ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਅੱਜ ਤੋਂ ਸਮਾਂ ਬਦਲ ਗਿਆ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗਰਮੀਆਂ ਵਿੱਚ ਬਿਜਲੀ ਦੀ ਖਪਤ ਘਟਾਉਣ ਲਈ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਜੋ ਅੱਜ ਤੋਂ ਲਾਗੂ ਹੋ ਗਿਆ ਹੈ।
ਇਹ ਵੀ ਪੜੋ: Daily Hukamnama 2 May : ੧੯ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ ਸਰਕਾਰੀ ਦਫ਼ਤਰ: ਪੰਜਾਬ ਸਰਕਾਰ ਵੱਲੋਂ ਪੱਤਰ ਰਾਹੀਂ ਸਾਰੇ ਸਬੰਧਤ ਵਿਭਾਗਾਂ ਨੂੰ ਆਦੇਸ਼ ਦਿੱਤੇ ਗਏ ਸਨ ਕਿ ਪੰਜਾਬ ਅਤੇ ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ 2 ਮਈ ਤੋਂ 15 ਜੁਲਾਈ ਤੱਕ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੇਗੀ, ਕਿਉਂਕਿ ਸਰਕਾਰੀ ਦਫ਼ਤਰਾਂ ਵਿੱਚ ਕੰਮ ਜਲਦੀ ਹੀ ਹੋ ਜਾਵੇਗਾ।
-
Good Morning Punjab..
— Aman Arora (@AroraAmanSunam) May 2, 2023 " class="align-text-top noRightClick twitterSection" data="
Work is Worship..
Great initiative by @PunjabGovtIndia to change Office timings from 7:30am to 2pm..
Small steps will lead to GREAT Achievements & Unparalleled Heights under dynamic leadership of @BhagwantMann ji..
Lets all work together for this Dream pic.twitter.com/hft6trVRE2
">Good Morning Punjab..
— Aman Arora (@AroraAmanSunam) May 2, 2023
Work is Worship..
Great initiative by @PunjabGovtIndia to change Office timings from 7:30am to 2pm..
Small steps will lead to GREAT Achievements & Unparalleled Heights under dynamic leadership of @BhagwantMann ji..
Lets all work together for this Dream pic.twitter.com/hft6trVRE2Good Morning Punjab..
— Aman Arora (@AroraAmanSunam) May 2, 2023
Work is Worship..
Great initiative by @PunjabGovtIndia to change Office timings from 7:30am to 2pm..
Small steps will lead to GREAT Achievements & Unparalleled Heights under dynamic leadership of @BhagwantMann ji..
Lets all work together for this Dream pic.twitter.com/hft6trVRE2
ਮੰਤਰੀ ਅਮਨ ਅਰੋੜਾ ਨੇ ਕੀਤਾ ਟਵੀਟ: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਵੇਰੇ ਸਮੇਂ ਸਿਰ ਦਫ਼ਤਰ ਪਹੁੰਚ ਟਵੀਟ ਕਰਦੇ ਹੋਏ ਲਿਖਿਆ ਕਿ ‘ਗੁੱਡ ਮਾਰਨਿੰਗ ਪੰਜਾਬ, ਕੰਮ ਹੀ ਪੂਜਾ ਹੈ, ਪੰਜਾਬ ਸਰਕਾਰ ਵੱਲੋਂ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ ਕਿ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਸਰਕਾਰੀ ਦਫਤਰ ਖੁੱਲ੍ਹਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਛੋਟੇ ਕਦਮ ਮਹਾਨ ਪ੍ਰਾਪਤੀਆਂ ਅਤੇ ਬੇਮਿਸਾਲ ਉਚਾਈਆਂ ਵੱਲ ਲੈ ਜਾਣਗੇ। ਆਓ ਸਾਰੇ ਮਿਲ ਕੇ ਇਸ ਸੁਪਨੇ ਲਈ ਕੰਮ ਕਰੀਏ।’
ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ: ਇਸ ਸਬੰਧੀ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰਦੇ ਹੋਏ ਲਿਖਿਆ ਸੀ ਕਿ ‘2 ਮਈ ਤੋਂ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ, ਮੈਂ ਖੁਦ ਵੀ ਸਵੇਰੇ 7:30 ਵਜੇ ਆਪਣੇ ਦਫਤਰ ਜਾਵਾਂਗਾ, ਸਾਡੀ ਸਰਕਾਰ ਵੱਲੋਂ ਇੱਕ ਨਵੇਕਲੀ ਪਹਿਲ ਕੀਤੀ ਗਈ ਹੈ, ਜਿਸ ਨਾਲ ਬਹੁਤ ਫਾਇਦੇ ਹੋਣਗੇ ਤੇ ਇਸ ਪਹਿਲ 'ਚ ਮੈਂ ਪੰਜਾਬ ਦੇ ਲੋਕਾਂ ਦੇ ਸਾਥ ਦੀ ਵੀ ਉਮੀਦ ਕਰਦਾ ਹਾਂ।’
-
ਕੱਲ 2 ਮਈ ਤੋਂ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ...ਮੈਂ ਖੁਦ ਵੀ ਸਵੇਰੇ 7:30 ਵਜੇ ਆਪਣੇ ਦਫਤਰ ਜਾਵਾਂਗਾ...
— Bhagwant Mann (@BhagwantMann) May 1, 2023 " class="align-text-top noRightClick twitterSection" data="
ਸਾਡੀ ਸਰਕਾਰ ਵੱਲੋਂ ਇੱਕ ਨਵੇਕਲੀ ਪਹਿਲ ਕੀਤੀ ਗਈ ਹੈ...ਜਿਸ ਨਾਲ ਬਹੁਤ ਫਾਇਦੇ ਹੋਣਗੇ ਤੇ ਇਸ ਪਹਿਲ 'ਚ ਮੈਂ ਪੰਜਾਬ ਦੇ ਲੋਕਾਂ ਦੇ ਸਾਥ ਦੀ ਵੀ ਉਮੀਦ ਕਰਦਾ ਹਾਂ...
">ਕੱਲ 2 ਮਈ ਤੋਂ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ...ਮੈਂ ਖੁਦ ਵੀ ਸਵੇਰੇ 7:30 ਵਜੇ ਆਪਣੇ ਦਫਤਰ ਜਾਵਾਂਗਾ...
— Bhagwant Mann (@BhagwantMann) May 1, 2023
ਸਾਡੀ ਸਰਕਾਰ ਵੱਲੋਂ ਇੱਕ ਨਵੇਕਲੀ ਪਹਿਲ ਕੀਤੀ ਗਈ ਹੈ...ਜਿਸ ਨਾਲ ਬਹੁਤ ਫਾਇਦੇ ਹੋਣਗੇ ਤੇ ਇਸ ਪਹਿਲ 'ਚ ਮੈਂ ਪੰਜਾਬ ਦੇ ਲੋਕਾਂ ਦੇ ਸਾਥ ਦੀ ਵੀ ਉਮੀਦ ਕਰਦਾ ਹਾਂ...ਕੱਲ 2 ਮਈ ਤੋਂ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ...ਮੈਂ ਖੁਦ ਵੀ ਸਵੇਰੇ 7:30 ਵਜੇ ਆਪਣੇ ਦਫਤਰ ਜਾਵਾਂਗਾ...
— Bhagwant Mann (@BhagwantMann) May 1, 2023
ਸਾਡੀ ਸਰਕਾਰ ਵੱਲੋਂ ਇੱਕ ਨਵੇਕਲੀ ਪਹਿਲ ਕੀਤੀ ਗਈ ਹੈ...ਜਿਸ ਨਾਲ ਬਹੁਤ ਫਾਇਦੇ ਹੋਣਗੇ ਤੇ ਇਸ ਪਹਿਲ 'ਚ ਮੈਂ ਪੰਜਾਬ ਦੇ ਲੋਕਾਂ ਦੇ ਸਾਥ ਦੀ ਵੀ ਉਮੀਦ ਕਰਦਾ ਹਾਂ...
ਬਿਜਲੀ ਦੀ ਬੱਚਤ ਲਈ ਲਿਆ ਗਿਆ ਫੈਸਲਾ: ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਗਰਮੀਆਂ ਦੇ ਮੌਸਮ ਨੂੰ ਦੇਖਦੇ ਹੋਏ ਬਿਜਲੀ ਦੀ ਬੱਚਤ ਕਰਨ ਲਈ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਦਿੱਤਾ ਹੈ। ਸੂਬੇ ਵਿੱਚ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ, ਜੋ ਪਹਿਲਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਦੇ ਸਨ ਤੇ ਇਹ ਹੁਕਮ 2 ਮਈ ਤੋਂ 15 ਜੁਲਾਈ ਤੱਕ ਸਰਕਾਰੀ ਦਫ਼ਤਰਾਂ ਵਿੱਚ ਲਾਗੂ ਰਹੇਗੀ। ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਨਾਲ 300-350 ਮੈਗਾਵਾਟ ਬਿਜਲੀ ਦੀ ਬੱਚਤ ਹੋਵੇਗੀ। ਉਹਨਾਂ ਨੇ ਕਿਹਾ ਸੀ ਕਿ ਪਾਵਰਕੌਮ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦਿਨ ਵਿੱਚ ਇੱਕ ਵਜੇ ਤੋਂ ਬਿਜਲੀ ਦੀ ਖਪਤ ਦਾ ਪੀਕ ਲੋਡ ਸ਼ੁਰੂ ਹੋ ਜਾਂਦਾ ਹੈ ਤੇ ਦੁਪਹਿਰ 2 ਵਜੇ ਦਫ਼ਤਰ ਬੰਦ ਕਰਨ ਨਾਲ ਸਰਕਾਰੀ ਦਫ਼ਤਰਾਂ ਵਿੱਚ ਵਰਤੀ ਜਾਂਦੀ ਬਿਜਲੀ ਦੀ ਬੱਚਤ ਕੀਤੀ ਜਾ ਸਕਦੀ ਹੈ।
ਇਹ ਵੀ ਪੜੋ: Love Horoscope 2 May 2023: ਪ੍ਰੇਮੀ ਦਾ ਮਿਲੇਗਾ ਪਿਆਰ, ਜਾਣੋ ਆਪਣਾ ਲਵ ਰਾਸ਼ੀਫਲ