ETV Bharat / state

BSF ਦੇ ਸਾਬਕਾ ਸਿਪਾਹੀ ਵਲੋਂ ਚਲਾਏ ਜਾਂਦੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਰੈਕਟ ਦਾ ਪਰਦਾਫਾਸ਼ - punjab police arrested international drug smugglers

ਪੰਜਾਬ ਪੁਲਿਸ ਨੇ ਸਰਹੱਦੋਂ ਪਾਰ ਨਸ਼ਾ ਅਤੇ ਹਥਿਆਰ ਤਸਕਰੀ ਕਰਨ ਵਾਲੇ ਦੋਸ਼ੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ ਇਟਲੀ ਦਾ ਬਣਿਆ 7.65 ਬੋਰ ਦਾ ਇੱਕ ਪਿਸਤੌਲ, 6 ਜਿੰਦਾ ਕਾਰਤੂਸ, ਹੈਰੋਇਨ, ਡਰੱਗ ਮਨੀ, 2 ਮੋਬਾਈਲ ਫੋਨ, 2 ਵਾਈ-ਫਾਈ ਡੌਂਗਲ ਅਤੇ ਇੱਕ ਕੇਟੀਐਮ ਰੇਸਿੰਗ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

BSF ਦੇ ਸਾਬਕਾ ਸਿਪਾਹੀ ਵਲੋਂ ਚਲਾਏ ਜਾਂਦੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਰੈਕਟ ਦਾ ਪਰਦਾਫਾਸ਼

author img

By

Published : Oct 5, 2020, 8:04 PM IST

ਚੰਡੀਗੜ: ਸਰਹੱਦ ਪਾਰ ਤੋਂ ਚਲਾਏ ਜਾ ਰਹੇ ਅੰਤਰ-ਰਾਸ਼ਟਰੀ ਨਸ਼ੇ ਅਤੇ ਹਥਿਆਰ ਤਸਕਰੀ ਨੈੱਟਵਰਕ 'ਤੇ ਇੱਕ ਹੋਰ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਐਤਵਾਰ ਨੂੰ ਇਸ ਗਿਰੋਹ ਦੇ ਦੋ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਪੁਲਿਸ ਨੇ ਇਹ ਕਾਰਵਾਈ ਹਾਲ ਹੀ ਵਿੱਚ ਬੀਐਸਐਫ ਦੇ ਸਾਬਕਾ ਸਿਪਾਹੀ ਸੁਮਿਤ ਕੁਮਾਰ ਉਰਫ਼ ਨੋਨੀ ਵਲੋਂ ਚਲਾਏ ਜਾ ਰਹੇ ਅੰਤਰ-ਰਾਸ਼ਟਰੀ ਨਸ਼ਾ ਅਤੇ ਹਥਿਆਰ ਤਸਕਰੀ ਦੇ ਕਾਰੋਬਾਰ ਦਾ ਪਰਦਾਫਾਸ਼ ਹੋਣ ਉਪਰੰਤ ਮਾਮਲੇ ਦੀ ਕੜੀ ਵਜੋਂ ਕੀਤੀ ਹੈ। ਇਨ੍ਹਾਂ ਦੋਸ਼ੀਆਂ ਕੋਲੋਂ ਇਟਲੀ ਦਾ ਬਣਿਆ 7.65 ਬੋਰ ਦਾ ਇੱਕ ਪਿਸਤੌਲ, 6 ਜਿੰਦਾ ਕਾਰਤੂਸ, ਹੈਰੋਇਨ, ਡਰੱਗ ਮਨੀ, 2 ਮੋਬਾਇਲ ਫੋਨ, 2 ਵਾਈ-ਫਾਈ ਡੌਂਗਲ ਅਤੇ ਇੱਕ ਕੇਟੀਐਮ ਰੇਸਿੰਗ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

ਡੀ.ਜੀ.ਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਉੱਕਤ ਦੋਸ਼ੀਆਂ ਨੂੰ 4 ਅਕਤੂਬਰ ਨੂੰ ਜਲੰਧਰ ਵਿਖੇ ਕਰਤਾਰਪੁਰ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਦੋਸ਼ੀਆਂ ਦੀ ਪਹਿਚਾਣ ਸਿਮਰਨਜੀਤ ਸਿੰਘ ਉਰਫ਼ ਸਿਮਰਨ (26 ਸਾਲ) ਵਾਸੀ ਪਿੰਡ ਧੀਰਪੁਰ, ਜ਼ਿਲ੍ਹਾ ਜਲੰਧਰ ਅਤੇ ਬਲਰਾਮ ਸਿੰਘ (26) ਵਾਸੀ ਪਿੰਡ ਸੁਰਖਪੁਰ, ਜ਼ਿਲ੍ਹਾ ਕਪੂਰਥਲਾ ਵਜੋਂ ਕੀਤੀ ਗਈ ਹੈ। ਇਹ ਦੋਵੇਂ ਇੱਕ ਨਿੱਜੀ ਯੂਨੀਵਰਸਿਟੀ ਦੇ ਪਾਰਕਿੰਗ ਏਰੀਆ ਤੋਂ ਚੋਰੀ ਕੀਤੇ ਮੋਟਰਸਾਈਕਲ ਰਾਹੀਂ ਹੈਰੋਇਨ ਦੀ ਡਿਲੀਵਰੀ ਕਰਨ ਜਾ ਰਹੇ ਸਨ। ਇਨ੍ਹਾਂ ਦੋਸ਼ੀਆਂ ਵਿਰੁੱਧ ਥਾਣਾ ਕਰਤਾਰਪੁਰ ਵਿੱਚ ਆਈ.ਪੀ.ਸੀ. ਦੇ ਆਰਮਜ਼ ਐਕਟ ਅਤੇ ਐਨ.ਡੀ.ਪੀ.ਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸਿਮਰਨਜੀਤ ਸਿੰਘ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਹਮੀਰਾ ਦੇ ਇੱਕ ਰੇਤਾ-ਬਜਰੀ ਵਪਾਰੀ ਦੇ ਕਤਲ ਦੇ ਮਾਮਲੇ ਵਿੱਚ ਕਰੀਬ 10 ਮਹੀਨੇ ਪਹਿਲਾਂ ਤੋਂ ਭਗੌੜਾ ਸੀ।

ਏ.ਆਈ.ਜੀ ਸੀਆਈ ਜਲੰਧਰ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਪਿੰਡ ਹਮੀਰਾ ਦੇ ਰੇਤ ਬਜਰੀ ਦੇ ਕਾਰੋਬਾਰੀ ਦੇ ਕਤਲ ਕੇਸ ਵਿੱਚ ਪਿੰਡ ਧੀਰਪੁਰ ਦੇ ਅਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਤਫਤੀਸ਼ ਦੌਰਾਨ ਇਹ ਪਾਇਆ ਗਿਆ ਕਿ ਦੋਸ਼ੀ ਤੇ ਉਸ ਦਾ ਭਰਾ ਅੰਤਰਰਾਸ਼ਟਰੀ ਸਰਹੱਦ 'ਤੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਲਈ ਪਾਕਿਸਤਾਨ ਦੇ ਸ਼ਾਹ ਮੂਸਾ ਨਾਲ ਸੰਪਰਕ ਵਿੱਚ ਸਨ। ਜਾਂਚ ਦੌਰਾਨ ਇਹ ਤੱਥ ਸਾਹਮਣੇ ਆਏ ਹਨ ਕਿ ਅਮਨਪ੍ਰੀਤ ਬੀਐਸਐਫ ਦੇ ਸਾਬਕਾ ਸਿਪਾਹੀ ਸੁਮਿਤ ਰਾਹੀਂ ਸ਼ਾਹ ਮੂਸਾ ਦੇ ਸੰਪਰਕ ਵਿੱਚ ਆਇਆ ਸੀ ਜੋ ਕਿ ਇੱਕ ਕਤਲ ਦੇ ਕੇਸ ਵਿੱਚ ਗੁਰਦਾਸਪੁਰ ਜੇਲ੍ਹ ਵਿੱਚ ਬੰਦ ਸੀ। ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੀ ਸਾਜਿਸ਼ ਗੁਰਦਾਸਪੁਰ ਜੇਲ ਵਿੱਚ ਹੀ ਘੜੀ ਗਈ ਸੀ। ਕਤਲ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਸੁਮਿਤ ਨੂੰ ਜੰਮੂ ਦੇ ਸਾਂਬਾ ਸੈਕਟਰ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਉੱਤੇ ਇੱਕ ਗਾਰਡ ਟਾਵਰ ਉੱਤੇ ਤਾਇਨਾਤ ਕੀਤਾ ਗਿਆ ਸੀ, ਜਿਥੋਂ ਉਹ ਸਰਹੱਦ ਪਾਰ ਦੇ ਤਸਕਰਾਂ ਨਾਲ ਲਗਾਤਾਰ ਸੰਪਰਕ ਵਿਚ ਰਹਿੰਦਾ ਸੀ ਜੋ ਕਿ ਅੱਗੇ ਪਾਕਿਸਤਾਨ ਦੇ ਸ਼ਾਹ ਮੂਸਾ ਦੇ ਸੰਪਰਕ ਵਿੱਚ ਸਨ।

ਡੀਜੀਪੀ ਨੇ ਦੱਸਿਆ ਕਿ ਸੁਮਿਤ ਨੇ ਸਰਹੱਦੀ ਤਾਰਬੰਦੀ ਵਾਲੀ ਥਾਂ 'ਤੇ ਡਿਊਟੀ ਦੌਰਾਨ 40 ਪੈਕੇਟ ਹੈਰੋਇਨ ਅਤੇ ਇੱਕ ਜ਼ਿਗਾਨਾ 9 ਐਮ.ਐਮ. ਪਿਸਤੌਲ ਦੀ ਡਿਲਵਰੀ ਲਈ ਲਾਂਘੇ ਦਾ ਬੰਦੋਬਸਤ ਕੀਤਾ ਹੋਇਆ ਸੀ। ਉਸ ਨੇ ਕੁੱਝ ਅਣਪਛਾਤੇ ਵਿਅਕਤੀਆਂ ਨੂੰ ਹੈਰੋਇਨ ਦੀ ਡਿਲੀਵਰੀ ਕਰਨ ਤੋਂ ਬਾਅਦ ਪਿਸਤੌਲ ਆਪਣੇ ਕੋਲ ਆਪਣੀ ਸੁਰੱਖਿਆ ਲਈ ਰੱਖਿਆ ਹੋਇਆ ਸੀ। ਸੁਮਿਤ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਸਫ਼ਲਤਾਪੂਰਵਕ ਪ੍ਰਾਪਤੀ ਲਈ 15 ਲੱਖ ਅਤੇ 24 ਲੱਖ ਰੁਪਏ ਦੀਆਂ ਦੋ ਕਿਸ਼ਤਾਂ ਵਿੱਚ ਕੁੱਲ 39 ਲੱਖ ਰੁਪਏ ਪ੍ਰਾਪਤ ਹੋਏ ਸਨ।

ਇਸ ਤੋਂ ਇਲਾਵਾ, ਉਨ੍ਹਾਂ ਦੱਸਿਆ ਕਿ ਸਿਮਰਨਜੀਤ ਸਿੰਘ ਉਰਫ਼ ਸਿਮਰਨ ਜੋ ਕਿ ਅਮਨਪ੍ਰੀਤ ਸਿੰਘ ਦਾ ਸਕਾ ਭਰਾ ਹੈ ਨੇ ਕਬੂਲਿਆ ਹੈ ਕਿ ਉਸਨੇ ਆਪਣੇ ਭਰਾਵਾਂ ਨਾਲ ਮਿਲ ਕੇ ਪਿੰਡ ਹਮੀਰਾ ਦੇ ਰੇਤਾ-ਬਜਰੀ ਦੇ ਕਾਰੋਬਾਰੀ ਜਗਜੀਤ ਸਿੰਘ ਨੂੰ ਗੋਲੀ ਮਾਰੀ ਸੀ। ਖੱਖ ਨੇ ਦੱਸਿਆ ਕਿ ਉਕਤ ਦੋਸ਼ੀ ਵਿਰੁੱਧ ਪਹਿਲਾਂ ਹੀ ਤਿੰਨ ਅਪਰਾਧਿਕ ਕੇਸ ਦਰਜ ਹਨ ਜਦਕਿ ਉਸ ਦਾ ਸਾਥੀ ਬਲਰਾਮ ਸਿੰਘ 'ਤੇ ਥਾਣਾ ਕੋਤਵਾਲੀ ਕਪੂਰਥਲਾ ਵਿਖੇ ਅਸਲਾ ਕਾਨੂੰਨ ਤਹਿਤ ਕੇਸ ਚੱਲ ਰਿਹਾ ਹੈ। ਉਹ ਕੋਰੋਨਾ ਮਹਾਂਮਾਰੀ ਕਾਰਨ 11 ਜੂਨ 2020 ਨੂੰ ਕਪੂਰਥਲਾ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਇਆ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.