ETV Bharat / state

ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ਏਐਸਆਈ ਤੇ ਕਲਰਕ ਨੂੰ ਕੀਤਾ ਗ੍ਰਿਫਤਾਰ - ਪੰਜਾਬ ਵਿਜੀਲੈਂਸ ਬਿਊਰੋ

ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚ ਏ.ਐਸ.ਆਈ ਤੇ ਕਲਰਕ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ।

ਪੰਜਾਬ ਵਿਜੀਲੈਂਸ ਬਿਊਰੋ
ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ਏ.ਐਸ.ਆਈ ਤੇ ਕਲਰਕ ਨੂੰ ਕੀਤਾ ਗ੍ਰਿਫਤਾਰ
author img

By

Published : Jun 30, 2020, 10:10 PM IST

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚ ਏ.ਐਸ.ਆਈ ਤੇ ਕਲਰਕ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਪੈਸ਼ਲ ਐਕਸਾਇਜ ਸੈਲ ਫਿਰੋਜ਼ਪੁਰ ਵਿਖੇ ਤਾਇਨਾਤ ਏ.ਐਸ.ਆਈ ਗੁਰਨਾਮ ਸਿੰਘ ਨੂੰ ਸ਼ਿਕਾਇਤਕਰਤਾ ਗੁਰਮੇਜ ਸਿੰਘ ਵਾਸੀ ਪਿੰਡ ਸਵਾਇਆ ਰਾਏ ਉਤਾੜ, ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ 'ਤੇ 5500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਫ਼ੜਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਨਜਾਇਜ਼ ਸ਼ਰਾਬ ਸਬੰਧੀ ਉਸ ਵਿਰੁੱਧ ਕੇਸ ਨਾ ਦਰਜ ਕਰਨ ਬਦਲੇ ਉਕਤ ਏ.ਐਸ.ਆਈ ਵੱਲੋਂ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 7500 ਰੁਪਏ ਵਿਚ ਤੈਅ ਹੋਇਆ ਹੈ।

ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵੱਲੋਂ 2000 ਰੁਪਏ ਪਹਿਲੀ ਕਿਸ਼ਤ ਵਜੋ ਉਕਤ ਏ.ਐਸ.ਆਈ ਨੂੰ ਅਦਾ ਕੀਤੇ ਜਾ ਚੁੱਕੇ ਹਨ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸਤ ਦੇ 5500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।

ਇਸੇ ਤਰ੍ਹਾਂ ਰਿਸ਼ਵਤ ਦੇ ਇਕ ਹੋਰ ਮਾਮਲੇ ਵਿਚ ਪੀ.ਐਸ.ਪੀ.ਸੀ.ਐਲ ਜੈਤੋ, ਫ਼ਰੀਦਕੋਟ ਵਿਖੇ ਤਾਇਨਾਤ ਖਪਤਕਾਰ ਕਲਰਕ ਬਲਵਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਓਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਸ਼ਿਕਾਇਤਕਰਤਾ ਬਲਦੇਵ ਸਿੰਘ ਵਾਸੀ ਸਾਦਾ ਪੱਤੀ, ਜ਼ਿਲ੍ਹਾ ਫ਼ਰੀਦਕੋਟ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਕਤ ਕਲਰਕ ਵੱਲੋਂ ਉਸ ਦਾ ਟਿਊਬਵੈਲ ਸ਼ਿਫਟ ਕਰਨ ਵਿੱਚ ਮਦਦ ਕਰਨ ਬਦਲੇ 2000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।

ਇਹ ਵੀ ਪੜੋ: ਭਾਰਤੀ ਅੰਬੈਸੀ ਦੇ 38 ਅਧਿਕਾਰੀ ਅਟਾਰੀ-ਵਾਹਗਾ ਰਾਹੀਂ ਪਰਤੇ ਵਤਨ ਵਾਪਸ

ਉਨ੍ਹਾਂ ਦੱਸਿਆ ਕਿ ਦੋਹਾਂ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.