ETV Bharat / state

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਭਰ ਵਿੱਚ ਜਾਗਰੂਕਤਾ ਫੈਲਾਉਣ ਲਈ ਮੁਹਿੰਮ ਦੀ ਸ਼ੁਰੂਆਤ - Latest news of Vigilance Bureau

Punjab Vigilance Bureau ਵੱਲੋਂ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ 'ਵਿਜੀਲੈਂਸ ਜਾਗਰੂਕਤਾ ਹਫ਼ਤਾ' ਮਨਾਉਂਦਿਆਂ ਆਪਣੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਜਾਗਰੂਕਤਾ ਹਫਤੇ ਦੀ ਸ਼ੁਰੂਆਤ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੂਬੇ 'ਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ 'ਚ ਲੋਕਾਂ ਨੂੰ ਸਹਿਯੋਗ ਦੇਣ ਦਾ ਸੰਦੇਸ਼ ਦਿੱਤਾ ਹੈ। Launch of campaign to spread awareness across Punjab.

Vigilance Bureau launched a campaign to spread awareness across Punjab

author img

By

Published : Oct 31, 2022, 8:13 PM IST

Updated : Oct 31, 2022, 8:20 PM IST

ਚੰਡੀਗੜ੍ਹ: ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਲਈ, ਅੱਜ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ 'ਵਿਜੀਲੈਂਸ ਜਾਗਰੂਕਤਾ ਹਫ਼ਤਾ' ਮਨਾਉਂਦਿਆਂ ਆਪਣੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਜਾਗਰੂਕਤਾ ਹਫਤੇ ਦੀ ਸ਼ੁਰੂਆਤ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੂਬੇ 'ਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ 'ਚ ਲੋਕਾਂ ਨੂੰ ਸਹਿਯੋਗ ਦੇਣ ਦਾ ਸੰਦੇਸ਼ ਦਿੱਤਾ ਹੈ। Launch of campaign to spread awareness across Punjab.

ਵਟਸਐਪ ਨੰਬਰ ਜਾਰੀ: ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਵਟਸਐਪ ਨੰਬਰ 95012-00200 'ਤੇ ਸਹੀ ਜਾਣਕਾਰੀ ਭੇਜਣ ਲਈ ਕਿਹਾ ਹੈ ਅਤੇ ਵਿਸ਼ਵਾਸ਼ ਦਿਵਾਇਆ ਹੈ ਕਿ ਭ੍ਰਿਸ਼ਟਚਾਰ ਵਿੱਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸੂਬੇ ਭਰ ਵਿੱਚ 31 ਅਕਤੂਬਰ ਤੋਂ 6 ਨਵੰਬਰ ਤੱਕ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ADGP ਕਮ-ਚੀਫ਼ ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਹ ਸਪਤਾਹ ਮਨਾਉਣ ਦਾ ਉਦੇਸ਼ ਸਰਕਾਰੀ ਦਫ਼ਤਰਾਂ ਅਤੇ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਅਹਿਮ ਭੂਮਿਕਾ ਨਿਭਾਉਣ ਵਾਸਤੇ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ।

ਇਸੇ ਤਹਿਤ ਉਨ੍ਹਾਂ ਕਿਹਾ ਕਿ ‘ਭ੍ਰਿਸ਼ਟਾਚਾਰ ਮੁਕਤ ਸੂਬਾ’ ਯਕੀਨੀ ਬਣਾਉਣ ਲਈ ਲੋਕਾਂ ਦੀ ਸਰਗਰਮ ਭੂਮਿਕਾ ਵਾਸਤੇ ਸਾਡੇ ਲਗਾਤਾਰ ਯਤਨਾਂ ਦੇ ਹਿੱਸੇ ਵਜੋਂ ਇਹ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਦੌਰਾਨ ਅਧਿਕਾਰੀਆਂ ਨੂੰ ਰੋਕਥਾਮ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਪਾਰਦਰਸ਼ਤਾ ਅਤੇ ਜਵਾਬਦੇਹੀ ਬਰਕਰਾਰ ਰੱਖੀ ਜਾ ਸਕੇ। ਉਹਨਾਂ ਅੱਗੇ ਦੱਸਿਆ ਕਿ ਇਸ ਜਾਗਰੂਕਤਾ ਹਫ਼ਤੇ ਦਾ ਮੰਤਵ ਕੇਂਦਰੀ ਵਿਜੀਲੈਂਸ ਕਮਿਸ਼ਨ ਵੱਲੋਂ ਸੰਕਲਪਿਤ 'ਵਿਕਸਿਤ ਰਾਸ਼ਟਰ ਲਈ ਭ੍ਰਿਸ਼ਟਾਚਾਰ ਮੁਕਤ ਭਾਰਤ' ਦੇ ਆਸ਼ੇ ਤਹਿਤ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ।

ਬਿਊਰੋ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਦੀ ਸਹੁੰ ਚੁਕਾਈ: ਇਸ ਤੋਂ ਅੱਗੇ ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕੁਸ਼ਲਤਾ ਨਾਲ ਕੰਮ ਕਰਨ ਅਤੇ ਲੰਬਿਤ ਵਿਜੀਲੈਂਸ ਕੇਸਾਂ ਦਾ ਜਲਦ ਨਿਪਟਾਰਾ ਕਰਨ ਲਈ ਕਿਹਾ। ਵਿਜੀਲੈਂਸ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਮੌਕੇ ਵਿਜੀਲੈਂਸ ਬਿਊਰੋ ਦੇ ਸੰਯੁਕਤ ਡਾਇਰੈਕਟਰ ਪ੍ਰਸ਼ਾਸਨ ਕੰਵਲਦੀਪ ਸਿੰਘ ਨੇ ਬਿਊਰੋ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਦੀ ਸਹੁੰ ਚੁਕਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਰਾਹੁਲ ਐਸ. ਅਤੇ ਮੁੱਖ ਦਫਤਰ ਦੇ ਸਮੂਹ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

ਇਸ ਦੌਰਾਨ ਸਾਰੀਆਂ ਵਿਜੀਲੈਂਸ ਰੇਂਜਾਂ ਅਤੇ ਸਬ ਡਵੀਜ਼ਨਾਂ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ ਜਿੱਥੇ ਫੀਲਡ ਅਫਸਰਾਂ ਨੇ ਵਿਜੀਲੈਂਸ ਸਟਾਫ ਨੂੰ ਇਮਾਨਦਾਰੀ ਦੀ ਸਹੁੰ ਚੁਕਾਈ। ਰੇਂਜ ਦੇ ਐਸ.ਐਸ.ਪੀਜ਼ ਨੇ ਇਸ ਜਾਗਰੂਕਤਾ ਹਫ਼ਤੇ ਦੌਰਾਨ ਵਿੱਦਿਅਕ ਸੰਸਥਾਵਾਂ ਅਤੇ ਦਫ਼ਤਰਾਂ ਵਿੱਚ ਕਰਵਾਏ ਜਾਣ ਵਾਲੇ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਦੀ ਰੂਪ-ਰੇਖਾ ਵੀ ਉਲੀਕੀ।

ਇਹ ਵੀ ਪੜ੍ਹੋ: CM ਮਾਨ ਨੇ ਕੀਤਾ ਅਨਾਜ ਮੰਡੀ ਦਾ ਦੌਰਾ, ਕਿਹਾ ਇਸ ਵਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਨਹੀਂ ਆਈ ਕੋਈ ਸਮੱਸਿਆ

Last Updated : Oct 31, 2022, 8:20 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.