ETV Bharat / state

ਕੋਰੋਨਾ ਦੌਰਾਨ ਪੰਜਾਬ ਆਉਣ ਵਾਲਿਆਂ ਲਈ ਸਰਕਾਰ ਦਾ ਨਵਾਂ ਫਰਮਾਨ - covid-19

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ ਅਤੇ ਮਾਸਕ ਪਹਿਨਣ, ਸਮਾਜਿਕ ਦੂਰੀ ਆਦਿ ਦਾ ਪਾਲਣ ਨਾ ਕਰਨ 'ਤੇ 'ਦਿ ਐਪੀਡੈਮਿਕ ਡਿਜ਼ੀਜ਼ ਐਕਟ-1897' ਦੀ ਵਿਵਸਥਾ ਅਨੁਸਾਰ ਆਈ.ਪੀ.ਸੀ. ਦੀ ਧਾਰਾ 188 ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ।

ਮੁੱਖ ਮੰਤਰੀ
ਮੁੱਖ ਮੰਤਰੀ
author img

By

Published : Jul 14, 2020, 3:22 PM IST

ਚੰਡੀਗੜ੍ਹ: ਪੰਜਾਬ ਵਿੱਚ 72 ਘੰਟੇ ਤੋਂ ਘੱਟ ਸਮੇਂ ਲਈ ਆਉਣ ਵਾਲਿਆਂ ਨੂੰ ਘਰੇਲੂ ਏਕਾਂਤਵਾਸ ਤੋਂ ਛੋਟ ਦੇ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਸੂਬੇ ਦੀ ਸੀਮਾ 'ਤੇ ਚੈੱਕ ਪੋਸਟ ਵਿਖੇ ਸਿਰਫ਼ ਰਸਮੀ ਸਵੈ-ਘੋਸ਼ਣਾ ਪੱਤਰ ਸੌਂਪਣ ਦੀ ਜ਼ਰੂਰਤ ਹੋਵੇਗੀ।

  • Punjab CM @capt_amarinder announces exemption from 14-day home quarantine for those coming to state for less than 72 hours. Only formal undertaking needs to be submitted now by such domestic travellers at border check post. pic.twitter.com/TdmbfI7jM2

    — Raveen Thukral (@RT_MediaAdvPbCM) July 14, 2020 " class="align-text-top noRightClick twitterSection" data=" ">

ਸੂਬੇ ਵਿੱਚ ਆਉਣ ਵਾਲੇ ਘਰੇਲੂ ਮੁਸਾਫ਼ਰਾਂ ਲਈ ਇਸ ਰਾਹਤ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਖਿਆ ਕਿ ਇਹ ਰਿਆਇਤ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਅਤੇ ਹੋਰ ਕਾਰੋਬਾਰੀ ਮੁਸਾਫ਼ਰਾਂ ਆਦਿ ਨੂੰ ਦੇਣ ਦਾ ਫੈਸਲਾ ਲਿਆ ਹੈ। ਜਿਨ੍ਹਾਂ ਦੀ ਇੱਥੇ ਪਹੁੰਚਣ 'ਤੇ 72 ਘੰਟਿਆਂ ਤੋਂ ਘੱਟ ਸਮੇਂ ਦੀ ਠਹਿਰ ਹੈ। ਉਨ੍ਹਾਂ ਕਿਹਾ ਕਿ ਅਜਿਹੇ ਯਾਤਰੀਆਂ ਨੂੰ 14-ਦਿਨਾਂ ਦੇ ਲਾਜ਼ਮੀ ਏਕਾਂਤਵਾਸ ਦੀ ਜ਼ਰੂਰਤ ਤੋਂ ਵੀ ਛੋਟ ਦੇਣ ਦਾ ਫੈਸਲਾ ਲਿਆ ਗਿਆ, ਜਦਕਿ ਪੰਜਾਬ ਆਉਣ ਵਾਲੇ ਬਾਕੀ ਘਰੇਲੂ ਮੁਸਾਫਰਾਂ ਲਈ ਘਰੇਲੂ ਏਕਾਂਤਵਾਸ ਦੀ ਵਿਵਸਥਾ ਪਹਿਲਾਂ ਵਾਂਗ ਬਰਕਰਾਰ ਰਹੇਗੀ।

ਜਿਨ੍ਹਾਂ ਯਾਤਰੀਆਂ ਨੂੰ ਇਹ ਛੋਟ ਹਾਸਲ ਹੈ, ਉਨ੍ਹਾਂ ਨੂੰ ਕੋਵਾ ਐਪ 'ਤੇ ਮੁਹੱਈਆ ਕਰਵਾਈ ਤੈਅ ਪ੍ਰਕ੍ਰਿਆ ਵਿੱਚ ਚੈੱਕ ਪੋਸਟ ਦੇ ਆਫੀਸਰ ਇੰਚਾਰਜ ਕੋਲ ਰਸਮੀ ਸਵੈ-ਘੋਸ਼ਣਾ ਪੱਤਰ ਸੌਂਪਣ ਦੀ ਜ਼ਰੂਰਤ ਹੋਵੇਗੀ। ਉਨ੍ਹਾਂ ਨੂੰ ਆਪਣੇ ਮੋਬਾਈਲਾਂ 'ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ। ਇਸ ਐਪ 'ਤੇ ਮੁਸਾਫਰਾਂ ਬਾਰੇ ਸੂਚਨਾ ਵਾਲੇ ਹਿੱਸੇ ਵਿੱਚ ਆਪਣੀ ਜਾਣਕਾਰੀ ਦੇਣ ਤੋਂ ਇਲਾਵਾ ਇਨ੍ਹਾਂ ਵਿਅਕਤੀਆਂ ਨੂੰ ਇਹ ਘੋਸ਼ਣਾ-ਪੱਤਰ ਦੇਣਾ ਹੋਵੇਗਾ ਕਿ ਪੰਜਾਬ ਵਿੱਚ ਠਹਿਰ ਦੌਰਾਨ ਕੋਵਾ ਐਪ ਸਰਗਰਮ ਰੱਖਣੀ ਪਵੇਗੀ।

ਅਜਿਹੇ ਯਾਤਰੀਆਂ ਲਈ ਹੋਰ ਨਿਰਧਾਰਤ ਸੰਚਾਲਨ ਵਿਧੀ (ਐਸ.ਪੀ.ਓਜ਼) ਮੁਤਾਬਕ ਇਨ੍ਹਾਂ ਨੂੰ ਸਵੈ-ਇੱਛੁਤ ਤੌਰ 'ਤੇ ਦੱਸਣਾ ਹੋਵੇਗਾ ਕਿ ਉਹ ਕਿਸੇ ਸੀਮਿਤ ਜ਼ੋਨ (ਕੰਟੇਨਮੈਂਟ ਜ਼ੋਨ) ਤੋਂ ਨਹੀਂ ਆ ਰਹੇ ਅਤੇ ਸੂਬੇ ਵਿੱਚ ਪਹੁੰਚਣ ਦੇ ਸਮੇਂ ਤੋਂ ਲੈ ਕੇ ਉਹ ਪੰਜਾਬ ਵਿੱਚ 72 ਘੰਟਿਆਂ ਤੋਂ ਵੱਧ ਸਮਾਂ ਨਹੀਂ ਠਹਿਰਨਗੇ। ਇਸ ਸਮੇਂ ਦੌਰਾਨ ਉਹ ਆਪਣੀ ਸਿਹਤ ਦੀ ਨਿਗਰਾਨੀ ਕਰਨ ਅਤੇ ਆਪਣੇ ਆਸ-ਪਾਸ ਦੇ ਲੋਕਾਂ ਤੋਂ ਦੂਰੀ ਬਣਾ ਕੇ ਰੱਖਣ ਲਈ ਪਾਬੰਦ ਰਹਿਣਗੇ। ਜੇਕਰ ਕੋਵਿਡ-19 ਨਾਲ ਸਬੰਧਤ ਕਿਸੇ ਵੀ ਲੱਛਣ ਦਾ ਪਤਾ ਲਗਦਾ ਹੈ ਤਾਂ ਉਹ ਨਿਯੁਕਤ ਕੀਤੀ ਨਿਗਰਾਨੀ ਟੀਮ ਨਾਲ ਗੱਲਬਾਤ ਕਰਨਗੇ ਅਤੇ ਤੁਰੰਤ 104 ਨੰਬਰ 'ਤੇ ਕਾਲ ਕਰਨਗੇ।

ਇਸੇ ਤਰ੍ਹਾਂ ਜੇਕਰ ਵਾਪਸੀ ਕਰਨ ਦੇ ਇਕ ਹਫ਼ਤੇ ਦੇ ਅੰਦਰ ਕਿਸੇ ਵੀ ਵਿਅਕਤੀ ਦਾ ਟੈਸਟ ਪੌਜ਼ੀਟਿਵ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 104 'ਤੇ ਕਾਲ ਕਰਨੀ ਹੋਵੇਗੀ ਅਤੇ ਸੰਪਰਕ ਕਰਕੇ ਲੋਕਾਂ ਨੂੰ ਲੱਭਣ ਵਿੱਚ ਮਦਦ ਵੀ ਕਰਨੀ ਹੋਵੇਗੀ।

ਇਹ ਜ਼ਿਕਰਯੋਗ ਹੈ ਕਿ ਭਾਵੇਂ ਭਾਰਤ ਸਰਕਾਰ ਨੇ ਹਾਲ ਹੀ ਵਿੱਚ ਘਰੇਲੂ ਯਾਤਰੀਆਂ ਲਈ ਘਰੇਲੂ ਏਕਾਂਤਵਾਸ ਦੀ ਜ਼ਰੂਰਤ ਨੂੰ ਖਤਮ ਕਰਨ ਦਿੱਤਾ ਹੈ ਅਤੇ ਉਸ ਦੀ ਥਾਂ 'ਤੇ ਸਵੈ-ਨਿਗਰਾਨੀ ਕਰਨ ਲਈ ਆਖਿਆ ਗਿਆ ਹੈ ਪਰ ਕੈਪਟਨ ਅਮਰਿੰਦਰ ਸਿੰਘ ਸਪੱਸ਼ਟ ਕਰ ਚੁੱਕੇ ਹਨ ਕਿ ਕੋਵਿਡ ਕੇਸਾਂ ਦੀ ਵਧ ਰਹੀ ਗਿਣਤੀ ਦੇ ਮੱਦੇਨਜ਼ਰ ਪੰਜਾਬ ਵਿੱਚ ਏਕਾਂਤਵਾਸ ਦੀਆਂ ਬੰਦਿਸ਼ਾਂ ਜਾਰੀ ਰਹਿਣਗੀਆਂ।

ETV Bharat Logo

Copyright © 2025 Ushodaya Enterprises Pvt. Ltd., All Rights Reserved.