ETV Bharat / state

ਕੈਪਟਨ ਤੇ ਹਰਸਿਮਰਤ ਬਾਦਲ ਵਿਚਾਲੇ ਟਵਿੱਟਰ ਜੰਗ - Twitter war between CM and harsimrat badal

ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਟਵਿੱਟਰ ਵਾਰ ਛਿੜ ਗਈ ਹੈ।

ਫ਼ੋਟੋ।
ਫ਼ੋਟੋ।
author img

By

Published : Apr 18, 2020, 9:15 PM IST

ਚੰਡੀਗੜ੍ਹ : ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਿਆ ਹੈ ਕਿ ਕੇਂਦਰ ਸਰਕਾਰ ਵੱਲੋਂ 20 ਮਾਰਚ ਤੋਂ ਪੰਜਾਬ ਨੂੰ ਭੇਜੇ ਪੈਸੇ ਅਤੇ ਰਾਸ਼ਨ ਨੂੰ ਅਜੇ ਤੱਕ ਕਿਉਂ ਨਹੀਂ ਵੰਡਿਆ ਗਿਆ ?

ਕੈਪਟਨ ਤੇ ਹਰਸਿਮਰਤ ਬਾਦਲ ਵਿਚਾਲੇ ਟਵਿੱਟਰ ਜੰਗ
ਕੈਪਟਨ ਤੇ ਹਰਸਿਮਰਤ ਬਾਦਲ ਵਿਚਾਲੇ ਟਵਿੱਟਰ ਜੰਗ

ਦਰਅਸਲ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਕੇਂਦਰ ਵੱਲੋਂ ਪੰਜਾਬ ਨੂੰ ਕੋਰੋਨਾ ਵਾਇਰਸ ਨਾਲ ਲੜਨ ਲਈ ਢੁਕਵੇਂ ਫੰਡ ਨਹੀਂ ਦਿੱਤੇ ਗਏ ਜਿਸ ਦੇ ਜਵਾਬ ਵਿੱਚ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਮੁੱਖ ਮੰਤਰੀ ਨੂੰ ਸਵਾਲ ਪੁੱਛੇ ਹਨ।

ਕੇਂਦਰੀ ਮੰਤਰੀ ਨੇ ਕਿਹਾ ਕਿ ਜਿੱਥੋਂ ਤਕ ਪੰਜਾਬ ਵੱਲੋਂ ਕੇਂਦਰ ਤੋਂ ਹਾਸਿਲ ਕੀਤੇ ਫੰਡਾਂ ਦਾ ਸੰਬੰਧ ਹੈ, ਸੂਬੇ ਨੂੰ ਹੁਣ ਤਕ ਕੇਂਦਰ ਸਰਕਾਰ ਵੱਲੋਂ 3485 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ 2366 ਕਰੋੜ ਰੁਪਏ ਜੀਐਸਟੀ ਮੁਆਵਜ਼ਾ ਅਤੇ ਬਕਾਇਆ, 638 ਕਰੋੜ ਰੁਪਏ ਵਿੱਤੀ ਗਰਾਂਟ, 247 ਕਰੋੜ ਰੁਪਏ ਕੁਦਰਤੀ ਆਫ਼ਤ ਰੋਕੂ ਪ੍ਰਬੰਧਾਂ ਤਹਿਤ, 72 ਕਰੋੜ ਰੁਪਏ ਮਨਰੇਗਾ ਲਈ 41 ਕਰੋੜ ਰੁਪਏ ਕੌਮੀ ਸਿਹਤ ਮਿਸ਼ਨ ਅਧੀਨ ਅਤੇ 72 ਕਰੋੜ ਰੁਪਏ ਪ੍ਰਧਾਨ ਮੰਤਰੀ ਵੱਲੋਂ ਸਿਹਤ ਸੰਭਾਲ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਐਲਾਨੇ ਪੈਕਜ ਤਹਿਤ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਨੂੰ ਕੇਂਦਰ ਵੱਲੋਂ 10.70 ਲੱਖ ਹਾਈਡਰੋਕਲੋਰੋਕੁਇਨ ਗੋਲੀਆਂ, 33,615 ਐਨ-95 ਮਾਸਕ ਅਤੇ 4500 ਪੀਪੀਈ ਕਿੱਟਾਂ ਦਿੱਤੀਆਂ ਜਾ ਚੁੱਕੀਆਂ ਹਨ।

ਬਠਿੰਡਾ ਤੋਂ ਐਮਪੀ ਹਰਸਿਮਰਤ ਬਾਦਲ ਨੇ ਕਿਹਾ ਕਿ ਚੰਗਾ ਹੋਵੇਗਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਕੋਲੋਂ ਹੋਰ ਫੰਡ ਮੰਗਣ ਤੋਂ ਪਹਿਲਾਂ ਇਸ ਰਾਹਤ ਨੂੰ ਸੂਬੇ ਦੇ ਲੋਕਾਂ ਵਿਚ ਵੰਡ ਦੇਣ।

ਕੇਂਦਰੀ ਮੰਤਰੀ ਨੇ ਕਿਹਾ ਕਿ ਜਿੱਥੋਂ ਤਕ ਪੰਜਾਬ ਵੱਲੋਂ ਕੇਂਦਰ ਤੋਂ ਹਾਸਿਲ ਕੀਤੇ ਫੰਡਾਂ ਦਾ ਸਬੰਧ ਹੈ, ਸੂਬੇ ਨੂੰ ਹੁਣ ਤਕ ਕੇਂਦਰ ਸਰਕਾਰ ਵੱਲੋਂ 3485 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ 2366 ਕਰੋੜ ਰੁਪਏ ਜੀਐਸਟੀ ਮੁਆਵਜ਼ਾ ਅਤੇ ਬਕਾਇਆ, 638 ਕਰੋੜ ਰੁਪਏ ਵਿੱਤੀ ਗਰਾਂਟ, 247 ਕਰੋੜ ਰੁਪਏ ਕੁਦਰਤੀ ਆਫ਼ਤ ਰੋਕੂ ਪ੍ਰਬੰਧਾਂ ਤਹਿਤ, 72 ਕਰੋੜ ਰੁਪਏ ਮਨਰੇਗਾ ਲਈ, 41 ਕਰੋੜ ਰੁਪਏ ਕੌਮੀ ਸਿਹਤ ਮਿਸ਼ਨ ਅਧੀਨ ਅਤੇ 72 ਕਰੋੜ ਰੁਪਏ ਪ੍ਰਧਾਨ ਮੰਤਰੀ ਵੱਲੋਂ ਸਿਹਤ ਸੰਭਾਲ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਐਲਾਨੇ ਪੈਕਜ ਤਹਿਤ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਨੂੰ ਕੇਂਦਰ ਵੱਲੋਂ 10.70 ਲੱਖ ਹਾਈਡਰੋਕਲੋਰੋਕੁਇਨ ਗੋਲੀਆਂ, 33,615 ਐਨ-95 ਮਾਸਕ ਅਤੇ 4500 ਪੀਪੀਈ ਕਿੱਟਾਂ ਦਿੱਤੀਆਂ ਜਾ ਚੁੱਕੀਆਂ ਹਨ।

ਹਰਸਿਮਰਤ ਬਾਦਲ ਝੂਠ ਬੋਲਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰੇ : ਕੈਪਟਨ

ਹਰਸਿਮਰਤ ਬਾਦਲ ਦੇ ਝੂਠ ਦੇ ਪਾਜ ਉਘੇੜਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜਾ ਉਨ੍ਹਾਂ ਵੱਲੋਂ 2366 ਕਰੋੜ ਰੁਪਏ ਦਾ ਜ਼ਿਕਰ ਕੀਤਾ ਗਿਆ ਹੈ ਉਹ ਜੀ.ਐਸ.ਟੀ. ਦੇ ਹਿੱਸੇ ਵਜੋਂ ਸੂਬੇ ਦਾ ਬਕਾਇਆ ਪੈਸਾ ਸੀ। ਇਥੋਂ ਤੱਕ ਕਿ ਹਾਲੇ ਵੀ ਸੂਬੇ ਦਾ 4400 ਕਰੋੜ ਰੁਪਏ ਕੇਂਦਰ ਸਰਕਾਰ ਕੋਲ ਬਕਾਇਆ ਪਿਆ ਹੈ। ਉਨ੍ਹਾਂ ਕਿਹਾ, ''ਤੁਸੀਂ ਕੋਵਿਡ-19 ਦੀ ਜੰਗ ਲਈ ਲੋੜੀਂਦਾ ਰਾਹਤ ਪੈਕੇਜ ਲੈਣਾ ਤਾਂ ਕੀ ਸਗੋਂ ਸਾਨੂੰ ਸਾਡੇ ਬਕਾਏ ਵੀ ਨਹੀਂ ਦਿਵਾ ਸਕੇ।'

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਨਾਲ ਨਜਿੱਠਣ ਵਾਸਤੇ ਕੇਂਦਰ ਵੱਲੋਂ ਸੂਬੇ ਨੂੰ ਰਾਹਤ ਦੇਣ ਦੇ ਦਾਅਵੇ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਦਰਅਸਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਦਾਅਵਾ ਕੀਤਾ ਸੀ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ 3445 ਕਰੋੜ ਦੇ ਫੰਡ ਜਾਰੀ ਕੀਤੇ ਹਨ। ਹਰਸਿਮਰਤ ਬਾਦਲ ਦੀ ਟਵੀਟ ਲੜੀ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪੰਜਾਬ ਨੂੰ ਕੋਵਿਡ-19 ਸੰਕਟ ਨਾਲ ਲੜਨ ਵਾਸਤੇ ਕੇਂਦਰ ਤੋਂ ਫੰਡ ਅਤੇ ਗਰਾਂਟ ਮਿਲੇ ਹਨ, ਜਿਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਤੁਹਾਡੀ ਸੂਚਨਾ ਬਿਲਕੁਲ ਗਲਤ ਹੈ।''

ਮੁੱਖ ਮੰਤਰੀ ਨੇ ਹਰਸਿਮਰਤ ਬਾਦਲ ਦੀਆਂ ਟਿੱਪਣੀਆਂ ਨੂੰ ਉਸ ਦੀ ਆਦਤਨ ਝੂਠ ਬੋਲਣ ਅਤੇ ਆਪਣੇ ਹੀ ਸੂਬੇ ਦੇ ਮੁੱਢਲੇ ਤੱਥਾਂ ਬਾਰੇ ਜਾਣਕਾਰੀ ਨਾ ਹੋਣ ਵਾਲੀ ਕਰਾਰ ਦਿੰਦਿਆਂ ਕਿਹਾ, ''ਸੂਬੇ ਨੂੰ ਕੇਂਦਰ ਸਰਕਾਰ ਪਾਸੋਂ ਕੋਵਿਡ-19 ਖਿਲਾਫ ਨਜਿੱਠਣ ਵਾਸਤੇ ਕੋਈ ਪੈਸਾ ਨਹੀਂ ਮਿਲਿਆ।''

ਕੀਤਾ ਸੀ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ 3445 ਕਰੋੜ ਦੇ ਫੰਡ ਜਾਰੀ ਕੀਤੇ ਹਨ। ਹਰਸਿਮਰਤ ਬਾਦਲ ਦੀ ਟਵੀਟ ਲੜੀ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪੰਜਾਬ ਨੂੰ ਕੋਵਿਡ-19 ਸੰਕਟ ਨਾਲ ਲੜਨ ਵਾਸਤੇ ਕੇਂਦਰ ਤੋਂ ਫੰਡ ਅਤੇ ਗਰਾਂਟ ਮਿਲੇ ਹਨ, ਜਿਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਤੁਹਾਡੀ ਸੂਚਨਾ ਬਿਲਕੁਲ ਗਲਤ ਹੈ।''

ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਬਾਦਲ ਆਪਣਾ ਮੂੰਹ ਖੋਲ੍ਹਣ ਤੋਂ ਪਹਿਲਾਂ ਤੱਥਾਂ ਨੂੰ ਜਾਂਚ ਲਿਆ ਕਰਨ। ਉਨ੍ਹਾਂ ਕਿਹਾ ਕਿ ਆਪਣੇ ਕੇਂਦਰੀ ਮੰਤਰੀ ਦੇ ਅਹੁਦੇ ਨੂੰ ਆਪਣੇ ਸੂਬੇ ਦੀ ਮਦਦ ਲਈ ਵਰਤਣ ਦੀ ਬਜਾਏ ਹਰਸਿਮਰਤ ਸ਼ਰਮਨਾਕ ਤਰੀਕੇ ਨਾਲ ਹੋਛੀ ਰਾਜਨੀਤੀ ਲਈ ਝੂਠ ਦਾ ਰੌਲਾ ਪਾ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਆਗੂਆਂ ਨੂੰ ਕਿਹਾ, ''ਤੁਹਾਨੂੰ ਅਜਿਹੇ ਵੱਡੇ ਸੰਕਟ ਵਾਲੇ ਮੁੱਦੇ ਉਤੇ ਝੂਠ ਬੋਲਣ ਲਈ ਸ਼ਰਮਿੰਦਾ ਹੋਣਾ ਚਾਹੀਦਾ ਹੈ।'' ਮੁੱਖ ਮੰਤਰੀ ਨੇ ਇਸ ਸੰਕਟ ਦੇ ਸਮੇਂ ਹਰਸਿਮਰਤ 'ਤੇ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਦੀ ਬਜਾਏ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਕਮਜ਼ੋਰ ਕਰਨ ਲਈ ਆੜੇ ਹੱਥੀ ਲੈਂਦਿਆ ਕਿਹਾ, ''ਤੁਸੀਂ ਉਥੇ ਬੈਠੇ ਕੀ ਕਰ ਰਹੇ ਹੋ ਜੇ ਤੁਸੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਲਈ ਨਹੀਂ ਲੜ ਸਕਦੇ?''

ETV Bharat Logo

Copyright © 2025 Ushodaya Enterprises Pvt. Ltd., All Rights Reserved.