ਚੰਡੀਗੜ੍ਹ: ਪੰਜਾਬ ਅਤੇ ਜੰਮੂ-ਕਸ਼ਮੀਰ 'ਚ ਟਾਰਗੇਟ ਕਿਲਿੰਗ ਦੀਆਂ ਘਟਨਾਵਾਂ ਸੁਰੱਖਿਆ ਏਜੰਸੀਆਂ ਦੀ ਨੀਂਦ ਉਡਾਈ ਹੋਈ ਹੈ, ਉੱਥੇ ਹੀ ਰਾਸ਼ਟਰੀ ਜਾਂਚ ਏਜੰਸੀ ਨੇ ਵੀ ਇਸ ਸਬੰਧ 'ਚ ਪੰਜਾਬ ਨੂੰ ਇਨਪੁਟ ਦਿੱਤੇ ਹਨ। ਸੂਤਰਾਂ ਅਨੁਸਾਰ ਐਨਆਈਏ ਵੱਲੋਂ ਦਿੱਤੇ ਗਏ ਇਨਪੁਟ ਤੋਂ ਬਾਅਦ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ।
ਇਹ ਵੀ ਪੜੋ: Armored Vehicle installed in Mohali: ਕੌਮੀ ਇਨਸਾਫ ਮੋਰਚੇ ਵਾਲੀ ਥਾਂ ਉੱਤੇ ਲਗਾਏ ਬੁਲੇਟ ਪਰੂਫ ਟਰੈਕਟਰ
ਟਾਰਗੇਟ ਕਿਲਿੰਗ ਲਈ ਤਿਆਰ ਕੀਤੇ ਜਾ ਰਹੇ ਹਨ ਨੌਜਵਾਨ: ਸੂਤਰਾਂ ਮੁਤਾਬਕ ਖਾਲਿਸਤਾਨੀ ਜਥੇਬੰਦੀਆਂ ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਟਾਰਗੇਟ ਕਿਲਿੰਗ ਲਈ ਤਿਆਰ ਕਰ ਰਹੀਆਂ ਹਨ। ਇਸ ਮਾਮਲੇ ਵਿੱਚ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਇਨਪੁੱਟ ਵਿੱਚ ਕਿਹਾ ਗਿਆ ਹੈ ਕਿ ਅੱਤਵਾਦੀ ਸੂਬੇ ਦੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਪੈਸੇ ਤੇ ਵਿਦੇਸ਼ ਭੇਜਣ ਦਾ ਲਾਲਚ ਦੇ ਕੇ ਟਾਰਗੇਟ ਕਿਲਿੰਗ ਲਈ ਤਿਆਰ ਕਰਨ ਦੀ ਰਣਨੀਤੀ 'ਤੇ ਕੰਮ ਕਰ ਰਹੀ ਹੈ।
ਹਰਿਆਣਾ ਅਤੇ ਰਾਜਸਥਾਨ ਦੇ ਨੌਜਵਾਨਾਂ ਉੱਤੇ ਵੀ ਨਜ਼ਰ: ਦੱਸਿਆ ਜਾ ਰਿਹਾ ਹੈ ਕਿ ਅਜਿਹਾ ਇਨਪੁਟ ਮਿਲਣ ਤੋਂ ਬਾਅਦ ਪੁਲਿਸ ਅਤੇ ਖੁਫੀਆ ਏਜੰਸੀ ਵੀ ਚੌਕਸ ਹੋ ਗਈਆਂ ਹਨ। ਇੰਨਾਂ ਹੀ ਨਹੀਂ ਹਰਿਆਣਾ ਦੇ ਨਾਲ-ਨਾਲ ਹਰਿਆਣਾ ਅਤੇ ਰਾਜਸਥਾਨ ਵੀ ਖਾਲਿਸਤਾਨੀ ਸੰਗਠਨਾਂ ਦੇ ਨਿਸ਼ਾਨੇ ਉੱਤੇ ਹਨ ਅਤੇ ਇੱਥੋਂ ਦੇ ਨੌਜਵਾਨਾਂ ਨੂੰ ਅੱਤਵਾਦੀ ਸੰਗਠਨਾਂ ਵੱਲੋਂ ਟਾਰਗੇਟ ਕਿਲਿੰਗ ਲਈ ਵੀ ਵਰਤਿਆ ਜਾ ਸਕਦਾ ਹੈ।
ਜਾਣਕਾਰੀ ਮੁਤਾਬਕ ਐਨਆਈਏ ਨੇ ਪਿਛਲੇ ਦਿਨੀਂ ਜਿਨਾਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਸਾਰਿਆਂ ਤੋਂ ਪੁੱਛ-ਪੜਤਾਲ ਅਤੇ ਐਨਆਈਏ ਵੱਲੋਂ ਮਾਰੇ ਛਾਪੇ ਦੌਰਾਨ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਇਨਪੁਟ ਮਿਲੇ ਹਨ। ਜਿਸ ਨੂੰ ਲੈ ਕੇ NIA ਨੇ ਪੰਜਾਬ, ਹਰਿਆਣਾ ਤੇ ਰਾਜਸਥਾਨ ਪੁਲਿਸ ਨੂੰ ਅਲਰਟ ਕਰ ਦਿੱਤਾ ਹੈ। ਇਸ ਤੋਂ ਬਾਅਦ ਪੁਲਿਸ ਵੀ ਅਜਿਹੀਆਂ ਯੋਜਨਾਵਾਂ 'ਤੇ ਕੰਮ ਕਰ ਰਹੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ 'ਚ ਸ਼ਾਮਲ ਲੋਕਾਂ 'ਤੇ ਨਜ਼ਰ ਰੱਖੀ ਜਾ ਸਕੇ।