ETV Bharat / state

ਕਸ਼ਮੀਰੀ ਵਿਦਿਆਰਥੀਆਂ ਦੀ ਸੁੱਰਖਿਆ ਲਈ ਟੋਲ ਫ੍ਰੀ ਨੰਬਰ ਜਾਰੀ

author img

By

Published : Feb 24, 2019, 10:54 AM IST

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਲਈ ਮੁੱਹਈਆ ਕਰਵਾਈ ਸਹੂਲਤ। ਉਨ੍ਹਾਂ ਲਈ 181 ਨੰਬਰ 'ਤੇ ਵਿਸ਼ੇਸ਼ ਡੈਸਕ ਸਥਾਪਤ। ਪੁਲਵਾਮਾ ਹਮਲੇ ਤੋਂ ਬਾਅਦ ਕਸ਼ਮੀਰੀ ਵਿਦਿਆਰਥੀਂ ਨੂੰ ਡਰਾਉਣ ਦੇ ਮਾਮਲੇ ਆਏ ਸਨ ਸਾਹਮਣੇ।

ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਸ਼ਮੀਰ ਤੋਂ ਆਏ ਵਿਦਿਆਰਥੀਆਂ ਨੂੰ ਮਦਦ ਦਾ ਭਰੋਸਾ ਦੇਣ ਲਈ ਕਿਹਾ ਸੀ। ਉਸ ਤੋਂ ਕੁੱਝ ਦਿਨਾਂ ਬਾਅਦ ਪੰਜਾਬ ਪੁਲਿਸ ਨੇ ਕਸ਼ਮੀਰ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਛੇਤੀ ਨਿਪਟਾਰੇ ਲਈ ਵਿਸ਼ੇਸ਼ ਡੈਸਕ ਸਥਾਪਤ ਕੀਤਾ ਹੈ। ਇਹ ਡੈਸਕ ਪੁਲਿਸ ਦੇ ਟੌਲ ਫ੍ਰੀ ਨੰਬਰ 188 ਜਾਰੀ ਕੀਤਾ ਗਿਆ ਹੈ।
ਸੂਬੇ ਵਿੱਚ ਕਸ਼ਮੀਰ ਦੇ ਵਿਦਿਆਰਥੀਆਂ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਹੋਣ 'ਤੇ ਤੁਰੰਤ ਅਤੇ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਜੰਮੂ-ਕਸ਼ਮੀਰ ਦੇ ਲੋਕਾਂ/ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਪ੍ਰੇਸ਼ਾਨੀ ਜਾਂ ਡਰਾਉਣ-ਧਮਕਾਉਣ ਦੀ ਕਿਸੇ ਵੀ ਸ਼ਿਕਾਇਤ ਦੇ ਨਿਪਟਾਰੇ ਲਈ ਛੇਤੀ ਕਾਰਵਾਈ ਕੀਤੀ ਜਾਵੇਗੀ। ਪੀੜਤਾਂ ਵੱਲੋਂ 181 ਨੰਬਰ 'ਤੇ ਕਾਲ ਕਰਨ ਜਾਂ ਮੋਬਾਈਲ ਨੰਬਰ 76961-81181 'ਤੇ ਵੱਟਸਐਪ ਮੈਸੇਜ ਭੇਜਿਆ ਜਾ ਸਕਦਾ ਹੈ। ਇਸੇ ਤਰ੍ਹਾਂ ਪੀੜਤ ਵੱਲੋਂ ਆਪਣੀ ਸ਼ਿਕਾਇਤ 0172-6626181 ਨੰਬਰ 'ਤੇ ਫੈਕਸ ਅਤੇ help0181pph.com'ਤੇ ਈ-ਮੇਲ ਕੀਤੀ ਜਾ ਸਕਦੀ ਹੈ।

Intro:Body:

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਲਈ 181 ਨੰਬਰ 'ਤੇ ਵਿਸ਼ੇਸ਼ ਡੈਸਕ ਸਥਾਪਤ

ਚੰਡੀਗੜ•,  ਫਰਵਰੀ

Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਦੀ ਤੋਂ ਆਏ ਵਿਦਿਆਰਥੀਆਂ ਦੀ ਮਦਦ ਦਾ ਭਰੋਸਾ ਦੇਣ ਤੋਂ ਕੁਝ ਦਿਨਾਂ ਬਾਅਦ ਪੰਜਾਬ ਪੁਲੀਸ ਨੇ ਕਸ਼ਮੀਰ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਲਈ ਵਿਸ਼ੇਸ਼ ਡੈਸਕ ਸਥਾਪਤ ਕੀਤਾ ਹੈ।

ਇਹ ਡੈਸਕ ਪੁਲੀਸ ਦੇ ਟੌਲ ਫਰੀ ਨੰਬਰ 181 'ਤੇ ਮੁਹੱਈਆ ਹੋਵੇਗਾ ਅਤੇ ਸੂਬੇ ਵਿੱਚ ਕਸ਼ਮੀਰ ਦੇ ਵਿਦਿਆਰਥੀਆਂ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਹੋਣ 'ਤੇ ਤੁਰੰਤ ਅਤੇ ਠੋਸ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।

Êਪੁਲਵਾਮਾ ਹਮਲੇ ਤੋਂ ਬਾਅਦ ਮੁਲਕ ਦੇ ਵੱਖ-ਵੱਖ ਹਿੱਸਿਆਂ ਵਿੱਚ ਕਸ਼ਮੀਰੀ ਵਿਦਿਆਰਥੀਆਂ ਅਤੇ ਹੋਰਾਂ ਨੂੰ ਤੰਗ-ਪ੍ਰੇਸ਼ਾਨ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਇਹ ਸਰਗਰਮ ਕਦਮ ਚੁੱਕਿਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦਹਿਸ਼ਤੀ ਹਮਲਾ ਵਾਪਰਨ ਦੇ ਕੁਝ ਘੰਟਿਆਂ ਦੇ ਅੰਦਰ ਹੀ ਉਨ•ਾਂ ਦੀ ਸਰਕਾਰ ਵੱਲੋਂ ਸੂਬੇ ਵਿੱਚ ਕਸ਼ਮੀਰੀਆਂ ਦੀ ਪੂਰੀ ਸੁਰੱਖਿਆ ਅਤੇ ਹਿਫਾਜ਼ਤ ਨੂੰ ਯਕੀਨੀ ਬਣਾਉਂਦਿਆਂ ਕਿਹਾ ਸੀ ਕਿ ਕਿਸੇ ਨੂੰ ਵੀ ਉਨ•ਾਂ ਨੂੰ ਪ੍ਰੇਸ਼ਾਨ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਵੱਖ-ਵੱਖ ਸੂਬਿਆਂ ਵਿੱਚ ਕਸ਼ਮੀਰੀ ਵਿਦਿਆਰਥੀਆਂ, ਵਪਾਰੀਆਂ ਅਤੇ ਹੋਰਾਂ 'ਤੇ ਹਮਲਿਆਂ ਦੀਆਂ ਰਿਪੋਰਟਾਂ ਸਾਹਮਣੇ ਆਉਣ 'ਤੇ ਪੰਜਾਬ ਵਿੱਚ ਇਨ•ਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ Îਮੁੱਖ ਮੰਤਰੀ ਨੇ ਕਿਹਾ ਕਿ ਕਸ਼ਮੀਰ ਵਾਂਗ ਕਸ਼ਮੀਰੀ ਵੀ ਭਾਰਤ ਦਾ ਬਰਾਬਰ ਹਿੱਸਾ ਹਨ ਅਤੇ ਆਈ.ਐਸ.ਆਈ. ਦੇ ਹੱਥਠੋਕੇ ਅੱਤਵਾਦੀਆਂ ਦੀ ਕਾਰਵਾਈ ਲਈ ਕਸ਼ਮੀਰੀਆਂ ਨੂੰ ਨਿਸ਼ਾਨਾ ਬਣਾ ਕੇ ਜ਼ੁਲਮ ਢਾਹੁਣਾ ਜਾਂ ਪ੍ਰੇਸ਼ਾਨ ਕਰਨਾ ਗੈਰ-ਸੰਵਿਧਾਨਕ ਹੋਣ ਦੇ ਨਾਲ-ਨਾਲ ਅਣਮਨੁੱਖੀ ਵਰਤਾਰਾ ਹੈ।

ਕਸ਼ਮੀਰੀ ਵਿਦਿਆਰਥੀਆਂ ਲਈ ਸ਼ੁਰੂ ਕੀਤੇ ਵਿਸ਼ੇਸ਼ ਡੈਸਕ ਦਾ ਉਦੇਸ਼ ਪੰਜਾਬ ਵਿੱਚ ਰਹਿ ਰਹੇ ਕਸ਼ਮੀਰੀਆਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਵਾਉਣਾ ਹੈ। ਜੰਮੂ-ਕਸ਼ਮੀਰ ਦੇ ਲੋਕਾਂ/ਵਿਦਿਆਰਥੀਆਂ ਨੂੰ ਕਿਸੇ ਤਰ•ਾਂ ਪ੍ਰੇਸ਼ਾਨੀ ਜਾਂ ਡਰਾਉਣ-ਧਮਕਾਉਣ ਦੀ ਕਿਸੇ ਵੀ ਸ਼ਿਕਾਇਤ ਦੇ ਨਿਪਟਾਰੇ ਲਈ ਫੌਰੀ ਕਾਰਵਾਈ ਕੀਤੀ ਜਾਇਆ ਕਰੇਗੀ। ਪੀੜਤ ਵੱਲੋਂ 181 ਨੰਬਰ 'ਤੇ ਕਾਲ ਕਰਨ ਜਾਂ ਮੋਬਾਈਲ ਨੰਬਰ ੭੬੯੬੧-੮੧੧੮੧ 'ਤੇ ਵੱਟਸਐਪ ਮੈਸੇਜ ਭੇਜਿਆ ਜਾ ਸਕਦਾ ਹੈ। ਇਸੇ ਤਰ•ਾਂ ਪੀੜਤ ਵੱਲੋਂ ਆਪਣੀ ਸ਼ਿਕਾਇਤ 0172-6626181 ਨੰਬਰ 'ਤੇ ਫੈਕਸ ਅਤੇ help0੧੮੧pph.com 'ਤੇ ਈ-ਮੇਲ ਕੀਤੀ ਜਾ ਸਕਦੀ ਹੈ।

Êਪੰਜਾਬ ਪੁਲੀਸ ਨੇ ਸ਼ਿਕਾਇਤਾਂ 'ਤੇ ਫੌਰੀ ਜਵਾਬ ਦੇਣ ਅਤੇ ਨਿਪਟਾਰੇ ਦੀ ਦੇਖ-ਰੇਖ ਲਈ ਡੀ.ਆਈ.ਜੀ. (ਲਾਅ ਐਂਡ ਆਰਡਰ) ਸੁਰਜੀਤ ਸਿੰਘ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਹੈ। ਪੰਜਾਬ ਪੁਲੀਸ ਦੇ ਨੋਟੀਫਿਕੇਸ਼ਨ ਮੁਤਾਬਕ ਡੀ.ਆਈ.ਜੀ. ਸੂਬੇ ਦੇ ਅਧਿਕਾਰ ਖੇਤਰ ਵਿੱਚ ਰਹਿ ਰਹੇ ਜੰਮੂ ਕਸ਼ਮੀਰ ਦੇ ਵਿਦਿਆਰਥੀਆਂ/ਲੋਕਾਂ ਨਾਲ ਸਬੰਧਤ ਮਸਲਿਆਂ ਅਤੇ ਸ਼ਿਕਾਇਤਾਂ ਦੀ ਨਿਗਰਾਨੀ ਕਰਨਗੇ।

ਨੋਟੀਫਿਕੇਸ਼ਨ ਮੁਤਾਬਕ ਜੰਮੂ ਕਸ਼ਮੀਰ ਦਾ ਕੋਈ ਵੀ ਵਿਅਕਤੀ/ਵਿਦਿਆਰਥੀ ਸੰਕਟਕਾਲੀਨ ਸਥਿਤੀ ਵਿੱਚ ਨੋਡਲ ਅਫਸਰ ਦੇ ਮੋਬਾਈਲ ਨੰਬਰ 94645-00004 ਜਾਂ ਚੰਡੀਗੜ• ਦੇ ਸੈਕਟਰ-9 ਵਿੱਚ ਸਥਿਤ ਪੰਜਾਬ ਪੁਲੀਸ ਹੈੱਡਕੁਆਰਟਰ ਵਿਖੇ ਉਨ•ਾਂ ਦੇ ਦਫ਼ਤਰ ਦੇ ਨੰਬਰ 0172-2747767 'ਤੇ ਪਹੁੰਚ ਕਰ ਸਕਦਾ ਹੈ।

ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਨੇ ਪੁਲੀਸ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਵਿੱਚ ਕਸ਼ਮੀਰੀਆਂ ਦੀਆਂ ਸ਼ਿਕਾਇਤਾਂ ਸਾਹਮਣੇ ਆਉਣ 'ਤੇ ਉਨ•ਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ। ਉਨ•ਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਸਬੰਧ ਵਿੱਚ ਕਿਸੇ ਤਰ•ਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.