ETV Bharat / state

ਅਨਲੌਕ 4: ਪੰਜਾਬ ਦੇ ਸ਼ਹਿਰਾਂ 'ਚ ਐਤਵਾਰ ਨੂੰ ਰਹੇਗਾ ਮੁਕੰਮਲ ਕਰਫਿਊ

ਪੰਜਾਬ ਸਰਕਾਰ ਦੇ ਅਨਲੌਕ 4 ਦੇ ਨਵੇਂ ਨਿਰਦੇਸ਼ਾਂ ਤਹਿਤ ਹੁਣ ਸ਼ਹਿਰਾਂ ਵਿੱਚ ਜਿਥੇ ਐਤਵਾਰ ਨੂੰ ਮੁਕੰਮਲ ਕਰਫ਼ਿਊ ਰਹੇਗਾ, ਉੱਥੇ ਸ਼ਨੀਵਾਰ ਨੂੰ ਦਿਨ ਵੇਲੇ ਕਰਫਿਊ ਨਹੀਂ ਹੋਵੇਗਾ। ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।

ਅਨਲੌਕ 4: ਪੰਜਾਬ ਦੇ ਸ਼ਹਿਰਾਂ 'ਚ ਐਤਵਾਰ ਨੂੰ ਰਹੇਗਾ ਮੁਕੰਮਲ ਕਰਫਿਊ
ਅਨਲੌਕ 4: ਪੰਜਾਬ ਦੇ ਸ਼ਹਿਰਾਂ 'ਚ ਐਤਵਾਰ ਨੂੰ ਰਹੇਗਾ ਮੁਕੰਮਲ ਕਰਫਿਊ
author img

By

Published : Sep 10, 2020, 6:14 AM IST

ਚੰਡੀਗੜ੍ਹ: ਕੋਵਿਡ-19 ਮਹਾਂਮਾਰੀ ਦੌਰਾਨ ਸ਼ਹਿਰੀ ਖੇਤਰਾਂ ਵਿੱਚ ਵਧੇਰੇ ਰਾਹਤ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਐਲਾਨ ਕੀਤਾ ਹੈ ਕਿ 30 ਸਤੰਬਰ ਤੱਕ ਰਾਜ ਦੇ ਸਾਰੇ 167 ਮਿਊਂਸਪਲ ਕਸਬਿਆਂ ਵਿੱਚ ਸਿਰਫ ਐਤਵਾਰ ਵਾਲੇ ਦਿਨ ਹੀ ਪੂਰਾ ਕਰਫ਼ਿਊ ਰਹੇਗਾ ਅਤੇ ਸ਼ਨੀਵਾਰ ਨੂੰ ਦਿਨੇ ਕੋਈ ਕਰਫ਼ਿਊ ਨਹੀਂ ਹੋਵੇਗਾ।

ਮਿਊਂਸਪਲ ਹੱਦਾਂ ਦੇ ਅੰਦਰ ਰਾਤ 9:30 ਵਜੇ ਤੋਂ ਸਵੇਰੇ 5 ਵਜੇ ਤੱਕ ਆਵਾਜਾਈ 'ਤੇ ਰਹੇਗੀ ਪਾਬੰਦੀ

ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕੋਵਿਡ -19 ਸਥਿਤੀ ਦਾ ਜਾਇਜ਼ਾ ਲਿਆ ਹੈ ਅਤੇ ਸ਼ਨੀਵਾਰ ਨੂੰ ਦਿਨ ਦੇ ਕਰਫਿਊ ਵਿੱਚ ਢਿੱਲ ਤੋਂ ਇਲਾਵਾ ਸ਼ਹਿਰੀ ਖੇਤਰਾਂ ਵਿੱਚ ਕੁਝ ਹੋਰ ਪਾਬੰਦੀਆਂ 'ਚ ਢਿੱਲ ਦੇਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਫ਼ਤੇ ਦੌਰਾਨ ਪੰਜਾਬ ਦੇ ਸਾਰੇ ਸ਼ਹਿਰਾਂ ਦੀਆਂ ਮਿਊਂਸਪਲ ਹੱਦਾਂ ਦੇ ਅੰਦਰ ਰਾਤ 9:30 ਵਜੇ ਤੋਂ ਸਵੇਰੇ 5 ਵਜੇ ਤੱਕ ਸਾਰੇ ਗ਼ੈਰ-ਜ਼ਰੂਰੀ ਕੰਮਾਂ ਲਈ ਵਿਅਕਤੀਆਂ ਦੀ ਆਵਾਜਾਈ 'ਤੇ ਪਾਬੰਦੀ ਰਹੇਗੀ।

ਹਾਲਾਂਕਿ, ਜ਼ਰੂਰੀ ਗਤੀਵਿਧੀਆਂ ਅਤੇ ਸੇਵਾਵਾਂ ਜਿਵੇਂ ਕਿ ਕੌਮੀ ਅਤੇ ਰਾਜ ਮਾਰਗਾਂ 'ਤੇ ਵਿਅਕਤੀਆਂ ਅਤੇ ਵਸਤਾਂ ਦੀ ਆਵਾਜਾਈ, ਅੰਤਰ-ਰਾਜੀ ਅਤੇ ਸੂਬੇ ਅੰਦਰ ਵਿਅਕਤੀਆਂ ਦੀ ਆਵਾਜਾਈ, ਮਾਲ ਲਾਹੁਣ ਅਤੇ ਬੱਸਾਂ, ਰੇਲ-ਗੱਡੀਆਂ ਅਤੇ ਹਵਾਈ ਜਹਾਜ਼ਾਂ 'ਚੋਂ ਉਤਰਨ ਤੋਂ ਬਾਅਦ ਹਦਾਇਤਾਂ ਮੁਤਾਬਿਕ ਵਿਅਕਤੀਆਂ ਨੂੰ ਆਪਣੀ ਮੰਜ਼ਿਲ 'ਤੇ ਜਾਣ ਦੀ ਆਗਿਆ ਹੋਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਸਿਹਤ, ਖੇਤੀਬਾੜੀ ਅਤੇ ਸਬੰਧਤ ਗਤੀਵਿਧੀਆਂ, ਡੇਅਰੀ ਅਤੇ ਮੱਛੀ ਪਾਲਣ ਦੀਆਂ ਗਤੀਵਿਧੀਆਂ, ਬੈਂਕਾਂ, ਏਟੀਐਮਜ਼, ਸਟਾਕ ਮਾਰਕੀਟਾਂ, ਬੀਮਾ ਕੰਪਨੀਆਂ, ਆਨ-ਲਾਈਨ ਟੀਚਿੰਗ, ਜਨਤਕ ਸਹੂਲਤਾਂ, ਜਨਤਕ ਟਰਾਂਸਪੋਰਟ, ਮਲਟੀਪਲ-ਸ਼ਿਫ਼ਟਾਂ ਵਿੱਚ ਉਦਯੋਗ, ਨਿਰਮਾਣ ਉਦਯੋਗ, ਨਿੱਜੀ ਅਤੇ ਸਰਕਾਰੀ ਦਫ਼ਤਰਾਂ ਆਦਿ ਵੀ ਮਨਜ਼ੂਰੀ ਹੋਵੇਗੀ।

ਇਸ ਤੋਂ ਇਲਾਵਾ ਸਿਹਤ ਸੰਭਾਲ ਸੰਸਥਾਵਾਂ ਜਿਵੇਂ ਕਿ ਹਸਪਤਾਲ, ਲੈਬਾਂ, ਡਾਇਗਨੌਸਟਿਕ ਸੈਂਟਰ ਅਤੇ ਕੈਮਿਸਟ ਦੁਕਾਨਾਂ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ 24 ਘੰਟੇ ਖੁੱਲ੍ਹੇ ਰਹਿਣਗੇ। ਹਰ ਤਰ੍ਹਾਂ ਦੀਆਂ ਪ੍ਰੀਖਿਆਵਾਂ, ਯੂਨੀਵਰਸਿਟੀਆਂ, ਬੋਰਡਾਂ, ਲੋਕ ਸੇਵਾ ਕਮਿਸ਼ਨਾਂ ਅਤੇ ਹੋਰ ਸੰਸਥਾਵਾਂ ਦੁਆਰਾ ਕਰਵਾਈਆਂ ਜਾਂਦੀਆਂ ਦਾਖਲਾ ਪ੍ਰੀਖਿਆਵਾਂ ਦੇ ਸਬੰਧ ਵਿੱਚ ਵਿਦਿਆਰਥੀਆਂ ਅਤੇ ਵਿਅਕਤੀਆਂ ਦੀ ਆਵਾਜਾਈ ਦੀ ਵੀ ਆਗਿਆ ਹੋਵੇਗੀ।

ਹਫ਼ਤੇ ਦੇ ਅੰਤਲੇ ਦਿਨਾਂ/ਰਾਤ ਦੀਆਂ ਪਾਬੰਦੀਆਂ ਦਾ ਵੇਰਵਾ ਦਿੰਦੇ ਹੋਏ ਬੁਲਾਰੇ ਨੇ ਕਿਹਾ ਕਿ ਜ਼ਰੂਰੀ ਵਸਤਾਂ ਦੇ ਕਾਰੋਬਾਰ ਵਿੱਚ ਸ਼ਾਮਲ ਦੁਕਾਨਾਂ/ਮਾਲਾਂ ਨੂੰ ਛੱਡ ਕੇ ਬਾਕੀ ਦੁਕਾਨਾਂ/ਮਾਲਾਂ ਨੂੰ ਸੋਮਵਾਰ ਤੋਂ ਸ਼ਨੀਵਾਰ ਤੱਕ ਰਾਤ 9 ਵਜੇ ਤੱਕ ਖੁੱਲ੍ਹੇ ਰਹਿਣ ਦੀ ਇਜਾਜ਼ਤ ਹੋਵੇਗੀ ਪਰ ਐਤਵਾਰ ਨੂੰ ਸਾਰੇ ਸ਼ਹਿਰਾਂ ਵਿੱਚ ਇਹ ਬੰਦ ਰਹਿਣਗੇ। ਜ਼ਰੂਰੀ ਵਸਤਾਂ ਦੇ ਕਾਰੋਬਾਰ ਵਿੱਚ ਸ਼ਾਮਲ ਦੁਕਾਨਾਂ/ਮਾਲ ਹਫ਼ਤੇ ਦੇ ਅੰਤਲੇ ਦਿਨਾਂ ਦੌਰਾਨ ਵੀ ਰਾਤ ਦੇ 9 ਵਜੇ ਤੱਕ ਖੁੱਲ੍ਹੇ ਰਹਿਣਗੇ।

ਉਨ੍ਹਾਂ ਦੱਸਿਆ ਕਿ ਧਾਰਮਿਕ ਸਥਾਨਾਂ ਨੂੰ ਵੀ ਰਾਤ ਦੇ 9 ਵਜੇ ਤੱਕ ਸਾਰੇ ਦਿਨਾਂ ਦੌਰਾਨ ਖੁੱਲ੍ਹੇ ਰਹਿਣ ਦੀ ਇਜਾਜ਼ਤ ਦਿੱਤੀ ਗਈ ਹੈ, ਜਿਵੇਂ ਕਿ ਰੈਸਟੋਰੈਂਟ (ਮਾਲ,ਹੋਟਲਾਂ ਵਿਚਲੇ ਸਮੇਤ) ਅਤੇ ਸ਼ਰਾਬ ਦੇ ਠੇਕਿਆਂ ਦੇ ਮਾਮਲੇ ਵਿੱਚ ਦਿੱਤੀ ਗਈ ਹੈ। ਦਿਨ/ਸਮੇਂ ਦੀਆਂ ਪਾਬੰਦੀਆਂ ਹੋਟਲਾਂ 'ਤੇ ਲਾਗੂ ਨਹੀਂ ਹੁੰਦੀਆਂ।

ਗੌਰਤਲਬ ਹੈ ਕਿ ਵਾਹਨਾਂ ਵਿੱਚ ਯਾਤਰੀਆਂ ਦੀ ਗਿਣਤੀ 'ਤੇ ਮੌਜੂਦਾ ਪਾਬੰਦੀਆਂ ਵੀ ਲਾਗੂ ਰਹਿਣਗੀਆਂ, ਜਿਸ ਵਿੱਚ 4 ਪਹੀਆ ਵਾਹਨ 'ਚ ਡਰਾਈਵਰ ਸਮੇਤ 3 ਵਿਅਕਤੀਆਂ ਅਤੇ ਸਾਰੀਆਂ ਬੱਸਾਂ ਤੇ ਜਨਤਕ ਟਰਾਂਸਪੋਰਟ ਵਾਹਨਾਂ ਨੂੰ ਬੈਠਣ ਦੀ ਸਿਰਫ਼ ਅੱਧੀ (50%)ਸਮਰੱਥਾ ਨਾਲ ਚੱਲਣ ਦੀ ਆਗਿਆ ਦਿੱਤੀ ਗਈ ਹੈ।

ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰ ਮਹੀਨੇ ਦੇ ਅੰਤ ਤੱਕ 50 ਫੀਸਦੀ ਸਟਾਫ਼ ਨਾਲ ਕੰਮ ਕਰਨਗੇ। ਦਫ਼ਤਰਾਂ ਦੇ ਮੁਖੀ ਸਰਕਾਰੀ ਦਫ਼ਤਰਾਂ ਵਿੱਚ ਜਨਤਕ ਆਮਦ ਨੂੰ ਸੀਮਤ ਰੱਖਣਗੇ ਅਤੇ ਆਨ-ਲਾਈਨ ਪੰਜਾਬ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀਜੀਆਰਐਸ) ਅਤੇ ਹੋਰ ਆਨ-ਲਾਈਨ ਸਾਧਨਾਂ ਦੀ ਵਰਤੋਂ ਨੂੰ ਉਤਸ਼ਾਹਤ ਕਰਨਗੇ ਤਾਂ ਜੋ ਦਫ਼ਤਰਾਂ ਵਿੱਚ ਵਿਅਕਤੀਗਤ ਸੰਪਰਕ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਸੀਆਰਪੀਸੀ ਦੀ ਧਾਰਾ 144 ਤਹਿਤ ਸਾਰੇ ਸਮਾਜਿਕ, ਰਾਜਨੀਤਿਕ, ਧਾਰਮਿਕ ਇਕੱਠਾਂ, ਵਿਰੋਧ ਪ੍ਰਦਰਸ਼ਨਾਂ ਅਤੇ ਪ੍ਰਦਰਸ਼ਨਾਂ 'ਤੇ ਪਾਬੰਦੀ ਲਗਾਈ ਜਾਵੇਗੀ, ਜਦਕਿ ਵਿਆਹ ਅਤੇ ਅੰਤਿਮ ਸਸਕਾਰ ਨਾਲ ਜੁੜੇ ਇਕੱਠਾਂ ਵਿੱਚ ਕ੍ਰਮਵਾਰ ਸਿਰਫ਼ 30 ਵਿਅਕਤੀਆਂ ਅਤੇ 20 ਵਿਅਕਤੀਆਂ ਨੂੰ ਸ਼ਾਮਲ ਹੋਣ ਦੀ ਆਗਿਆ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ‘ਤੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਪ੍ਰਬੰਧਕਾਂ ਅਤੇ ਮੁੱਖ ਭਾਗੀਦਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਉਪਰੋਕਤ ਪਾਬੰਦੀਆਂ ਸੂਬੇ ਦੇ ਸਿਰਫ ਸ਼ਹਿਰੀ ਖੇਤਰਾਂ ਵਿੱਚ ਲਾਗੂ ਹੋਣਗੀਆਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.