ਤਰਨ ਤਾਰਨ: ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦੇ ਵਿਰੁੱਧ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਗਿਆ ਸੀ। ਅੱਜ ਇਸ ਜੇਲ੍ਹ ਭਰੋ ਅੰਦੋਲਨ ਦਾ ਅਠਵਾਂ ਦਿਨ ਹੈ। ਇਸ ਦਿਨ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਬੀਬੀਆਂ ਨੇ ਹਰੀਕੇ ਹੈੱਡ ਬੰਗਾਲੀ ਪੁੱਲ ਉੱਤੇ ਧਰਨਾ ਲਗਾਇਆ।
ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਆਰਡੀਨੈਂਸਾਂ ਦਾ ਵਿਰੋਧ ਪੂਰੇ ਦੇਸ਼ ਵਿੱਚ ਭੱਖਿਆ ਹੋਇਆ ਹੈ ਤੇ ਸਾਰੇ ਕਿਸਾਨ ਮਜ਼ਦੂਰ ਜਥੇਬੰਦਿਆਂ ਅੰਦੋਲਨ ਦੇ ਰਾਹ ਪਈਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਦੀ ਸਰਕਾਰ ਨੇ ਇਨ੍ਹਾਂ ਕਿਸਾਨ ਮਾਰੂ ਆਰਡੀਨੈਂਸਾਂ ਨੂੰ ਰੱਦ ਨਹੀਂ ਕਰਦੀ ਤਾਂ ਪੂਰੇ ਦੇਸ਼ ਵਿੱਚ ਗਦਰ ਫੈਲ ਜਾਵੇਗਾ। ਜੇਕਰ ਇਹ ਆਰਡੀਨੈਂਸ ਰੱਦ ਹੋ ਜਾਂਦੇ ਹਨ ਤਾਂ ਦੇਸ਼ ਵਿੱਚ ਸ਼ਾਂਤੀ ਹੋ ਜਾਵੇਗੀ। ਉਨ੍ਹਾਂ ਕਿਹਾ ਇਨ੍ਹਾਂ ਆਰਡੀਨੈਂਸਾਂ ਨਾਲ ਕਿਸਾਨ ਮਜ਼ਦੂਰ ਦੀ ਮੌਤ ਤਾਂ ਸੰਭਵ ਹੈ ਇਸ ਨਾਲ ਸੰਘੀ ਢਾਂਚੇ ਉੱਤੇ ਵੀ ਹਮਲਾ ਹੋਵੇਗਾ ਜਿਸ ਨੂੰ 1970 ਵਿੱਚ ਅਕਾਲੀ ਦਲ ਲੈ ਕੇ ਆਇਆ ਸੀ। ਕੇਂਦਰ ਸਰਕਾਰ ਸੂਬੇ ਦੀ ਸਰਕਾਰ ਨੂੰ ਮਿਲੀਆਂ ਤਾਕਤਾਂ ਦਾ ਕੇਂਦਰੀਕਰਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਧਰਨੇ ਦੀ ਉਨ੍ਹਾਂ ਨੇ ਪਹਿਲਾਂ ਤੋਂ ਹੀ ਐਲਾਨ ਕੀਤਾ ਹੋਇਆ ਹੈ ਕਿਉਂਕਿ ਕੇਂਦਰ ਸਰਕਾਰ ਨੇ ਅੱਜ ਦੇ ਦਿਨ ਹੀ ਮਾਨਸੂਨ ਇਜ਼ਲਾਸ ਵਿੱਚ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਨੂੰ ਲੋਕ ਸਭਾ ਵਿੱਚ ਪਾਸ ਕਰਨਾ ਸੀ। ਉਨ੍ਹਾਂ ਨੇ ਅਕਾਲੀ ਦਲ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਹਿਲਾਂ ਤਾਂ ਅਕਾਲੀ ਦਲ ਇਨ੍ਹਾਂ ਆਰਡੀਨੈਂਸਾ ਦਾ ਸਮਰਥਨ ਕਰ ਰਹੀ ਸੀ ਬੀਤੀ ਦਿਨੀ ਇੱਕ ਬੈਠਕ ਵਿੱਚ ਅਕਾਲੀ ਦਲ ਨੇ ਯੂ-ਟਰਨ ਲੈ ਲਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੋਗਲੀ ਨੀਤੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਦੀ ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਉਨ੍ਹਾਂ ਦਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। 15 ਸੰਤਬਰ ਨੂੰ 250 ਜਥੇਬੰਦੀਆਂ ਵੱਲੋਂ ਪਟਿਆਲਾ ਤੇ ਬਾਦਲ ਪਿੰਡ ਵਿੱਚ ਹੋਣ ਵਾਲੇ ਪ੍ਰਦਰਸ਼ਨ ਦੀ ਉਹ ਹਿਮਾਇਤ ਕਰਨਗੇ। ਉਨ੍ਹਾਂ ਨੇ ਮੰਗ ਕੀਤੀ ਕਿ ਇਨ੍ਹਾਂ ਆਰਡੀਨੈਂਸਾਂ ਰੱਦ ਕੀਤਾ ਜਾਵੇ।
ਇਹ ਵੀ ਪੜ੍ਹੋ:ਲੁਧਿਆਣਾ: ਸਕੂਲ ਫ਼ੀਸ ਨੂੰ ਲੈ ਕੇ ਨਿੱਜੀ ਸਕੂਲ ਦੇ ਖ਼ਿਲਾਫ਼ ਮਾਪਿਆਂ ਨੇ ਕੀਤਾ ਪ੍ਰਦਰਸ਼ਨ