ETV Bharat / state

ਪੰਜਾਬ ਪੁਲਿਸ ਨੇ ਉੱਤਰਾਖੰਡ ਦੇ ਵਪਾਰੀ ਦੀ ਟਾਰਗੇਟ ਕਿਲਿੰਗ ਦਾ ਮਨਸੂਬਾ ਕੀਤਾ ਨਾਕਾਮ, ਅਰਸ਼ ਡੱਲਾ ਗੈਂਗ ਦੇ 2 ਮੈਂਬਰ ਕਾਬੂ - Two members of Arsh Dalla gang arrested

ਪੰਜਾਬ ਪੁਲਿਸ ਨੇ ਅਰਸ਼ ਡੱਲਾ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਪਾਸੋਂ ਹਥਿਆਰ ਬਰਾਮਦ ਹੋਏ ਹਨ। ਇਨ੍ਹਾਂ ਉੱਤੇ ਟਾਰਗੇਟ ਕਿਲਿੰਗ ਦੇ ਇਲਜਾਮ ਹਨ।

Two members of Arsh Dalla gang arrested
ਪੰਜਾਬ ਪੁਲਿਸ ਨੇ ਉੱਤਰਾਖੰਡ ਦੇ ਵਪਾਰੀ ਦੀ ਟਾਰਗੇਟ ਕਿਲਿੰਗ ਦਾ ਮਨਸੂਬਾ ਕੀਤਾ ਨਾਕਾਮ, ਅਰਸ਼ ਡੱਲਾ ਗੈਂਗ ਦੇ ਦੋ ਮੈਂਬਰ ਕਾਬੂ
author img

By

Published : Apr 23, 2023, 8:23 PM IST

ਚੰਡੀਗੜ: ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਨਾਮਜ਼ਦ-ਅੱਤਵਾਦੀ ਅਰਸ਼ ਡੱਲਾ ਅਤੇ ਗੈਂਗਸਟਰ ਸੁੱਖਾ ਦੁੱਨੇਕੇ ਨਾਲ ਜੁੜੇ ਦੋ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉੱਤਰਾਖੰਡ 'ਚ ਸੰਭਾਵਿਤ ਟਾਰਗੇਟ ਕਿਲਿੰਗ ਦਾ ਮਨਸੂਬਾ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਸ਼ਿਮਲਾ ਸਿੰਘ ਵਾਸੀ ਪਿੰਡ ਗਰਾਂਘਣਾ, ਜ਼ਿਲ੍ਹਾ ਮਾਨਸਾ ਅਤੇ ਹਰਜੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਭਡੋਲੀਆਂਵਾਲੀ, ਜ਼ਿਲ੍ਹਾ ਫ਼ਤਿਹਾਬਾਦ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਤਿੰਨ ਪਿਸਤੌਲਾਂ .32 ਬੋਰ, .315 ਬੋਰ ਦਾ ਦੇਸੀ ਕੱਟਾ, ਜਿੰਦਾ ਕਾਰਤੂਸ ਅਤੇ ਮੈਗਜ਼ੀਨ ਸਮੇਤ ਇੱਕ 12 ਬੋਰ ਦਾ ਦੇਸੀ ਕੱਟਾ ਬਰਾਮਦ ਕੀਤੀਆਂ ਹਨ ਅਤੇ ਇਸ ਦੇ ਨਾਲ ਹੀ 1.90 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ, ਜੋ ਕਿ ਕੰਟਰੈਕਟ ਕਿਲਿੰਗ ਲਈ ਮੁਹੱਈਆ ਕਰਵਾਈ ਗਈ ਸੀ।

ਵਪਾਰੀ ਨੂੰ ਕਿਹਾ ਸੀ ਮਾਰਨ ਲਈ : ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਬਠਿੰਡਾ ਜ਼ਿਲ੍ਹਾ ਪੁਲਿਸ ਨਾਲ ਮਿਲ ਕੇ ਬਠਿੰਡਾ ਦੇ ਪਿੰਡ ਜੱਸੀ ਪੌਵਾਲੀ ਵਿਖੇ ਨਾਕਾ ਲਗਾਇਆ ਅਤੇ ਜਦੋਂ ਸ਼ਿਮਲਾ ਸਿੰਘ ਆਪਣੇ ਦੋਸਤ ਨੂੰ ਮਿਲਣ ਜਾ ਰਿਹਾ ਸੀ, ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਵਧੇਰੇ ਜਾਣਕਾਰੀ ਦਿੰਦਿਆਂ ਏ.ਆਈ.ਜੀ. ਸਿਮਰਤਪਾਲ ਸਿੰਘ ਨੇ ਦੱਸਿਆ ਕਿ ਸ਼ਿਮਲਾ ਸਿੰਘ ਨੇ ਖੁਲਾਸਾ ਕੀਤਾ ਕਿ ਅਰਸ਼ ਡੱਲਾ ਨੇ ਉਸ ਨੂੰ ਕਾਸ਼ੀਪੁਰ ਦੇ ਵਪਾਰੀ ਨੂੰ ਮਾਰਨ ਲਈ ਕਿਹਾ ਸੀ ਅਤੇ ਉਸ ਨੂੰ ਲੌਜਿਸਟਿਕ ਸਹਾਇਤਾ ਲਈ ਆਪਣੇ ਸਾਥੀ ਸਾਧੂ ਸਿੰਘ, ਜੋ ਇਸ ਸਮੇਂ ਹਲਦਵਾਨੀ ਜੇਲ੍ਹ ਵਿੱਚ ਬੰਦ ਹੈ, ਉਸਨੂੰ ਮਿਲਣ ਲਈ ਕਿਹਾ ਸੀ।

ਇਹ ਵੀ ਪੜ੍ਹੋ : ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ 'ਖ਼ਾਲਸਾ ਫ਼ਤਹਿ ਮਾਰਚ' ਪਹੁੰਚਿਆ ਮਾਨਸਾ

ਉਹਨਾਂ ਕਿਹਾ ਕਿ ਅਰਸ਼ ਡੱਲਾ ਨੇ ਇਸ ਕੰਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਲਈ 7 ਲੱਖ ਰੁਪਏ ਸ਼ਿਮਲਾ ਸਿੰਘ ਨੂੰ ਦੋ ਕਿਸ਼ਤਾਂ - 4 ਲੱਖ ਅਤੇ 3 ਲੱਖ ਰੁਪਏ- ਵਿੱਚ ਭੇਜੇ ਸਨ। ਏ.ਆਈ.ਜੀ ਨੇ ਦੱਸਿਆ ਕਿ ਦੋਸ਼ੀ ਸ਼ਿਮਲਾ ਸਿੰਘ ਨੇ ਸੁੱਖਾ ਦੁੱਨੇਕੇ ਦੇ ਕਹਿਣ 'ਤੇ ਅਣਪਛਾਤੇ ਵਿਅਕਤੀ ਨੂੰ 4 ਲੱਖ ਰੁਪਏ ਦਿੱਤੇ ਸਨ ਅਤੇ ਇਸ ਕਤਲ ਨੂੰ ਅੰਜਾਮ ਦੇਣ ਲਈ ਛੇ ਹਥਿਆਰਾਂ ਦਾ ਪ੍ਰਬੰਧ ਕਰਨ ਵਾਸਤੇ ਹਰਜੀਤ ਸਿੰਘ ਉਰਫ ਗੋਰਾ ਨੂੰ 3 ਲੱਖ ਰੁਪਏ ਦਿੱਤੇ ਸਨ। ਇਸ ਉਪਰੰਤ ਪੁਲਿਸ ਟੀਮਾਂ ਨੇ ਹਰਿਆਣਾ ਪੁਲਿਸ ਦੀ ਮਦਦ ਨਾਲ ਹਰਜੀਤ ਗੋਰਾ ਨੂੰ ਉਸਦੇ ਪਿੰਡ ਤੋਂ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਪੁੱਛਗਿੱਛ ਜਾਰੀ ਹੈ ਅਤੇ ਹੋਰ ਬਰਾਮਦਗੀਆਂ ਦੀ ਵੀ ਉਮੀਦ ਹੈ। (ਪ੍ਰੈੱਸ ਨੋਟ)

ETV Bharat Logo

Copyright © 2025 Ushodaya Enterprises Pvt. Ltd., All Rights Reserved.