ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਉਰੋ (Punjab Vigilance Bureau) ਵੱਲੋਂ ਕਜਲਾ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਪਿੰਡ (Cooperative Society Ltd Village Kajla ) ਕਜਲਾ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਸੋਸਾਇਟੀ ਦੇ ਕਰਮਚਾਰੀਆਂ ਵੱਲੋਂ ਮਿਲੀਭੁਗਤ ਰਾਹੀਂ ਕੁੱਲ 4,24,02,561 ਰੁਪਏ ਦੇ ਕੀਤੇ ਗਏ ਗਬਨ ਸਬੰਧੀ ਦਰਜ ਮੁਕੱਦਮੇ ਵਿੱਚ ਇਸ ਬਹੁ-ਕਰੋੜੀ ਘੁਟਾਲੇ ਦੇ ਫਰਾਰ ਮੁਲਜਮ ਰਾਮ ਪਾਲ ਨੂੰ ਗ੍ਰਿਫਤਾਰ ਕਰ (Arrested accused Ram Pal) ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਹਿਕਾਰੀ ਸੋਸਾਇਟੀ ਵਿੱਚ ਕਰੀਬ 1220 ਖਾਤਾ ਧਾਰਕ/ਮੈਂਬਰ ਹਨ ਅਤੇ 2 ਟਰੈਕਟਰ ਸਮੇਤ ਵੱਡੀ ਮਾਤਰਾ ਵਿੱਚ ਵਾਹੀਯੋਗ ਜ਼ਮੀਨ ਲਈ ਖੇਤੀਬਾੜੀ ਦੇ ਸੰਦ ਵੀ ਹਨ। ਉਕਤ ਸੁਸਾਇਟੀ ਵੱਲੋਂ ਮੈਂਬਰਾਂ ਨੂੰ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਆਦਿ ਵੀ ਵੇਚੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਸੁਸਾਇਟੀ ਵਿੱਚ 2 ਕਰਮਚਾਰੀ ਵੀ ਤਨਖਾਹ ਉੱਤੇ ਕੰਮ ਕਰਦੇ ਹਨ। ਪਿੰਡ ਦੇ ਲੋਕਾਂ ਵੱਲੋਂ ਉਕਤ ਸਭਾ ਵਿੱਚ ਕਰੋੜਾਂ ਰੁਪਏ ਦੀਆਂ ਐਫ.ਡੀ.ਆਰਜ਼ ਜਮਾਂ ਕਰਵਾਈਆਂ ਗਈਆਂ ਹਨ।
ਵਿਭਾਗ ਦੀ ਤਕਨੀਕੀ ਟੀਮ ਵੱਲੋਂ ਇਸ ਸੁਸਾਇਟੀ ਦੀ ਅਚਨਚੇਤ ਚੈਕਿੰਗ (Unexpected checking of society) ਦੌਰਾਨ ਸਭਾ ਦਾ ਆਡਿਟ ਕੀਤਾ ਗਿਆ ਅਤੇ ਤਿਆਰ ਕੀਤੀ ਗਈ ਰਿਪੋਰਟ ਤੋਂ ਪਾਇਆ ਗਿਆ ਇਸ ਸੋਸਾਇਟੀ ਵਿੱਚ ਸਾਲ 2012-13 ਤੋਂ ਲੈ ਕੇ ਸਾਲ 2017-18 ਤੱਕ ਸਭਾ ਦੇ ਮੈਂਬਰਾਂ ਵੱਲੋਂ ਲਏ ਕਰਜ਼ੇ ਅਤੇ ਮੈਂਬਰਾਂ ਦੀਆਂ ਅਮਾਨਤਾਂ ਵਿੱਚ 4,24,02,561 ਰੁਪਏ ਦਾ ਗਬਨ ਕੀਤਾ ਗਿਆ ਸੀ।
ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਪੰਜਾਬ ਵਿਜੀਲੈਂਸ ਬਿਓਰੋ (Punjab Vigilance Bureau) ਵੱਲੋਂ ਉਕਤ ਸੁਸਾਇਟੀ ਦੇ 7 ਮੁਲਜ਼ਮਾਂ ਵਿਰੁੱਧ ਮੁਕੱਦਮਾ ਜਲੰਧਰ ਵਿਖੇ ਦਰਜ ਕੀਤਾ ਗਿਆ ਸੀ ਜਿਨਾਂ ਵਿਚੋਂ ਤਿੰਨ ਦੋਸ਼ੀਆਂ ਨੂੰ ਪਹਿਲਾਂ ਹੀਕੀਤਾ ਜਾ ਚੁੱਕਾ ਹੈ। ਬਾਕੀ ਫਰਾਰ ਚੱਲ ਰਹੇ 4 ਮੁਲਜਮਾਂ ਵਿਚੋਂ ਸਾਬਕਾ ਮੈਂਬਰ ਰਾਮ ਪਾਲ ਨੂੰ ਵੀ ਬਿਉਰੋ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨਾਂ ਦੱਸਿਆ ਕਿ ਬਾਕੀ ਦੇ ਫਰਾਰ ਚੱਲ ਰਹੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਜਿੰਨਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਖੇਤੀਬਾੜੀ ਮੰਤਰੀ ਦਾ ਵੱਡਾ ਦਾਅਵਾ: ਕਿਸਾਨਾਂ ਦਾ ਹਟੇਗਾ ਪੱਕਾ ਮੋਰਚਾ