ETV Bharat / state

ਪੰਜਾਬ ਦੇ ਸਾਬਕਾ ਸੀਐਮ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ, ਆਮਦਨ ਤੋਂ ਵੱਧ ਮਾਮਲੇ 'ਚ ਹੋਵੇਗੀ ਪੁੱਛਗਿਛ

ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਤਲਬ ਕੀਤਾ ਹੈ। ਚੰਨੀ ਨੂੰ ਬੁੱਧਵਾਰ ਨੂੰ ਸਵੇਰੇ 10 ਵਜੇ ਪੁੱਛਗਿੱਛ ਲਈ ਪੇਸ਼ ਹੋਣ ਦੇ ਹੁਕਮ ਹਨ।

Charanjit Singh Channi
Charanjit Singh Channi
author img

By

Published : Apr 11, 2023, 3:14 PM IST

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵੱਧ ਰਹੀਆਂ ਹਨ। ਵਿਜੀਲੈਂਸ ਬਿਊਰੋ ਵੱਲੋਂ ਚਰਨਜੀਤ ਚੰਨੀ ਤੋਂ ਇਹ ਪਹਿਲੀ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਚੰਨੀ ਖਿਲਾਫ ਲੁੱਕਆਊਟ ਸਰਕੂਲਰ (LOC) ਵੀ ਜਾਰੀ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਸੂਤਰਾਂ ਅਨੁਸਾਰ ਚੰਨੀ ਦੀ ਜਾਇਦਾਦ ਬਾਰੇ ਵਿਸਥਾਰਤ ਰਿਪੋਰਟ ਤਿਆਰ ਕਰ ਲਈ ਗਈ ਹੈ। ਜਦੋਂ ਚੰਨੀ ਬਿਊਰੋ ਦੇ ਸਾਹਮਣੇ ਪੇਸ਼ ਹੋਣਗੇ, ਤਾਂ ਚਰਨਜੀਤ ਚੰਨੀ ਦੀ ਮਾਲਕੀ ਵਾਲੀ ਜਾਇਦਾਦ ਦੀ ਸੂਚੀ ਮੰਗੀ ਜਾਵੇਗੀ ਤੇ ਵਿਸਤ੍ਰਿਤ ਰਿਪੋਰਟ ਨਾਲ ਜੋੜੀ ਜਾਵੇਗੀ।

ਚੰਨੀ ਨੇ ਅਮਰੀਕਾ ਜਾਣ ਦਾ ਪ੍ਰੋਗਰਾਮ ਕੀਤਾ ਰੱਦ : ਪਿਛਲੇ ਮਹੀਨੇ, ਜਦੋਂ ਵਿਜੀਲੈਂਸ ਬਿਊਰੋ ਨੂੰ ਪਤਾ ਲੱਗਾ ਕਿ ਚਰਨਜੀਤ ਚੰਨੀ ਵਿਦੇਸ਼ ਜਾਣ ਦੀ ਯੋਜਨਾ ਬਣਾ ਰਿਹਾ ਹੈ, ਤਾਂ ਬਿਊਰੋ ਨੇ 7 ਮਾਰਚ ਨੂੰ ਉਸ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕੀਤਾ। ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਚੰਨੀ ਨੇ ਇੱਕ ਵੀਡੀਓ ਜਾਰੀ ਕੀਤਾ ਜਿਸ 'ਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਅਮਰੀਕਾ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ, "ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿੱਚ ਰਵਿਦਾਸ ਜੀ ਦਾ ਮੰਦਿਰ ਬਣਾਇਆ ਗਿਆ ਹੈ। ਪਿਛਲੇ 23 ਸਾਲਾਂ ਤੋਂ ਹਰ ਸਾਲ ਉੱਥੇ ਇਸ ਸਬੰਧ ਵਿੱਚ ਨਗਰ ਕੀਰਤਨ ਕੱਢਿਆ ਜਾਂਦਾ ਹੈ। ਉਸ ਕੋਲ ਸੱਦਾ ਪੱਤਰ ਆਇਆ ਸੀ, ਫਿਰ ਉਸ ਨੇ ਟਿਕਟ ਬੁੱਕ ਕਰਵਾਈ ਸੀ। ਚੰਨੀ ਨੇ ਕਿਹਾ ਸੀ ਕਿ ਸੀਐਮ ਮਾਨ ਨੇ ਵਿਧਾਨ ਸਭਾ 'ਚ ਕਿਹਾ ਹੈ ਕਿ ਚੰਨੀ ਨੂੰ ਗ੍ਰਿਫ਼ਤਾਰ ਕਰਨਾ ਪਵੇਗਾ ਅਤੇ ਉਸ ਖ਼ਿਲਾਫ਼ ਕੇਸ ਦਰਜ ਹੋਣੇ ਚਾਹੀਦੇ ਹਨ। ਇਸ ਲਈ ਉਹ ਖੁਦ ਵੀ ਹੁਣ ਵਿਦੇਸ਼ ਨਹੀਂ ਜਾ ਰਹੇ ਹਨ। ਜੇਕਰ ਮੈਂ ਵਿਦੇਸ਼ ਚਲਾ ਗਿਆ, ਤਾਂ ਉਹ ਉਸ 'ਤੇ ਦੋਸ਼ ਲਾਉਣਗੇ ਕਿ ਚੰਨੀ ਵਿਦੇਸ਼ ਭੱਜ ਗਿਆ ਹੈ। ਇਸ ਲਈ ਮੈਂ ਆਪਣੀ ਟਿਕਟ ਰੱਦ ਕਰ ਦਿੱਤੀ ਹੈ।"

ਵਿਜੀਲੈਂਸ ਬਿਊਰੋ ਸਾਬਕਾ ਮੁੱਖ ਮੰਤਰੀ ਚੰਨੀ, ਉਨ੍ਹਾਂ ਦੇ ਭਰਾਵਾਂ ਅਤੇ ਪਰਿਵਾਰਕ ਮੈਂਬਰਾਂ ਦੀਆਂ ਜਾਇਦਾਦਾਂ ਦੀ ਜਾਂਚ ਕਰ ਰਿਹਾ ਸੀ। ਦਰਅਸਲ, ਵਿਜੀਲੈਂਸ ਬਿਊਰੋ ਨੂੰ ਸਾਬਕਾ ਮੁੱਖ ਮੰਤਰੀ ਵੱਲੋਂ ਕੁਝ ਠੇਕੇਦਾਰਾਂ ਨੂੰ ਦਿੱਤੇ ਜਾ ਰਹੇ ਬੇਲੋੜੇ ਲਾਭ ਬਾਰੇ ਸੂਚਨਾ ਪ੍ਰਾਪਤ ਹੋਈ ਹੈ।

2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ED ਨੇ ਭਤੀਜੇ ਨੂੰ ਕੀਤਾ ਗ੍ਰਿਫਤਾਰ: ਪਿਛਲੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਈਡੀ ਨੇ 10 ਕਰੋੜ ਰੁਪਏ ਨਾਲ ਗ੍ਰਿਫ਼ਤਾਰ ਕੀਤਾ ਸੀ। ਈਡੀ ਇਸ ਗੱਲ ਦੀ ਜਾਂਚ ਕਰ ਰਿਹਾ ਸੀ ਕਿ ਕੀ ਹਨੀ ਨੂੰ ਮਾਈਨਿੰਗ ਠੇਕੇਦਾਰਾਂ ਦੀ ਮਦਦ ਕਰਨ ਅਤੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਲਈ ਪੈਸੇ ਮਿਲੇ ਸਨ।

ਇਹ ਵੀ ਪੜ੍ਹੋ: 1984 Sikh Riots: ਸੀਬੀਆਈ ਨੇ ਰਿਕਾਰਡ ਕੀਤਾ ਜਗਦੀਸ਼ ਟਾਇਟਲਰ ਦਾ ਵਾਇਸ ਸੈਂਪਲ, ਜਾਣੋ ਪੂਰਾ ਮਾਮਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.