ETV Bharat / state

'ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦਾ ਫ਼ੈਸਲਾ, ਐਮਰਜੈਂਸੀ ਸੇਵਾਵਾਂ ਦੇ ਕੀਮਤੀ ਸਮੇਂ ਦੀ ਹੋਵੇਗੀ ਬੱਚਤ'

author img

By

Published : Mar 27, 2020, 7:06 PM IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਤਾਲਾਬੰਦੀ ਦੇ ਸਮੇਂ ਤੱਕ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ।

vijay inder singla
ਫ਼ੋਟੋ

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਵਿੱਚ ਪੰਜਾਬ ਸਰਕਾਰ ਨੇ ਤਾਲਾਬੰਦੀ ਤੱਕ ਸਾਰੇ ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਹੈ। ਇਸ ਗੱਲ ਦੀ ਜਾਣਕਾਰੀ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਾਂਝੀ ਕੀਤੀ ਹੈ। ਕੈਬਿਨੇਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਸਿਰਫ਼ ਐਮਰਜੈਂਸੀ ਵਾਹਨ ਸੜਕਾਂ 'ਤੇ ਚੱਲ ਰਹੇ ਹਨ, ਟੋਲ ਪਲਾਜ਼ਾ ਬੰਦ ਹੋਣ ਨਾਲ ਐਮਰਜੈਂਸੀ ਸੇਵਾਵਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ। ਕੈਬਿਨੇਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਿਹਤ ਵਿਭਾਗ ਨੂੰ ਪੀਡਬਲਿਊਡੀ ਰੈਸਟ ਹਾਊਸਾਂ ਨੂੰ ਆਈਸੋਲੇਸ਼ਨ ਸੈਂਟਰਾਂ ਵਜੋਂ ਵਰਤਣ ਦੀ ਆਗਿਆ ਵੀ ਦੇ ਦਿੱਤੀ ਹੈ।

ਕੈਬਿਨੇਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਵਿੱਚ ਸੂਬਾ ਸਰਕਾਰ ਦੇ ਅਧੀਨ 23 ਟੋਲ ਪਲਾਜ਼ਾ ਚੱਲ ਰਹੇ ਹਨ। ਵਿਜੇ ਇੰਦਰ ਸਿੰਗਲਾ ਨੇ ਸਿਹਤ ਵਿਭਾਗ ਨੂੰ ਕਿਸੇ ਵੀ ਗੰਭੀਰ ਸਥਿਤੀ ਵਿੱਚ ਪੰਜਾਬ ਵਿਚਲੇ ਪੀ.ਡਬਲਿਊ.ਡੀ. ਰੈਸਟ ਹਾਊਸਾਂ ਨੂੰ ਆਈਸੋਲੇਸ਼ਨ ਸੈਂਟਰਾਂ ਵਜੋਂ ਵਰਤਣ ਦੀ ਆਗਿਆ ਵੀ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਅਤੇ ਲੋਕ ਨਿਰਮਾਣ ਵਿਭਾਗ ਨੇ ਸਿਹਤ ਵਿਭਾਗ ਨੂੰ ਆਪਣਾ ਪੂਰਾ ਸਹਿਯੋਗ ਦਿੱਤਾ ਹੈ ਅਤੇ ਇੱਥੋਂ ਤੱਕ ਕਿ ਪ੍ਰਸ਼ਾਸਨ ਦੀ ਮੰਗ ਅਨੁਸਾਰ ਸਕੂਲ ਦੀਆਂ ਇਮਾਰਤਾਂ ਨੂੰ ਵੀ ਖਾਲੀ ਕਰਵਾਇਆ ਜਾ ਸਕਦਾ ਹੈ।

ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿੱਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਾਰੀਆਂ ਲੋੜੀਂਦੀਆਂ ਸੇਵਾਵਾਂ 'ਤੇ ਜ਼ੋਰ ਦਿੱਤਾ ਹੈ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮੇਂ ਸਿਰ ਜ਼ਰੂਰੀ ਵਸਤਾਂ ਦੀ ਵੰਡ ਲਈ ਰਾਜ ਸਰਕਾਰ ਨੇ ਜ਼ਿਲ੍ਹਿਆਂ ਨੂੰ ਜਮੈਟੋ, ਸਵਿੱਗੀ ਆਦਿ ਸਮੇਤ ਉਪਲੱਬਧ ਸਾਰੇ ਵਿਕਲਪਾਂ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵੱਖ ਵੱਖ ਥਾਵਾਂ 'ਤੇ ਫਸੇ ਵਿਅਕਤੀਆਂ ਨੂੰ ਵਾਪਸ ਲਿਆਉਣ ਲਈ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਸਪੈਸ਼ਲ ਪਾਸ ਜਾਰੀ ਕਰਨ ਲਈ ਵੀ ਕਿਹਾ ਗਿਆ ਹੈ, ਤਾਂ ਜੋ ਉਨ੍ਹਾਂ ਨੂੰ ਸੁਰੱਖਿਅਤ ਘਰ ਪਹੁੰਚਾਇਆ ਜਾ ਸਕੇ।

ਇਹ ਵੀ ਪੜ੍ਹੋ: ਕੋਵਿਡ-19: ਦਰਬਾਰ ਸਾਹਿਬ ਦਾ ਵਿਹੜਾ ਹੋਇਆ ਸੁੰਨਸਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.