ETV Bharat / state

ਵਿਜੀਲੈਂਸ ਨੇ 15 ਹਜ਼ਾਰ ਦੀ ਰਿਸ਼ਵਤ ਲੈਂਦੇ ASI ਨੂੰ ਕੀਤਾ ਰੰਗੇ ਹੱਥੀਂ ਕਾਬੂ - caught ASI red handed taking a bribe

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੂੰ ਪ੍ਰਿਤਪਾਲ ਸਿੰਘ ਵਾਸੀ ਸੰਗਰੂਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜਮ ਉਸਦੇ ਦੋਸਤ ਗੁਰਪਿਆਰ ਸਿੰਘ ਨੂੰ ਧਮਕੀਆਂ ਦੇ ਕੇ ਉਸਦੇ ਖਿਲਾਫ ਜਬਰੀ ਵਸੂਲੀ ਦਾ ਕੇਸ ਦਰਜ ਕਰਨ ਲਈ 20,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰ ਰਿਹਾ ਹੈ।

ਵਿਜੀਲੈਂਸ ਨੇ 15 ਹਜ਼ਾਰ ਦੀ ਰਿਸ਼ਵਤ ਲੈਂਦੇ ASI ਨੂੰ ਕੀਤਾ ਰੰਗੇ ਹੱਥੀਂ ਕਾਬੂ

author img

By

Published : Nov 3, 2022, 7:31 PM IST

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਥਾਣਾ ਸਿਟੀ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੂੰ ਪ੍ਰਿਤਪਾਲ ਸਿੰਘ ਵਾਸੀ ਸੰਗਰੂਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜਮ ਉਸਦੇ ਦੋਸਤ ਗੁਰਪਿਆਰ ਸਿੰਘ ਨੂੰ ਧਮਕੀਆਂ ਦੇ ਕੇ ਉਸਦੇ ਖਿਲਾਫ ਜਬਰੀ ਵਸੂਲੀ ਦਾ ਕੇਸ ਦਰਜ ਕਰਨ ਲਈ 20,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਦੋਸੀ ਏ.ਐਸ.ਆਈ. ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਸੋਲਨ 'ਚ ਕੇਜਰੀਵਾਲ ਦੇ ਰੋਡ ਸ਼ੋਅ 'ਚ ਲੱਗੇ ਮੁਰਦਾਬਾਦ ਦੇ ਨਾਅਰੇ, ਭਾਸ਼ਣ ਅੱਧ ਵਿਚਾਲੇ ਛੱਡ ਕੇ ਵਾਪਸ ਪਰਤੇ ਦਿੱਲੀ ਦੇ CM

ETV Bharat Logo

Copyright © 2025 Ushodaya Enterprises Pvt. Ltd., All Rights Reserved.