ਚੰਡੀਗੜ੍ਹ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਬੀਜਾ, ਲੁਧਿਆਣਾ ਵਿਖੇ ਤਾਇਨਾਤ ਜੇ. ਈ. ਪਵਿੱਤਰ ਸਿੰਘ ਸਿੰਘ ਨੂੰ 20,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਸ ਜੇ.ਈ ਨੂੰ ਪਰਮਜੀਤ ਸਿੰਘ, ਵਾਸੀ ਗੁਰੂ ਹਰਕ੍ਰਿਸ਼ਨ ਨਗਰ ਮਲੇਰਕੋਟਲਾ ਦੀ ਸ਼ਿਕਾਇਤ ਉੱਤੇ 20 ਹਜ਼ਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਹ ਜੇ.ਈ ਵਲੋਂ ਉਸ ਦਾ ਬਿਜਲੀ ਦਾ ਮੀਟਰ ਕੂਨੈਕਸ਼ਨ ਲਗਾਉਣ ਬਦਲੇ 50, 000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 40,000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਇਹ ਵੀ ਪੜੋ: LIVE: PM ਮੋਦੀ ਦਾ ਸਾਊਦੀ ਅਰਬ ਦੌਰਾ, 12 ਸਮਝੌਤਿਆਂ 'ਤੇ ਹੋ ਸਕਦੇ ਨੇ ਦਸਤਖ਼ਤ
ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਦੋਹਾਂ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।