ਅੱਜ ਦਾ ਮੁੱਖਵਾਕ
ਵਿਆਖਿਆ: ਦੇਵਗੰਧਾਰੀ ਮਹਲਾ ੫ ॥ ਆਪਣੇ ਪਰਮਾਤਮਾ ਦੇ ਕੋਲ ਹੀ ਅਰਜ਼ੋਈ ਕਰਨੀ ਚਾਹੀਦੀ ਹੈ। ਇੰਜ ਇਹ ਚਾਰੇ ਪਦਾਰਥ (ਧਰਮ, ਅਰਥ, ਕਾਮ,ਮੋਖ), ਅਨੰਦ ਖ਼ੁਸ਼ੀਆਂ ਦੇ ਖ਼ਜ਼ਾਨੇ, ਆਤਮਕ ਅਡੋਲਤਾ ਦੇ ਸੁਖ, ਕਰਾਮਾਤੀ ਤਾਕਤਾਂ ਤੇ ਹਰੇਕ ਚੀਜ਼ ਪਰਮਾਤਮਾ ਪਾਸੋਂ ਮਿਲ ਜਾਂਦੀ ਹੈ ॥੧॥ਰਹਾਉ॥ ਮੈਂ ਤਾਂ ਅਹੰਕਾਰ ਛੱਡ ਕੇ ਪਰਮਾਤਮਾ ਦੀ ਚਰਨੀਂ ਹੀ ਪਿਆ ਰਹਿੰਦਾ ਹਾਂ। ਉਸ ਪ੍ਰਭੂ ਦਾ ਹੀ ਪੱਲਾ ਫੜਨਾ ਚਾਹੀਦਾ ਹੈ। (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਸੇਕ ਨਹੀਂ ਲੱਗਦਾ ਜੇਮਾਲਕ-ਪ੍ਰਭੂ ਦੀ ਸਰਨ ਮੰਗੀਏ ॥੧॥ ਵੱਡੇ ਵੱਡੇ ਨਾ-ਸ਼ੁਕਰਿਆਂ ਦੇ ਕ੍ਰੋੜਾਂ ਪਾਪ ਪਰਮਾਤਮਾ ਮੁੜ ਮੁੜ ਸਹਾਰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਪੂਰਨ ਤੌਰ ਤੇ ਤਰਸ-ਸਰੂਪ ਹੈ ਉਸੇ ਦੀ ਹੀਸਰਨ ਪੈਣਾ ਚਾਹੀਦਾ ਹੈ ॥੨॥੧੭॥ ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!