੀ ਨੇ ਜਿੱਤਿਆ ਸੋਨ ਤਮਗਾ