ETV Bharat / state

ਸਹਿਕਾਰੀ ਬੈਂਕ ਨਾਲ 9 ਲੱਖ ਦੀ ਧੋਖਾਧੜੀ ਕਰਨ ਵਾਲੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ - committing fraud of Rs 9 lakh

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੇ ਬੈਂਕ ਮੈਨੇਜਰ ਰਾਕੇਸ਼ ਕੁਮਾਰ, ਕੈਸ਼ੀਅਰ ਰਾਮ ਕਿਸ਼ੋਰ ਅਤੇ ਸਕੱਤਰ ਕੁਲਵੰਤ ਸਿੰਘ ਨਾਲ ਮਿਲੀਭੁਗਤ ਕਰਕੇ ਉਕਤ ਰਕਮ ਉਸ ਦੇ ਹੋਰ ਬੈਂਕਾਂ ਵਿਚਲੇ ਨਿੱਜੀ ਖਾਤਿਆਂ ਵਿੱਚ ਤਬਦੀਲ ਕਰਨ ਉਪਰੰਤ ਕਢਵਾ ਲਈ ਜਦਕਿ ਸਹਿਕਾਰੀ ਬੈਂਕ ਕਿਸਾਨ ਕ੍ਰੈਡਿਟ ਕਾਰਡ ਦੇ ਆਫ-ਲਾਈਨ ਖਾਤੇ ਤੋਂ ਅਜਿਹੀ ਰਕਮ ਦੂਜੇ ਬੈਂਕਾਂ ਦੇ ਖਾਤਿਆਂ ਵਿੱਚ ਤਬਦੀਲ ਨਹੀਂ ਕਰ ਸਕਦਾ।

ਸਹਿਕਾਰੀ ਬੈਂਕ ਨਾਲ 9 ਲੱਖ ਦੀ ਧੋਖਾਧੜੀ ਕਰਨ ਵਾਲੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ

author img

By

Published : Oct 27, 2022, 6:48 PM IST

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਇੱਕ ਪ੍ਰਾਈਵੇਟ ਵਿਅਕਤੀ ਜਗਜੀਤ ਸਿੰਘ ਵਾਸੀ ਪਿੰਡ ਧੂਲਕਾ, ਜ਼ਿਲ੍ਹਾ ਅੰਮ੍ਰਿਤਸਰ ਨੂੰ ਬੈਂਕ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਕੇਂਦਰੀ ਸਹਿਕਾਰੀ ਬੈਂਕ ਤਰਸਿੱਕਾ ਵਿੱਚ 9,75,771 ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੇ ਬੈਂਕ ਮੈਨੇਜਰ ਰਾਕੇਸ਼ ਕੁਮਾਰ, ਕੈਸ਼ੀਅਰ ਰਾਮ ਕਿਸ਼ੋਰ ਅਤੇ ਸਕੱਤਰ ਕੁਲਵੰਤ ਸਿੰਘ ਨਾਲ ਮਿਲੀਭੁਗਤ ਕਰਕੇ ਉਕਤ ਰਕਮ ਉਸ ਦੇ ਹੋਰ ਬੈਂਕਾਂ ਵਿਚਲੇ ਨਿੱਜੀ ਖਾਤਿਆਂ ਵਿੱਚ ਤਬਦੀਲ ਕਰਨ ਉਪਰੰਤ ਕਢਵਾ ਲਈ ਜਦਕਿ ਸਹਿਕਾਰੀ ਬੈਂਕ ਕਿਸਾਨ ਕ੍ਰੈਡਿਟ ਕਾਰਡ ਦੇ ਆਫ-ਲਾਈਨ ਖਾਤੇ ਤੋਂ ਅਜਿਹੀ ਰਕਮ ਦੂਜੇ ਬੈਂਕਾਂ ਦੇ ਖਾਤਿਆਂ ਵਿੱਚ ਤਬਦੀਲ ਨਹੀਂ ਕਰ ਸਕਦਾ।

ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਇਹ ਪਾਇਆ ਗਿਆ ਕਿ ਉਪਰੋਕਤ ਮੁਲਜਮ ਬੈਂਕ ਅਧਿਕਾਰੀਆਂ ਨੇ ਦੋਸ਼ੀ ਜਗਜੀਤ ਸਿੰਘ ਨਾਲ ਮਿਲੀਭੁਗਤ ਕਰਕੇ 51,94,900 ਰੁਪਏ ਗਹਿਰੀ ਮੰਡੀ, ਅੰਮ੍ਰਿਤਸਰ ਜ਼ਿਲ੍ਹੇ ਦੇ ਹੋਰ ਬੈਂਕਾਂ ਵਿੱਚ ਟਰਾਂਸਫਰ ਕੀਤੇ ਸਨ।

ਇਸ ਮਾਮਲੇ ਵਿੱਚ ਸੱਤ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਨੇ ਉਪਰੋਕਤ ਬੈਂਕ ਵਿੱਚ 24 ਕਰੋੜ ਰੁਪਏ ਦੀ ਅਜਿਹੀ ਧੋਖਾਧੜੀ ਕੀਤੀ ਹੈ। ਇਸ ਸਬੰਧੀ ਆਈਪੀਸੀ ਦੀ ਧਾਰਾ 420, 409, 419, 465, 467, 468, 471, 477-ਏ, 120-ਬੀ, ਆਈ.ਟੀ. ਐਕਟ ਦੀ ਧਾਰਾ 43-ਏ, 43 (ਆਈ), 66, 66-ਡੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤੇ 13 ਤਹਿਤ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ: SGPC ਮੈਂਬਰ ਨੇ ਬੀਬੀ ਜਗੀਰ ਕੌਰ ਦਾ ਸਾਥ ਦੇਣ ਦੀ ਕਹੀ ਗੱਲ, ਕਿਹਾ ਲਿਫ਼ਾਫ਼ਾ ਕਲਚਰ ਦਾ ਡਟ ਕੇ ਕਰਾਂਗੇ ਵਿਰੋਧ

ETV Bharat Logo

Copyright © 2025 Ushodaya Enterprises Pvt. Ltd., All Rights Reserved.