ETV Bharat / state

ਨਗਰ ਕੌਂਸਲ ਦੇ ਫੰਡਾਂ ਵਿੱਚ ਘਪਲਾ ਕਰਨ ਦੇ ਦੋਸ਼ ਵਿੱਚ EO ਗੁਰਦਾਸਪੁਰ ਨੂੰ ਕੀਤਾ ਗ੍ਰਿਫ਼ਤਾਰ - EMBEZZLEMENT IN MC FUNDS

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਨਗਰ ਕੌਂਸਲ ਦੀਨਾਨਗਰ ਨੂੰ ਵਿਕਾਸ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਸਨ। ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਈ.ਓ. ਅਸ਼ੋਕ ਕੁਮਾਰ ਨੇ ਦੀਨਾਨਗਰ ਵਿਖੇ ਆਪਣੀ ਤਾਇਨਾਤੀ ਦੌਰਾਨ ਇੱਕ ਸਥਾਨਕ ਵਿਕਰੇਤਾ ਤੋਂ ਸਟਰੀਟ ਲਾਈਟਾਂ ਦੀ ਖਰੀਦ ਲਈ 1,97,000 ਰੁਪਏ ਦਾ ਫ਼ਰਜੀ ਬਿੱਲ ਪ੍ਰਵਾਨ ਕੀਤਾ ਸੀ ਪਰ ਅਸਲ ਵਿੱਚ ਇਸ ਸਬੰਧੀ ਕੋਈ ਖਰੀਦ ਹੀ ਨਹੀਂ ਕੀਤੀ ਗਈ।

VIGILANCE ARRESTS EO GURDASPUR
VIGILANCE ARRESTS EO GURDASPUR
author img

By

Published : Nov 26, 2022, 9:33 PM IST

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਵਿੱਚ ਘਪਲਾ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਨਗਰ ਕੌਂਸਲ ਦੀਨਾਨਗਰ ਨੂੰ ਵਿਕਾਸ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਸਨ। ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਈ.ਓ. ਅਸ਼ੋਕ ਕੁਮਾਰ ਨੇ ਦੀਨਾਨਗਰ ਵਿਖੇ ਆਪਣੀ ਤਾਇਨਾਤੀ ਦੌਰਾਨ ਇੱਕ ਸਥਾਨਕ ਵਿਕਰੇਤਾ ਤੋਂ ਸਟਰੀਟ ਲਾਈਟਾਂ ਦੀ ਖਰੀਦ ਲਈ 1,97,000 ਰੁਪਏ ਦਾ ਫ਼ਰਜੀ ਬਿੱਲ ਪ੍ਰਵਾਨ ਕੀਤਾ ਸੀ ਪਰ ਅਸਲ ਵਿੱਚ ਇਸ ਸਬੰਧੀ ਕੋਈ ਖਰੀਦ ਹੀ ਨਹੀਂ ਕੀਤੀ ਗਈ ਅਤੇ ਉਸ ਨੇ ਨਿੱਜੀ ਹਿੱਤਾਂ ਲਈ ਪੈਸੇ ਦਾ ਗਬਨ ਕਰਨ ਅਤੇ ਵਿਭਾਗ ਨੂੰ ਭੇਜੇ ਜਾਣ ਵਾਲੇ ਉਪਯੋਗਤਾ ਸਰਟੀਫਿਕੇਟ ਵਜੋਂ ਵਰਤਣ ਲਈ ਇਹ ਫ਼ਰਜੀ ਬਿੱਲ ਤਿਆਰ ਕੀਤਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜਮ ਈ.ਓ. ਨੇ ਦੀਨਾਨਗਰ ਨਗਰ ਕੌਂਸਲ ਲਈ ਪੀ.ਐਮ.ਆਈ.ਡੀ.ਸੀ. ਸਕੀਮ ਤਹਿਤ ਜਾਰੀ ਕੀਤੀਆਂ ਗ੍ਰਾਂਟਾਂ ਵਿੱਚ ਵੀ ਘਪਲਾ ਕੀਤਾ ਹੈ। ਇਸ ਸਬੰਧੀ ਉਕਤ ਈ.ਓ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

ਇਹ ਵੀ ਪੜ੍ਹੋ: ਲੁਟੇਰਿਆਂ ਨੇ ਦਿਨ ਦਿਹਾੜੇ ਕੀਤੀ ਨਕਦੀ ਅਤੇ ਸੋਨੇ ਦੀ ਲੁੱਟ, ਨੌਜਵਾਨ ਦੇ ਪੈਰ ਵਿੱਚ ਮਾਰੀ ਗੋਲੀ

ETV Bharat Logo

Copyright © 2025 Ushodaya Enterprises Pvt. Ltd., All Rights Reserved.