ਚੰਡੀਗੜ੍ਹ: ਮਿਸ਼ਨ ਤੰਦਰੁਸਤ ਪੰਜਾਬ, ਸੂਬੇ ਦੇ ਲੋਕਾਂ ਦੀ ਨਰੋਈ ਸਿਹਤ ਨੂੰ ਯਕੀਨੀ ਬਣਾਉਣ ਲਈ ਸਾਲ 2018 ਵਿੱਚ ਸ਼ੁਰੂ ਕੀਤਾ ਗਿਆ ਸੀ। ਇਸੇ ਟੀਚੇ ਨੂੰ ਮੁੱਖ ਰੱਖਦਿਆਂ ਹੋਇਆਂ ਲੋਕਾਂ ਨੂੰ ਮਿਆਰੀ ਭੋਜਨ ਪਦਾਰਥ ਉਪਲਬਧ ਕਰਵਾਉਣੇ ਯਕੀਨੀ ਬਣਾਉਣ ਹਿੱਤ ਸਾਲ 2018 ਤੋਂ ਲੈ ਕੇ ਹੁਣ ਤੱਕ 13 ਵਾਰ ਸੂਬੇ ਭਰ ਵਿੱਚ ਫਲਾਂ ਅਤੇ ਸਬਜ਼ੀਆਂ ਦੀ ਚੈਕਿੰਗ ਕੀਤੀ ਗਈ ਹੈ। ਕੁੱਲ 1184.98 ਕੁਇੰਟਲ ਗੈਰ ਮਿਆਰੀ ਫਲ ਅਤੇ ਸਬਜ਼ੀਆਂ ਨਸ਼ਟ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਮਿਸ਼ਨ ਤੰਦਰੁਸਤ ਪੰਜਾਬ ਦੇ ਮਿਸ਼ਨ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੇ ਬੀਤੀ ਸ਼ਾਮ ਫਲਾਂ ਤੇ ਸਬਜ਼ੀ ਮੰਡੀਆਂ ਦੀ ਕੀਤੀ ਅਚਨਚੇਤ ਚੈਕਿੰਗ ਮੌਕੇ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਬਾਵਜੂਦ ਵੀ ਚੈਕਿੰਗ ਦੇ ਕੰਮ ਵਿੱਚ ਕੋਈ ਵੀ ਢਿੱਲ ਮੱਠ ਨਹੀਂ ਆਉਣ ਦਿੱਤੀ ਗਈ।
-
Under #MissionTandarustPunjab, fruit & vegetables markets checked 13 times from 2018-2020 stated Mr. Kahan Singh Pannu. Total 1184.98 quintals of substandard fruits & vegetables destroyed. 66 quintals of unedible fruits & vegetables destroyed during checking on 25th June pic.twitter.com/3WmD1ZvU4F
— Government of Punjab (@PunjabGovtIndia) June 26, 2020 " class="align-text-top noRightClick twitterSection" data="
">Under #MissionTandarustPunjab, fruit & vegetables markets checked 13 times from 2018-2020 stated Mr. Kahan Singh Pannu. Total 1184.98 quintals of substandard fruits & vegetables destroyed. 66 quintals of unedible fruits & vegetables destroyed during checking on 25th June pic.twitter.com/3WmD1ZvU4F
— Government of Punjab (@PunjabGovtIndia) June 26, 2020Under #MissionTandarustPunjab, fruit & vegetables markets checked 13 times from 2018-2020 stated Mr. Kahan Singh Pannu. Total 1184.98 quintals of substandard fruits & vegetables destroyed. 66 quintals of unedible fruits & vegetables destroyed during checking on 25th June pic.twitter.com/3WmD1ZvU4F
— Government of Punjab (@PunjabGovtIndia) June 26, 2020
ਦੱਸਣਯੋਗ ਹੈ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੀਰਵਾਰ, 25 ਜੂਨ ਨੂੰ ਪੰਜਾਬ ਦੀਆਂ ਪ੍ਰਮੁੱਖ 72 ਫਲ ਅਤੇ ਸਬਜੀ ਮੰਡੀਆਂ ਦੀ ਡਵੀਜਨ ਪੱਧਰ, ਜਿਲ੍ਹਾ ਪੱਧਰ ਅਤੇ ਸਕੱਤਰ ਮਾਰਕਿਟ ਕਮੇਟੀ ਪੱਧਰ ਦੀਆਂ ਬਣਾਈਆਂ ਟੀਮਾਂ, ਜਿਸ ਵਿੱਚ ਸਿਹਤ ਵਿਭਾਗ ਅਤੇ ਬਾਗਵਾਨੀ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਸਨ। ਵੀਰਵਾਰ ਦੇਰ ਸ਼ਾਮ ਨੂੰ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਫਲ, ਸਬਜੀਆਂ ਦੀ ਅਣਵਿਗਿਆਨਕ ਤਰੀਕੇ ਨਾਲ ਪਕਾਉਣ, ਸੰਭਾਲ ਅਤੇ ਨਾ ਖਾਣਯੋਗ ਫਲ ਸਬਜੀਆਂ ਸਬੰਧੀ ਪੜਤਾਲ ਕੀਤੀ ਗਈ।
ਇਸ ਤੋਂ ਇਲਾਵਾ ਮੰਡੀਆਂ ਵਿੱਚ ਪਲਾਸਟਿਕ ਦੇ ਲਿਫਾਫੇ ਫੜੇ ਗਏ ਜਿਨ੍ਹਾਂ ਨੂੰ ਮੌਕੇ 'ਤੇ ਜਬਤ ਕੀਤਾ ਗਿਆ। ਚੈਕਿੰਗ ਟੀਮਾਂ ਵੱਲੋਂ ਮੌਕੇ 'ਤੇ ਕਿਸਾਨਾਂ ਨੂੰ ਪਲਾਸਟਿਕ ਦੇ ਲਿਫਾਫੇ ਨਾ ਵਰਤਣ ਲਈ ਜਾਗਰੂਕ ਕੀਤਾ ਗਿਆ ਅਤੇ ਆੜਤੀਆਂ ਨੂੰ ਪਲਾਸਟਿਕ ਦੇ ਲਿਫਾਫੇ ਨਾ ਵਰਤਣ ਲਈ ਨੋਟਿਸ ਜਾਰੀ ਕੀਤੇ ਗਏ।