ETV Bharat / state

ਕਿਸਾਨ ਜੱਥੇਬੰਦੀਆਂ 'ਚ ਆਪਣੀ ਸ਼ਾਖ ਬਚਾਉਣ ਖਾਤਰ ਅਕਾਲੀ ਦਲ ਨੇ ਰਚਿਆ ਯੂ-ਟਰਨ ਦਾ ਢਕਵੰਜ - Seriousness towards farmers

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕਿਸਾਨਾਂ ਦੇ ਅੱਖੀਂ ਘੱਟਾ ਪਾਉਣ ਲਈ ਖੇਤੀ ਆਰਡੀਨੈਂਸਾਂ 'ਤੇ ਆਪਣੇ ਪਹਿਲੇ ਸਟੈਂਡ ਤੋਂ ਅਚਾਨਕ ਪਲਟਣ ਦੇ ਕਦਮ ਨੂੰ ਢਕਵੰਜ ਕਰਾਰ ਦਿੱਤਾ ਹੈ।

ਕਿਸਾਨ ਜੱਥੇਬੰਦੀਆਂ 'ਚ ਆਪਣੀ ਸ਼ਾਖ ਬਚਾਉਣ ਖਾਤਰ ਅਕਾਲੀ ਦਲ ਨੇ ਰਚਿਆ ਯੂ-ਟਰਨ ਦਾ ਢਕਵੰਜ

author img

By

Published : Sep 13, 2020, 7:55 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕਿਸਾਨਾਂ ਦੇ ਅੱਖੀਂ ਘੱਟਾ ਪਾਉਣ ਲਈ ਖੇਤੀ ਆਰਡੀਨੈਂਸਾਂ 'ਤੇ ਆਪਣੇ ਪਹਿਲੇ ਸਟੈਂਡ ਤੋਂ ਅਚਾਨਕ ਪਲਟਣ ਦੇ ਕਦਮ ਨੂੰ ਢਕਵੰਜ ਕਰਾਰ ਦਿੱਤਾ ਹੈ। ਕੈਪਟਨ ਨੇ ਸੁਖਬੀਰ ਬਾਦਲ ਨੂੰ ਇਸ ਮਸਲੇ 'ਤੇ ਆਪਣੀ ਪਾਰਟੀ ਦੀ ਕਿਸਾਨਾਂ ਪ੍ਰਤੀ ਸੰਜੀਦਗੀ ਸਿੱਧ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਸਾਥ ਛੱਡਣ ਦੀ ਚੁਣੌਤੀ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਿੱਚ ਗੱਠਜੋੜ ਸਰਕਾਰ ਦਾ ਭਾਈਵਾਲ ਹੋਣ ਦੇ ਨਾਤੇ ਅਕਾਲੀ ਦਲ ਵੀ ਆਰਡੀਨੈਂਸ ਲਿਆਉਣ ਵਿੱਚ ਸ਼ਾਮਲ ਹੈ ਅਤੇ ਅਕਾਲੀਆਂ ਨੇ ਆਰਡੀਨੈਂਸਾਂ ਦੀ ਬਿਨਾਂ ਸ਼ਰਤ ਹਮਾਇਤ ਵੀ ਕੀਤੀ ਸੀ। ਮੁੱਖ ਮੰਤਰੀ ਨੇ ਇਸ ਮੁੱਦੇ 'ਤੇ ਅਕਾਲੀਆਂ ਵੱਲੋਂ ਦੂਹਰੇ ਮਾਪਦੰਡ ਅਪਣਾਉਣ ਲਈ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਪੁੱਛਿਆ ਕਿ ਜਦ ਕੇਂਦਰ ਸਰਕਾਰ ਇਨ੍ਹਾਂ ਆਰਡੀਨੈਂਸਾਂ ਨੂੰ ਸੰਸਦ ਵਿੱਚ ਪਾਸ ਕਰਵਾਉਣ ਲਈ ਪੇਸ਼ ਕਰੇਗੀ ਤਾਂ ਕੀ ਅਕਾਲੀ ਲੀਡਰ ਇਨ੍ਹਾਂ ਦੇ ਖਿਲਾਫ ਵੋਟ ਪਾਉਣ ਲਈ ਤਿਆਰ ਹੈ।

  • ਮੁੱਖ ਮੰਤਰੀ ਨੇ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਨੂੰ ਕੀਤੀ ਅਖੌਤੀ ਅਪੀਲ ਨੂੰ ਬੇਹੂਦਗੀ ਕਰਾਰ ਦਿੱਤਾ ਜਿਸ ਨੇ ਤਿੰਨਾਂ ਕੇਂਦਰੀ ਖੇਤੀ ਆਰਡੀਨੈਂਸਾਂ ਬਾਰੇ ਕਿਸਾਨ ਜਥੇਬੰਦੀਆਂ ਦੇ ਤੌਖਲੇ ਦੂਰ ਹੋਣ ਤੱਕ ਇਨ੍ਹਾਂ ਨੂੰ ਪ੍ਰਵਾਨਗੀ ਲਈ ਸੰਸਦ ਵਿੱਚ ਪੇਸ਼ ਨਾ ਕਰਨ ਲਈ ਕਿਹਾ ਸੀ।
  • ਮੁੱਖ ਮੰਤਰੀ ਨੇ ਸੁਖਬੀਰ ਦੇ ਉਸ ਦਾਅਵੇ ਨੂੰ ਯਾਦ ਕੀਤਾ ਜਦ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਵੱਲੋਂ ਇਸ ਮੁੱਦੇ 'ਤੇ ਜੂਨ ਵਿੱਚ ਸੱਦੀ ਸਰਬ ਪਾਰਟੀ ਮੀਟਿੰਗ ਵਿੱਚ ਅਕਾਲੀ ਲੀਡਰ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਭਰੋਸਾ ਦਿੱਤਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਨਾਲ ਕੋਈ ਛੇੜਛਾੜ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਇਹ ਗੱਲ ਹੁਣ ਜੱਗ ਜਾਹਿਰ ਹੋ ਗਈ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਨੇ ਉਸ ਮੌਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਜਾਣਬੁੱਝ ਕੇ ਝੂਠ ਬੋਲਿਆ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਦੇ ਪਿਛਲੇ ਰਿਕਾਰਡ ਨੂੰ ਦੇਖਦਿਆਂ ਇਸ ਮੁੱਦੇ ਦੇ ਉਹ ਜੋ ਵੀ ਕਹਿ ਰਹੇ ਹਨ, ਉਸ ਉਪਰ ਭਰੋਸਾ ਜਾਂ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ।
  • ਮੁੱਖ ਮੰਤਰੀ ਨੇ ਸੂਬੇ ਨਾਲ ਜੁੜੇ ਹੋਰ ਵੱਡੇ ਮੁੱਦਿਆਂ ਵਿੱਚ ਸੀ.ਏ.ਏ/ਐਨ.ਸੀ.ਆਰ 'ਤੇ ਅਕਾਲੀ ਦਲ ਦੇ ਰੁੱਖ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਅਕਾਲੀਆਂ ਨੇ ਦੋਹਰੇ ਮਾਪਦੰਡਾਂ ਨੂੰ ਛੱਡਣ ਦੀ ਬਜਾਏ ਇਸਨੂੰ ਆਪਣੀ ਆਦਤ ਬਣਾ ਲਿਆ ਹੈ। ਉਨ੍ਹਾਂ ਕਿਹਾ ਜਦੋਂ ਆਰਡੀਨੈਂਸ ਲਿਆਂਦੇ ਜਾ ਰਹੇ ਸਨ ਤਾਂ ਉਹ ਕੀ ਕਰ ਰਹੇ ਸਨ ਅਤੇ ਉਨ੍ਹਾ ਨੇ ਇਤਰਾਜ਼ ਕਿਉਂ ਨਹੀਂ ਕੀਤਾ।
  • ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਨੂੰ 'ਆਰਡੀਨੈਂਸਾਂ 'ਤੇ ਜਲਦਬਾਜ਼ੀ ਨਾ ਕਰਨ ਦੀ ਅਪੀਲ ਕਰਨਾ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਵੇਖਦਿਆਂ ਉਨ੍ਹਾਂ ਦੀ ਕਿਸਾਨ ਜੱਥੇਬੰਦੀਆਂ ਦੀ ਨਜ਼ਰ ਵਿੱਚ ਆਪਣਾ ਅਕਸ ਸੁਧਾਰਨ ਦੀ ਨਿਰਾਸ਼ਾ ਸਾਫ਼ ਝਲਕਦੀ ਹੈ। ਕਿਸਾਨਾਂ ਦੇ ਹਿੱਤਾਂ ਨੂੰ ਬੁਰੀ ਤਰ੍ਹਾਂ ਦਰਕਿਨਾਰ ਕਰਨ ਤੋਂ ਬਾਅਦ ਅਕਾਲੀਆਂ ਹੁਣ ਨਵੇਂ ਪੈਂਤੜੇ ਨਾਲ ਆਪਣੇ ਮਾੜੇ ਕੰਮਾਂ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
  • ਕੈਪਟਨ ਅਮਰਿੰਦਰ ਨੇ ਸੁਖਬੀਰ ਦੇ ਇਸ ਮੁੱਦੇ 'ਤੇ ਆਉਣ ਵਾਲੇ ਦਿਨਾਂ ਵਿੱਚ ਸ਼ੋਮਣੀ ਅਕਾਲੀ ਦਲ ਵੱਲੋਂ ਇੱਕੋਂ ਵਿਚਾਰ ਵਾਲੀਆਂ ਪਾਰਟੀਆਂ ਨਾਲ ਗੱਲਬਾਤ ਕਰਨ ਵਾਲੇ ਬਿਆਨ ਨੂੰ ਝੂਠਾ ਦੱਸਦਿਆਂ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕਾਂਗਰਸ ਸਮੇਤ ਇੱਕੋ ਸੋਚ ਵਾਲੀਆਂ ਪਾਰਟੀਆਂ ਨੇ ਸਰਬ ਪਾਰਟੀ ਮੀਟਿੰਗ ਦੌਰਾਨ ਜੂਨ ਵਿੱਚ ਆਰਡੀਨੈਂਸ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ। ਕੈਪਟਨ ਨੇ ਕਿਹਾ ਕਿ ਸੁਖਬੀਰ ਉਸ ਵੇਲੇ ਕੀ ਕਰ ਰਹੇ ਸਨ ਅਤੇ ਉਨ੍ਹਾਂ ਓਦੋਂ ਸਾਡੇ ਸਟੈਂਡ ਦਾ ਸਮਰਥਨ ਕਿਉਂ ਨਹੀਂ ਕੀਤਾ।
  • ਮੁੱਖ ਮੰਤਰੀ ਨੇ ਕਿਸਾਨਾਂ ਦੀ ਚਿੰਤਾ ਸਬੰਧੀ ਵਿਚਾਰ ਵਟਾਂਦਰੇ ਲਈ ਕੇਂਦਰ ਸਰਕਾਰ ਨੂੰ ਮਿਲਣ ਵਾਸਤੇ ਸੁਖਬੀਰ ਦੀ ਅਗਵਾਈ ਹੇਠ ਇੱਕ ਵਫ਼ਦ ਭੇਜਣ ਬਾਰੇ ਅਕਾਲੀ ਦਲ ਦੇ ਫੈਸਲੇ ਨੂੰ ਹਾਸੋਹੀਣਾ ਕਰਾਰ ਦਿੱਤਾ। ਇਸ ਸਬੰਧ ਵਿੱਚ ਅਕਾਲੀਆਂ ਦੇ ਇੰਨੀ ਦੇਰ ਬਾਅਦ ਜਾਗਣ 'ਤੇ ਸਵਾਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਤੱਕ ਪਹੁੰਚ ਕਰਨ ਦਾ ਫੈਸਲਾ ਸਰਬ ਪਾਰਟੀ ਨੇ ਜੂਨ ਵਿੱਚ ਹੀ ਲਿਆ ਸੀ।
  • ਸੁਖਬੀਰ ਨੂੰ ਆਪਣੀਆਂ ਘਟੀਆ ਚਾਲਾਂ ਨਾਲ ਪੰਜਾਬ ਦੇ ਲੋਕਾਂ ਨੂੰ ਮੂਰਖ਼ ਬਣਾਉਣਾ ਬੰਦ ਕਰਨ ਦੀ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਵੀ ਕੁਰਬਾਨੀ ਕਰਨ ਲਈ ਤਿਆਰ ਰਹਿਣ ਦੇ ਦਾਅਵੇ ਪੂਰੀ ਤਰ੍ਹਾਂ ਝੂਠੇ ਪੈ ਗਏ ਹਨ। ਉਨ੍ਹਾਂ ਸੁਖਬੀਰ ਨੂੰ ਪੁੱਛਿਆ ਕਿ ਤੁਹਾਡੀ ਪਤਨੀ ਕੇਂਦਰੀ ਮੰਤਰੀ ਹੈ ਅਤੇ ਕੀ ਉਨ੍ਹਾਂ ਇਕ ਵਾਰ ਵੀ ਮੰਤਰੀ ਮੰਡਲ ਵਿੱਚ ਕਿਸਾਨਾਂ ਦੇ ਹੱਕ 'ਚ ਆਵਾਜ਼ ਨਹਾਂ ਉਠਾਈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਕੇਂਦਰੀ ਮੰਤਰੀ ਮੰਡਲ ਵਿੱਚ ਅਕਾਲੀਆਂ ਦੀ ਮੌਜੂਦਗੀ ਨੇ ਇਹ ਸੁਨਿਸ਼ਚਿਤ ਕਰ ਦਿੱਤਾ ਹੈ ਕਿ ਕਾਂਗਰਸ ਦੀ ਅਗਵਾਈ ਵਾਲੇ ਪੰਜਾਬ ਸੂਬੇ ਨਾਲ ਕੇਂਦਰ ਸਰਕਾਰ ਵੱਲੋਂ ਮਤਰੇਈ ਮਾਂ ਵਾਲਾ ਸਲੂਕ ਜਾਰੀ ਰਹੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.