ETV Bharat / state

ਮਨ ਕੀ ਬਾਤ ਦੇ 100ਵੇਂ ਐਪੀਸੋਡ ਨੂੰ ਸਫਲ ਬਣਾਉਣ ਲਈ ਭਾਜਪਾ ਨੇ ਕੱਸੀ ਕਮਰ, ਰਿਕਾਰਡ ਬਣਾਉਣ ਦਾ ਹੈ ਟੀਚਾ - ਭਾਰਤੀ ਜਨਤਾ ਪਾਰਟੀ ਦੀ ਤਿਆਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਨੂੰ ਸਫਲ ਬਣਾਉਣ ਲ਼ਈ ਇਸ ਵਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਮਨ ਕੀ ਬਾਤ ਪ੍ਰੋਗਰਾਮ 30 ਅਪ੍ਰੈਲ ਨੂੰ ਟੈਲੀਕਾਸਟ ਹੋਵੇਗਾ।

To make the 100th episode of Mann Ki Baat a success BJP aims to create a record
ਮਨ ਕੀ ਬਾਤ ਦੇ 100ਵੇਂ ਐਪੀਸੋਡ ਨੂੰ ਸਫਲ ਬਣਾਉਣ ਲਈ ਭਾਜਪਾ ਨੇ ਕੱਸੀ ਕਮਰ, ਰਿਕਾਰਡ ਬਣਾਉਣ ਦਾ ਹੈ ਟੀਚਾ
author img

By

Published : Apr 28, 2023, 6:50 PM IST

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਮਨ ਕੀ ਬਾਤ ਦੇ 30 ਅਪ੍ਰੈਲ ਨੂੰ ਰੇਡੀਓ 'ਤੇ ਚੱਲਣ ਵਾਲੇ ਮਨ ਕੀ ਬਾਤ ਦੇ 100ਵੇਂ ਐਪੀਸੋਡ ਨੂੰ ਇਸ ਵਾਰ ਹੋਰ ਸ਼ਾਨਦਾਰ ਬਣਾਉਣ ਲਈ ਭਾਰਤੀ ਜਨਤਾ ਪਾਰਟੀ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਵਲੋਂ ਇਸ ਲਈ ਇਕ ਖਾਸ ਰੋਡਮੈਪ ਵੀ ਤਿਆਰ ਕੀਤਾ ਗਿਆ ਹੈ। ਕਈ ਲੋਕਾਂ ਨੂੰ ਇਸ ਬਾਰੇ ਖਾਸ ਜਿੰਮੇਦਾਰੀਆਂ ਸੌਂਪੀਆਂ ਗਈਆਂ ਹਨ। ਜਾਣਕਾਰੀ ਮੁਤਾਬਿਕ ਸੰਸਦ ਮੈਂਬਰਾਂ ਨੂੰ ਇਹ ਪ੍ਰਸਾਰਣ 30 ਅਪ੍ਰੈਲ ਨੂੰ ਆਪੋ ਆਪਣੇ ਸੰਸਦੀ ਹਲਕਿਆਂ ਵਿਚ ਕਿਸੇ ਚੁਣੀ ਹੋਈ ਜਗ੍ਹਾ 'ਤੇ ਲੋਕਾਂ ਦੇ ਨਾਲ ਸੁਣਨ ਲਈ ਕਿਹਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਮਨ ਕੀ ਬਾਤ ਪ੍ਰੋਗਰਾਮ ਨੂੰ ਰਿਕਾਰਡ ਬਣਾਉਣ ਰੇਡੀਓ ਦੇ ਪ੍ਰਸਾਰਣ ਨੂੰ ਵੱਧ ਤੋਂ ਵੱਧ ਲੋਕ ਇੱਕੋ ਸਮੇਂ ਸੁਣਨ ਦਾ ਰਿਕਾਰਡ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ। ਪਾਰਟੀ ਨੇ ਆਪਣੇ ਸਾਰੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ‘ਮਨ ਕੀ ਬਾਤ’ ਦੇ ਟੈਲੀਕਾਸਟ ਨੂੰ ਸੁਣਨ ਲਈ ਵਿਸ਼ੇਸ਼ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕਰਨ, ਉਸ ਇਲਾਕੇ ਦੇ ਬੁੱਧੀਜੀਵੀਆਂ ਅਤੇ ਪਤਵੰਤਿਆਂ ਦੀ ਹਾਜ਼ਰੀ ਯਕੀਨੀ ਬਣਾਉਣ ਅਤੇ ਪਾਰਟੀ ਸੰਗਠਨ ਨਾਲ ਤਾਲਮੇਲ ਕਰਕੇ ਪ੍ਰੋਗਰਾਮ ਉਲੀਕਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : WFI Controversy : ਬ੍ਰਿਜ ਭੂਸ਼ਣ ਸਿੰਘ ਖਿਲਾਫ FIR ਦਰਜ ਕਰੇਗੀ ਦਿੱਲੀ ਪੁਲਿਸ, ਸੁਪਰੀਮ ਕੋਰਟ 'ਚ ਦਿੱਤੀ ਗਈ ਜਾਣਕਾਰੀ

ਇਹ ਵੀ ਯਾਦ ਰਹੇ ਕਿ ਰਾਜ ਸਭਾ ਦੇ ਸੰਸਦ ਮੈਂਬਰਾਂ ਨੂੰ ਵੀ ਇਸੇ ਤਰ੍ਹਾਂ ਦੇ ਪ੍ਰੋਗਰਾਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਾਰਿਆਂ ਨੂੰ ਲਗਭਗ 1,000 ਲੋਕਾਂ ਦੇ ਨਾਲ ਇਸ ਵਿਸ਼ੇਸ਼ ਪ੍ਰਸਾਰਣ ਨੂੰ ਸੁਣਨ ਲਈ ਕਿਹਾ ਗਿਆ ਹੈ। ਪਾਰਟੀ ਨੇ ਇਸ ਪ੍ਰਸਾਰਣ ਰਾਹੀਂ ਪੀਐਮ ਮੋਦੀ ਦੇ ਸੰਦੇਸ਼ ਨੂੰ ਘੱਟ ਗਿਣਤੀ ਭਾਈਚਾਰੇ ਤੱਕ ਪਹੁੰਚਾਉਣ ਲਈ ਵਿਸ਼ੇਸ਼ ਪ੍ਰਬੰਧ ਵੀ ਕੀਤੇ ਹਨ। ਜ਼ਿਕਰਯੋਗ ਹੈ ਕਿ ਮਨ ਕੀ ਬਾਤ ਦਾ ਪਹਿਲਾ ਪ੍ਰੋਗਰਾਮ 2014 ਵਿੱਚ 3 ਅਕਤੂਬਰ ਨੂੰ ਹੋਇਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.