ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2023-24 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੁੱਲ 15 ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।
ਕਮੇਟੀਆਂ ਦੇ ਨਾਂ ਅਤੇ ਵੇਰਵੇ : ਲੋਕ ਲੇਖਾ ਕਮੇਟੀ ਦਾ ਚੇਅਰਮੈਨ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਕੁਲਵੰਤ ਸਿੰਘ ਸਿੱਧੂ, ਅ੍ਰੰਮਿਤਪਾਲ ਸਿੰਘ ਸੁਖਾਨੰਦ, ਅਮਨਦੀਪ ਸਿੰਘ ਮੁਸਾਫ਼ਿਰ, ਇੰਦਰਬੀਰ ਸਿੰਘ ਨਿੱਜਰ, ਨਰਿੰਦਰ ਪਾਲ ਸਿੰਘ ਸਵਨਾ, ਗੁਰਦੇਵ ਸਿੰਘ ਦੇਵ ਮਾਨ, ਮਨਵਿੰਦਰ ਸਿੰਘ ਗਿਆਸਪੁਰਾ, ਹਾਕਮ ਸਿੰਘ ਠੇਕੇਦਾਰ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ ਸਿੰਘ, ਜਸਵੀਰ ਸਿੰਘ ਰਾਜਾ ਗਿੱਲ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਸ਼ਾਮਲ ਹਨ।
ਸਰਕਾਰੀ ਕਾਰੋਬਾਰ ਕਮੇਟੀ ਦਾ ਚੇਅਰਮੈਨ ਬੁੱਧ ਰਾਮ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਡਾ. ਜੀਵਨਜੋਤ ਕੌਰ, ਦਲਬੀਰ ਸਿੰਘ ਟੌਂਗ, ਜਗਸੀਰ ਸਿੰਘ, ਗੁਰਦਿੱਤ ਸਿੰਘ ਸੇਖੋਂ, ਮਦਨ ਲਾਲ ਬੱਗਾ, ਡਾ. ਅਮਨਦੀਪ ਕੌਰ ਅਰੋੜਾ, ਹਰਮੀਤ ਸਿੰਘ ਪਠਾਨਮਾਜਰਾ, ਗੁਰਲਾਲ ਘਨੌਰ, ਡਾ. ਵਿਜੈ ਸਿੰਗਲਾ, ਡਾ. ਰਵਜੋਤ ਸਿੰਘ, ਅਰੁਨਾ ਚੌਧਰੀ ਅਤੇ ਨਰੇਸ਼ ਪੁਰੀ ਨੂੰ ਸ਼ਾਮਲ ਕੀਤਾ ਗਿਆ ਹੈ। ਅਨੁਮਾਨ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਬਿਲਾਸਪੁਰ ਹੋਣਗੇ ਜਦਕਿ ਮੈਂਬਰ ਵਜੋਂ ਗੁਰਿੰਦਰ ਸਿੰਘ ਗੈਰੀ ਬੜਿੰਗ, ਲਾਭ ਸਿੰਘ ਉਗੋਕੇ, ਨਰਿੰਦਰ ਪਾਲ ਸਿੰਘ ਸਵਨਾ, ਜੀਵਨ ਸਿੰਘ ਸੰਗੋਵਾਲ, ਸ੍ਰੀ ਅਮੋਲਕ ਸਿੰਘ, ਅਸ਼ੋਕ ਪਰਾਸ਼ਰ, ਅਜੀਤ ਪਾਲ ਸਿੰਘ ਕੋਹਲੀ, ਬਲਕਾਰ ਸਿੰਘ ਸਿੱਧੂ, ਇੰਦਰਜੀਤ ਕੌਰ ਮਾਨ, ਡਾ. ਸੁਖਵਿੰਦਰ ਕੁਮਾਰ ਸੁੱਖੀ, ਸੰਦੀਪ ਜਾਖੜ ਅਤੇ ਸੁਖਵਿੰਦਰ ਸਿੰਘ ਕੋਟਲੀ ਸ਼ਾਮਲ ਹੋਣਗੇ।
ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਦੇ ਚੇਅਰਪਰਸਨ ਸ੍ਰੀਮਤੀ ਸਰਵਜੀਤ ਕੌਰ ਮਾਣੂਕੇ ਹੋਣਗੇ ਜਦਕਿ ਮੈਂਬਰ ਵਜੋਂ ਜਸਬੀਰ ਸਿੰਘ ਸੰਧੂ, ਦਲਬੀਰ ਸਿੰਘ ਟੌਂਗ, ਅਮਿਤ ਰਤਨ ਕੋਟਫੱਤਾ, ਲਾਭ ਸਿੰਘ ਉਗੋਕੇ, ਜਗਸੀਰ ਸਿੰਘ, ਹਾਕਮ ਸਿੰਘ ਠੇਕੇਦਾਰ, ਗੁਰਦੇਵ ਸਿੰਘ ਦੇਵ ਮਾਨ, ਡਾ. ਰਵਜੋਤ ਸਿੰਘ, ਅਮਰਪਾਲ ਸਿੰਘ, ਡਾ. ਰਾਜ ਕੁਮਾਰ, ਸ੍ਰੀ ਵਿਕਰਮਜੀਤ ਸਿੰਘ ਚੌਧਰੀ ਅਤੇ ਡਾ. ਨਛੱਤਰ ਪਾਲ ਸ਼ਾਮਲ ਹੋਣਗੇ।
ਹਾਊਸ ਕਮੇਟੀ ਦੇ ਚੇਅਰਮੈਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਨੂੰ ਅਹੁਦੇ ਦੇ ਆਧਾਰ ’ਤੇ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਕੁਲਵੰਤ ਸਿੰਘ ਸਿੱਧੂ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਕਰਮਬੀਰ ਸਿੰਘ, ਹਾਕਮ ਸਿੰਘ ਠੇਕੇਦਾਰ, ਨੀਨਾ ਮਿੱਤਲ, ਡਾ. ਰਵਜੋਤ ਸਿੰਘ, ਕੁਲਵੰਤ ਸਿੰਘ ਬਾਜੀਗਰ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸ਼ਾਮਲ ਕੀਤਾ ਗਿਆ ਹੈ।
ਸਥਾਨਕ ਸੰਸਥਾਵਾਂ ਸਬੰਧੀ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਬੱਸੀ ਗੋਗੀ ਹੋਣਗੇ ਜਦਕਿ ਮੈਂਬਰਾਂ ਵਿੱਚ ਕੁਲਜੀਤ ਸਿੰਘ ਰੰਧਾਵਾ, ਗੁਰਿੰਦਰ ਸਿੰਘ ਗੈਰੀ ਬੜਿੰਗ, ਸ੍ਰੀ ਤਰੁਣਪ੍ਰੀਤ ਸਿੰਘ ਸੌਂਧ, ਮਦਨ ਲਾਲ ਬੱਗਾ, ਅਮਨਸ਼ੇਰ ਸਿੰਘ (ਸ਼ੈਰੀ ਕਲਸੀ), ਨੀਨਾ ਮਿੱਤਲ, ਦਿਨੇਸ਼ ਕੁਮਾਰ ਚੱਢਾ, ਰਜਿੰਦਰ ਪਾਲ ਕੌਰ, ਡਾ. ਕਸ਼ਮੀਰ ਸਿੰਘ ਸੋਹਲ, ਅਵਤਾਰ ਸਿੰਘ ਜੂਨੀਅਰ, ਸੁਖਜਿੰਦਰ ਸਿੰਘ ਰੰਧਾਵਾ ਅਤੇ ਬਰਿੰਦਰਮੀਤ ਸਿੰਘ ਪਾਹੜਾ ਨੂੰ ਸ਼ਾਮਲ ਕੀਤਾ ਗਿਆ ਹੈ।
ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦੇ ਚੇਅਰਮੈਨ ਡਾ. ਚਰਨਜੀਤ ਸਿੰਘ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਅਜੈ ਗੁਪਤਾ, ਕੁੰਵਰ ਵਿਜੈ ਪ੍ਰਤਾਪ ਸਿੰਘ, ਏ.ਡੀ.ਸੀ ਜਸਵਿੰਦਰ ਸਿੰਘ ਰਮਦਾਸ, ਸੰਤੋਸ਼ ਕੁਮਾਰੀ ਕਟਾਰੀਆ, ਕਰਮਬੀਰ ਸਿੰਘ, ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਦਲਜੀਤ ਸਿੰਘ ਗਰੇਵਾਲ (ਭੋਲਾ), ਜਗਦੀਪ ਸਿੰਘ ਕਾਕਾ ਬਰਾੜ, ਅਜੀਤ ਪਾਲ ਸਿੰਘ ਕੋਹਲੀ, ਸੁਖਜਿੰਦਰ ਸਿੰਘ ਰੰਧਾਵਾ, ਬਰਿੰਦਰਮੀਤ ਸਿੰਘ ਪਾਹੜਾ ਅਤੇ ਸੁਖਵਿੰਦਰ ਸਿੰਘ ਕੋਟਲੀ ਨੂੰ ਸ਼ਾਮਲ ਕੀਤਾ ਗਿਆ ਹੈ।
ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਦੇ ਚੇਅਰਮੈਨ ਸਰਵਨ ਸਿੰਘ ਧੁੰਨ ਹੋਣਗੇ ਜਦਕਿ ਮੈਂਬਰਾਂ ਵਿੱਚ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ, ਮਨਜਿੰਦਰ ਸਿੰਘ ਲਾਲਪੁਰਾ, ਜਗਦੀਪ ਸਿੰਘ ਕਾਕਾ ਬਰਾੜ, ਹਰਮੀਤ ਸਿੰਘ ਪਠਾਨਮਾਜਰਾ, ਫੌਜਾ ਸਿੰਘ, ਸ੍ਰੀ ਜਗਤਾਰ ਸਿੰਘ ਦਿਆਲਪੁਰਾ, ਸ੍ਰੀ ਗੁਰਦਿੱਤ ਸਿੰਘ ਸੇਖੋਂ, ਸ੍ਰੀ ਰਣਬੀਰ ਸਿੰਘ, ਸ੍ਰੀ ਜਸਵੀਰ ਸਿੰਘ ਰਾਜਾ ਗਿੱਲ, ਡਾ. ਰਾਜ ਕੁਮਾਰ, ਸ੍ਰੀ ਸੰਦੀਪ ਜਾਖੜ ਅਤੇ ਸ੍ਰੀ ਮਨਪ੍ਰੀਤ ਸਿੰਘ ਇਆਲੀ ਨੂੰ ਸ਼ਾਮਲ ਕੀਤਾ ਗਿਆ ਹੈ। (ਪ੍ਰੈੱਸ ਨੋਟ)