ETV Bharat / state

ਦੋ ਰੋਜ਼ਾ ਵਿਸ਼ੇਸ਼ ਇਜਲਾਸ: ਸਦਨ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ - ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਇਜਲਾਸ

ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਇਜਲਾਸ ਸ਼ੁਰੂ ਹੁੰਦੇ ਹੀ ਸਪੀਕਰ ਦੇ ਭਾਸ਼ਣ ਤੋਂ ਬਾਅਦ ਅਕਾਲੀ ਤੇ ਆਪ ਦੇ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ ਤੇ ਆਪ ਵੱਲੋਂ ਸਦਨ ਵਿਚੋਂ ਵਾਕ ਆਊਟ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਦਾ ਵਿਸ਼ੇਸ਼ ਇਜਲਾਸ ਰਾਜਪਾਲ ਦੇ ਭਾਸ਼ਣ ਨਾਲ ਸਮਾਪਤ ਹੋ ਗਿਆ ਅਤੇ ਸਦਨ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ ਕਰ ਦਿੱਤੀ ਹੈ।

ਦੋ ਰੋਜ਼ਾ ਵਿਸ਼ੇਸ਼ ਇਜਲਾਸ
ਦੋ ਰੋਜ਼ਾ ਵਿਸ਼ੇਸ਼ ਇਜਲਾਸ
author img

By

Published : Jan 16, 2020, 7:55 AM IST

Updated : Jan 16, 2020, 1:35 PM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਵਿਸ਼ੇਸ਼ ਇਜਲਾਸ ਦੀ ਹੰਗਾਮੇਦਾਰ ਸ਼ੁਰੂਆਤ ਹੋਈ ਹੈ। ਅਕਾਲੀ ਤੇ ਆਪ ਦੇ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ ਤੇ ਆਪ ਵੱਲੋਂ ਸਦਨ ਵਿਚੋਂ ਵਾਕਆਊਟ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਦਾ ਵਿਸ਼ੇਸ਼ ਇਜਲਾਸ ਰਾਜਪਾਲ ਦੇ ਭਾਸ਼ਣ ਨਾਲ ਸਮਾਪਤ ਹੋ ਗਿਆ ਅਤੇ ਸਦਨ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ ਕਰ ਦਿੱਤੀ ਹੈ।

ਪੰਜਾਬ ਵਿਧਾਨ ਸਭਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਅਕਾਲੀ ਦਲ ਨੇ ਵਿਧਾਨ ਸਭਾ ਦੇ ਬਾਹਰ ਅਨੋਖੇ ਤਰੀਕੇ ਨਾਲ ਪ੍ਰਦਰਸ਼ਨ ਕੀਤਾ। ਅਕਾਲੀ ਦਲ ਦੇ ਵਿਧਾਇਕ ਹੱਥੇ 'ਚ ਖਿਡੌਣੇ ਲੈ ਕੇ ਪਹੁੰਚੇ। ਅਕਾਲੀ ਦਲ ਦੇ ਨਵੇਂ ਪ੍ਰਧਾਨ ਸ਼ਰਨਜੀਤ ਸਿੰਘ ਢਿੱਲੋਂ ਤੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕਰਦੇ ਹੋਏ ਕਿਹਾ ਕਿ ਤਿੰਨ ਸਾਲ ਸਰਕਾਰ ਚਲਾਉਣ ਤੋਂ ਬਾਅਦ ਕਾਂਗਰਸ ਨੇ ਲੋਕਾਂ ਦੇ ਹੱਥਾਂ 'ਚ ਖਿਡੌਣੇ ਦਿੱਤੇ ਹਨ। ਸਰਕਾਰ ਨੇ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਕੁੱਝ ਵਿਧਾਇਕ ਸੀਐਮ ਕੈਪਟਨ ਅਮਰਿੰਦਰ ਸਿੰਘ ਤੇ ਮਨਪ੍ਰੀਤ ਬਾਦਲ ਦਾ ਮਖੌਟਾ ਪਾ ਕੇ ਪਹੁੰਚੇ ਹੋਏ ਸਨ।

ਪੰਜਾਬ ਵਿਧਾਨ ਸਭਾ ਦਾ ਇਸ ਸਾਲ ਦਾ ਪਹਿਲਾ 2 ਦਿਨਾਂ ਵਿਸ਼ੇਸ਼ ਸੈਸ਼ਨ 16 ਜਨਵਰੀ ਤੋਂ ਸ਼ੁਰੂ ਹੋਇਆ। ਰਾਜਪਾਲ ਵੀਪੀ ਸਿੰਘ ਬਦਨੌਰ ਦੇ ਭਾਸ਼ਣ ਨਾਲ ਇਸ ਇਜਲਾਸ ਦੀ ਸ਼ੁਰੂਆਤ ਹੋਈ। ਇਹ ਇਜਲਾਸ ਐਸਸੀ/ਐਸਟੀ ਲਈ ਅਗਲੇ 10 ਸਾਲਾਂ ਲਈ ਰਾਖਵਾਂਕਰਨ ਜਾਰੀ ਰੱਖਣ ਲਈ ਸੱਦਿਆ ਗਿਆ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਭਾਰਤੀ ਸੰਵਿਧਾਨ ਦੀ ਧਾਰਾ 174(1) ਤਹਿਤ 15ਵੀਂ ਵਿਧਾਨ ਸਭਾ ਦਾ 10ਵਾਂ ਇਜਲਾਸ 16 ਅਤੇ 17 ਜਨਵਰੀ ਨੂੰ ਇਹ ਇਜਲਾਸ ਸੱਦਿਆ ਸੀ।

ਇਹ ਵੀ ਪੜੋ:1984 ਸਿੱਖ ਕਤਲੇਆਮ: ਢੀਂਗਰਾ ਕਮਿਸ਼ਨ ਦੀ ਰਿਪੋਰਟ ਮੁਤਾਬਕ ਕਾਰਵਾਈ ਕਰੇਗੀ ਕੇਂਦਰ ਸਰਕਾਰ

ਦੱਸ ਦਈਏ ਕਿ 126ਵੇਂ ਸੰਵਿਧਾਨਕ ਸੋਧ ਬਿਲ-2019 ਰਾਹੀਂ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਂਕਰਨ 25 ਜਨਵਰੀ, 2020 ਤੋਂ ਹੋਰ 10 ਸਾਲਾਂ ਲਈ ਵਧ ਜਾਵੇਗਾ। ਇਹ ਜ਼ਿਕਰਯੋਗ ਹੈ ਕਿ 126ਵਾਂ ਸੋਧ ਬਿਲ ਲੋਕ ਸਭਾ ਵੱਲੋਂ ਮਿਤੀ 10 ਦਸੰਬਰ, 2019 ਅਤੇ ਰਾਜ ਸਭਾ ਵੱਲੋਂ ਮਿਤੀ 12 ਦਸੰਬਰ, 2019 ਨੂੰ ਪਾਸ ਕੀਤਾ ਗਿਆ ਸੀ।

Intro:Body:

special session

Conclusion:
Last Updated : Jan 16, 2020, 1:35 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.