ETV Bharat / state

Amit Shah Visit Chandigarh: ਅੱਜ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕਈ ਵੱਡੇ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ - punjab

Amit shah In Chandigarh: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 22 ਦਸੰਬਰ ਨੂੰ ਧਰਮਨਗਰੀ ਪਹੁੰਚਣਗੇ। ਇਸ ਦੌਰਾਨ ਅਮਿਤ ਸ਼ਾਹ ਵੱਲੋਂ ਕਰੋੜਾ ਦੀ ਲਾਗਤ ਨਾਲ ਤਿਆਰ ਕੀਤੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਜਾਵੇਗਾ। ਇਸ ਲਈ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

Union Home Minister Amit Shah will come to Chandigarh on december 22
22 ਦਸੰਬਰ ਨੂੰ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕਈ ਵੱਡੇ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ
author img

By ETV Bharat Punjabi Team

Published : Dec 19, 2023, 12:24 PM IST

Updated : Dec 22, 2023, 11:24 AM IST

ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਆਉਣਗੇ। ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਸੈਕਟਰ 26 ਸਥਿਤ ਚੰਡੀਗੜ੍ਹ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਤੋਂ 375 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ ਜਾਵੇਗਾ। ਇਸ ਦੇ ਨਾਲ ਹੀ 44 ਏ.ਐਸ.ਆਈਜ਼ ਅਤੇ 700 ਨਵ-ਨਿਯੁਕਤ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਜਾਣਗੇ। ਅਮਿਤ ਸ਼ਾਹ ਦੇ ਆਗਮਨ ਤੋਂ ਪਹਿਲਾਂ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਦੱਸਣਯੋਗ ਹੈ ਕਿ ਗ੍ਰਹਿ ਮੰਤਰੀ ਦਾ ਪ੍ਰੋਗਰਾਮ ਦੁਪਹਿਰ ਨੂੰ ਸ਼ੁਰੂ ਹੋਏਗਾ ਅਤੇ ਕਰੀਬ 3 ਘੰਟੇ ਤੱਕ ਗ੍ਰਹਿ ਮੰਤਰੀ ਚੰਡੀਗੜ੍ਹ ਵਿੱਚ ਰਹਿਣਗੇ।

88 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਦੇਸ਼ ਦੇ ਪਹਿਲੇ ਸੈਂਟਰ: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਵੇਰਵਿਆਂ ਅਨੁਸਾਰ ਅਮਿਤ ਸ਼ਾਹ ਚੰਡੀਗੜ੍ਹ ਏਅਰਫੋਰਸ ਹੈਰੀਟੇਜ ਸੈਂਟਰ ਬਿਲਡਿੰਗ ਵਿੱਚ 88 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਦੇਸ਼ ਦੇ ਪਹਿਲੇ ਸੈਂਟਰ ਫਾਰ ਸਾਈਬਰ ਆਪਰੇਸ਼ਨ ਐਂਡ ਸਕਿਓਰਿਟੀ ਸੈਂਟਰ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਸ਼ਾਹ ਪੰਜਾਬ ਇੰਜਨੀਅਰਿੰਗ ਕਾਲਜ ਵਿੱਚ 20 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਹਿਮਾਚਲ ਦੇ ਲੜਕਿਆਂ ਦੇ ਹੋਸਟਲ ਦੇ 140 ਕਮਰਿਆਂ ਦਾ ਉਦਘਾਟਨ ਵੀ ਕਰਨਗੇ।

ਦੱਸਣਯੋਗ ਹੈ ਕਿ ਨਗਰ ਨਿਗਮ ਦਾ ਨਵਾਂ ਐਸ.ਟੀ.ਪੀ ਪਲਾਂਟ 89 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਅਤੇ ਰਾਏਪੁਰ ਕਲਾ ਵਿਖੇ 50 ਕਰੋੜ ਰੁਪਏ ਦੀ ਲਾਗਤ ਨਾਲ ਐਸ.ਟੀ.ਪੀ ਪਲਾਂਟ ਬਣਾਇਆ ਗਿਆ,ਰਾਏਪੁਰ ਖੁਰਦ ਵਿਖੇ 50 ਕਰੋੜ ਰੁਪਏ ਦੀ ਲਾਗਤ ਨਾਲ ਐਸ.ਟੀ.ਪੀ. 40 ਕਰੋੜ, ਸੈਕਟਰ 26 ਵਿੱਚ ਪ੍ਰਬੰਧਕੀ ਬਲਾਕ 18 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਸੀ.ਸੀ.ਈ.ਟੀ., ਧਨਾਸ ਵਿੱਚ 45 ਕਰੋੜ ਰੁਪਏ ਦੀ ਲਾਗਤ ਨਾਲ 192 ਟਾਈਪ-2 ਸਰਕਾਰੀ ਮਕਾਨਾਂ ਅਤੇ ਸੈਕਟਰ 56 ਦੇ ਪਲਸੌਰਾ ਵਿੱਚ ਸਰਕਾਰੀ ਮਿਡਲ ਸਕੂਲ ਦੀ ਇਮਾਰਤ ਦਾ ਉਦਘਾਟਨ ਕਰਨਗੇ।

ਪੁਲਿਸ ਨੂੰ 25 ਟਾਟਾ ਸਫਾਰੀ ਮਿਲੇਗੀ : ਨਵੇਂ ਐਸਆਈ ਅਤੇ ਕਾਂਸਟੇਬਲ ਦੀ ਜੁਆਇਨਿੰਗ ਦੇ ਨਾਲ ਹੀ ਅਮਿਤ ਸ਼ਾਹ ਪੁਲਿਸ ਵਿਭਾਗ ਨੂੰ ਕਰੀਬ 25 ਟਾਟਾ ਸਫਾਰੀ ਗੱਡੀਆਂ ਦੇਣਗੇ। ਟਾਟਾ ਸਫਾਰੀ ਗੱਡੀ 3 ਕਰੋੜ 75 ਲੱਖ ਰੁਪਏ 'ਚ ਖਰੀਦੀ ਗਈ ਹੈ। ਸ਼ਹਿਰ ਵਿੱਚ ਹੋਣ ਵਾਲੇ ਧਰਨਿਆਂ ਅਤੇ ਹੋਰ ਬੇਅਦਬੀ ਘਟਨਾਵਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਕਰੀਬ 75 ਲੱਖ ਰੁਪਏ ਦੀ ਲਾਗਤ ਨਾਲ ਕਮਾਂਡ ਐਂਡ ਕੰਟਰੋਲ ਵਾਹਨ ਵੀ ਦਿੱਤੇ ਜਾਣਗੇ।

ਇਨ੍ਹਾਂ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ: ਅਮਿਤ ਸ਼ਾਹ ਇਸ ਦੇ ਲਈ ਯੂਟੀ ਪ੍ਰਸ਼ਾਸਨ ਵੱਲੋਂ ਕੁਝ ਪ੍ਰਾਜੈਕਟਾਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਵਿੱਚ ਇੰਜੀਨੀਅਰਿੰਗ ਵਿਭਾਗ ਵੱਲੋਂ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ ਸੈਕਟਰ 16 ਵਿੱਚ 6.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ, ਸਰਕਾਰੀ ਹਾਈ ਸਕੂਲ ਸਾਰੰਗਪੁਰ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਣ ਦੀ ਤਿਆਰੀ ਕੀਤੀ ਜਾ ਰਹੀ ਹੈ।

Last Updated : Dec 22, 2023, 11:24 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.