ETV Bharat / state

ਗ੍ਰੈਂਡ ਲਾਈਟ ਐਂਡ ਸਾਊਂਡ ਸ਼ੋਅ ਦੇਖ ਸ਼ਰਧਾਲੂ ਹੋਏ ਬਾਗੋ ਬਾਗ - ਮਸ਼ਹੂਰ ਸੂਫੀ ਗਾਇਕ ਲਖਵਿੰਦਰ ਵਡਾਲੀ

ਗ੍ਰੈਂਡ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਮਸ਼ਹੂਰ ਸੂਫੀ ਗਾਇਕ ਲਖਵਿੰਦਰ ਵਡਾਲੀ ਅਤੇ ਗਾਇਕ ਹਰਭਜਨ ਮਾਨ ਨੇ ਧਾਰਮਿਕ ਗੀਤ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।

ਫ਼ੋਟੋ
author img

By

Published : Nov 13, 2019, 11:34 PM IST

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਵਿਖੇ ਸਥਾਪਤ ਰਬਾਬ ਪੰਡਾਲ ਵਿੱਚ ਕਰਵਾਏ ਜਾ ਰਹੇ ਗ੍ਰੈਂਡ ਲਾਈਟ ਐਂਡ ਸਾਊਂਡ ਸ਼ੋਅ ਦੀ ਸੰਗਤਾਂ ਵੱਲੋਂ ਖੂਬ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ੋਆਂ ਦੌਰਾਨ ਗੁਰੂ ਜੀ ਦੇ ਜੀਵਨ ਨਾਲ ਸਬੰਧਤ ਸਾਖੀਆਂ ਨੂੰ ਰੌਸ਼ਨੀਆਂ ਅਤੇ ਆਵਾਜ਼ ਦੇ ਸੁਮੇਲ ਨਾਲ ਸੰਗਤਾਂ ਦੇ ਸਨਮੁੱਖ ਪੇਸ਼ ਕੀਤਾ ਜਾ ਰਿਹਾ ਹੈ।

ਰੌਸ਼ਨੀਆਂ ਅਤੇ ਧੁਨੀ ਆਧਾਰਿਤ ਇਨ੍ਹਾਂ ਸ਼ੋਆਂ ਵਿੱਚ ਰੋਜ਼ਾਨਾਂ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰੀ ਲਵਾਉਣ ਪਹੁੰਚ ਰਹੇ ਹਨ ਅਤੇ ਬਾਬਾ ਨਾਨਕ ਦੇ ਜੀਵਨ ਨਾਲ ਸਬੰਧਤ ਪ੍ਰੇਰਕ ਪ੍ਰਸੰਗਾਂ ਨੂੰ ਸੁਣ ਕੇ ਨਿਹਾਲ ਹੋ ਰਹੇ ਹਨ। ਆਸਟਰੇਲੀਆਂ ਤੋਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਸ਼ਿਰਕਤ ਕਰਨ ਇਥੇ ਪੁੱਜੇ ਪਿੰਡ ਮਾਛੀਜੋਆ ਦੇ ਵਸਨੀਕ ਹਰਿਵੰਦਰ ਸਿੰਘ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਗ੍ਰੈਂਡ ਲਾਈਟ ਐਂਡ ਸਾਊਂਡ ਸ਼ੋਅ ਦੇਖ ਕੇ ਬਹੁਤ ਹੀ ਵਧੀਆ ਲੱਗਿਆ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫੇ ਬਾਰੇ ਜਾਨਣ ਦਾ ਮੌਕਾ ਮਿਲਿਆ ।

ਕਪੂਰਥਲਾ ਦੇ ਵਸਨੀਕ ਕੁਲਦੀਪ ਸਿੰਘ, ਜੋ ਕਿ ਆਪਣੇ ਪਰਿਵਾਰ ਸਮੇਤ ਗ੍ਰੈਂਡ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਪਹੁੰਚੇ ਸਨ, ਨੇ ਕਿਹਾ ਕਿ ਇਸ ਸ਼ੋਅ ਰਾਹੀਂ ਉਨ੍ਹਾਂ ਨੂੰ ਗੁਰੂ ਸਾਹਿਬ ਨਾਲ ਜੁੜੇ ਇਤਿਹਾਸ ਬਾਰੇ ਜਾਣਕਾਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸ਼ੋਅ ਸਮੇਂ-ਸਮੇਂ ਉਤੇ ਹੁੰਦੇ ਰਹਿਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀ ਪੀੜ੍ਹੀ ਆਪਣੇ ਵਿਰਸੇ ਨਾਲ ਜੁੜੀ ਰਹੇ।

ਜ਼ਿਕਰਯੋਗ ਹੈ ਕਿ ਗ੍ਰੈਂਡ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਆਵਾਜ਼ ਅਤੇ ਧੁਨੀਆਂ ਦੇ ਸੁਮੇਲ ਨਾਲ ਗੁਰੂ ਜੀ ਦੇ ਜੀਵਨ ਨਾਲ ਸਬੰਧਤ ਅਹਿਮ ਘਟਨਾਵਾਂ ਨੂੰ ਪੇਸ਼ ਕਰਨ ਤੋਂ ਇਲਾਵਾ ਮੰਨੇ-ਪ੍ਰਮੰਨੇ ਕਲਾਕਾਰਾਂ ਨੇ ਵੀ ਹਾਜ਼ਰੀ ਲਵਾਈ। ਜਿਥੇ ਮਸ਼ਹੂਰ ਸੂਫੀ ਗਾਇਕ ਲਖਵਿੰਦਰ ਵਡਾਲੀ ਨੇ ਸੂਫੀ ਕਲਾਮ ਗਾ ਕੇ ਸ਼ਰਧਾਲੂਆਂ ਨੂੰ ਕੀਲ੍ਹ ਕੇ ਰੱਖ ਦਿੱਤਾ ਉਥੇ ਪ੍ਰਸਿੱਧ ਪੰਜਾਬੀ ਗਾਇਕ ਹਰਭਜਨ ਮਾਨ ਨੇ ਧਾਰਮਿਕ ਗੀਤ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਹ ਸ਼ੋਅ 15 ਨਵੰਬਰ ਤੱਕ ਚੱਲਣਗੇ ਅਤੇ 14 ਤੇ 15 ਨਵੰਬਰ ਨੂੰ ਲਾਈਟ ਐਂਡ ਸਾਊਂਡ ਪ੍ਰੋਗਰਾਮ ਤੋਂ ਬਾਅਦ ਪੰਮਾ ਡੂੰਮੇਵਾਲ ਵੱਲੋਂ ਧਾਰਮਿਕ ਗਾਇਨ ਨਾਲ ਆਪਣੀ ਪੇਸ਼ਕਾਰੀ ਦਿੱਤੀ ਜਾਵੇਗੀ।

Intro:550 ਸਾਲਾ ਪ੍ਰਕਾਸ਼ ਪੁਰਬ

ਸੁਲਤਾਨਪੁਰ ਲੋਧੀ ਵਿਖੇ ਗ੍ਰੈਂਡ ਮਲਟੀ ਮੀਡੀਆ ਲਾਇਟ ਐਂਡ ਸਾਊਂਡ ਸ਼ੋਅ ਦੀ ਅਲੌਕਿਕ ਪੇਸ਼ਕਾਰੀ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਕਰਵਾਏ ਜਾ ਰਹੇ ਲਾਇਟ ਐਂਡ ਸਾਊਂਡ ਸ਼ੋਅ ਦਾ ਹਜ਼ਾਰਾਂ ਦਰਸ਼ਕਾਂ ਨੇ ਮਾਣਿਆ ਆਨੰਦ

14 ਅਤੇ 15 ਨਵੰਬਰ ਨੂੰ ਵੀ ਹੋਵੇਗੀ ਗ੍ਰੈਂਡ ਮਲਟੀ ਮੀਡੀਆ ਲਾਇਟ ਐਂਡ ਸਾਊਂਡ ਸ਼ੋਅ ਪੇਸ਼ਕਾਰੀ

ਗੁਰੂ ਸਾਹਿਬ ਨੇ ਸਾਰੀ ਲੋਕਾਈ ਨੂੰ ਸਹਿਣਸ਼ੀਲਤਾ, ਭਾਈਚਾਰਾ, ਪ੍ਰਕਿਰਤੀ ਨਾਲ ਪਿਆਰ, ਇਸਤਰੀ ਸ਼ਸ਼ਕਤੀਕਰਨ ਤੇ ਸਰਬੱਤ ਦੇ ਭਲੇ ਦਾ ਦਿੱਤਾ ਉਪਦੇਸ਼ -

ਸੂਫ਼ੀਆਨਾ ਤੇ ਰੁਹਾਨੀ ਗਾਇਕੀ ਨਾਲ ਹਰਭਜਨ ਮਾਨ ਅੱਜ ਵੀ ਬੰਨ੍ਹਿਆਂ ਸਮਾਂBody:ਚੰਡੀਗੜ੍ਹ/ਸੁਲਤਾਨਪੁਰ ਲੋਧੀ (ਕਪੂਰਥਲਾ), 13 ਨਵੰਬਰ :

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਸਮਾਗਮਾਂ ਦੀ ਲੜੀ ਹੇਠ ਇੱਥੇ ਵਿਸ਼ੇਸ਼ ਤੌਰ 'ਤੇ ਸਥਾਪਤ ਕੀਤੇ ਗਏ 'ਰਬਾਬ' ਨਾ ਦੇ ਵਿਸ਼ਾਲ ਪੰਡਾਲ ਵਿੱਚ ਕਰਵਾਏ ਰੌਸ਼ਨੀ ਅਤੇ ਆਵਾਜ ਦੇ ਸੁਮੇਲ ਵਾਲੇ ਗ੍ਰੈਂਡ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਦੀ ਅਲੌਕਿਕ ਪੇਸ਼ਕਾਰੀ ਦਾ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਵੱਲੋਂ ਆਨੰਦ ਮਾਣਿਆ ਗਿਆ।

'ਚੜ੍ਹਿਆ ਸੋਧਣ ਧਰਤਿ ਲੋਕਾਈ' ਸ਼ੋਅ ਦੀ ਦਿਲਕਸ਼ ਪੇਸ਼ਕਾਰੀ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਜਰਭਜਨ ਮਾਨ ਨੇ ਅੱਜ ਦੀ ਸ਼ਾਮ ਵੀ ਗੁਰੂ ਨਾਨਕ ਦੀ ਸਿਫ਼ਤ ਅਤੇ ਸੂਫ਼ੀਆਨਾ ਕਲਾਮ ਪੇਸ਼ ਕਰਕੇ ਸਮਾਂ ਬੰਨ੍ਹਦਿਆਂ ਸਰੋਤਿਆਂ ਨੂੰ ਭਗਤੀ ਰਸ ਵਿੱਚ ਮੰਤਰ ਮੁਗਧ ਕੀਤਾ।

ਮਲਟੀ ਮੀਡੀਆ ਸ਼ੋਅ ਦੀ ਪੇਸ਼ਕਾਰੀ ਮੌਕੇ ਮਾਲਵਿੰਦਰ ਸਿੰਘ ਜੱਗੀ ਡਾਇਰੈਕਟਰ ਸੈਰ ਸਪਾਟਾ ਤੇ ਸਭਿਆਚਾਰ ਮਾਮਲੇ ਵਿਭਾਗ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਨਤਮਸਤਕ ਹੁੰਦਿਆਂ ਆਪਣੀ ਹਾਜ਼ਰੀ ਲਵਾਈ। ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਕਾਰਜਾਂ ਦਾ ਵਰਣਨ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਫਲਸਫ਼ਾ ਬਰਾਬਰੀ ਵਾਲੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਸਮਕਾਲੀ ਸਮੇਂ ਹੋਰ ਵੀ ਜ਼ਿਆਦਾ ਪ੍ਰਸੰਗਿਕ ਹੈ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਹਿਣਸ਼ੀਲਤਾ, ਸ਼ਾਂਤੀ, ਆਪਸੀ ਭਾਈਚਾਰੇ, ਮਹਿਲਾ ਸ਼ਸ਼ਕਤੀਕਰਨ, ਪ੍ਰਕਿਰਤੀ ਤੇ ਕੁਦਰਤੀ ਸਰੋਤਾਂ ਦੀ ਰਾਖੀ ਕਰਨ ਅਤੇ ਸਰਬੱਤ ਦੇ ਭਲੇ ਦਾ ਸਰਵਵਿਆਪੀ ਉਪਦੇਸ਼ ਦਿੱਤਾ। ਇਸ ਲਈ ਮੌਜੂਦਾ ਸਮੇਂ ਦੀ ਇਹ ਮੁੱਖ ਲੋੜ ਹੈ ਕਿ ਅਸੀਂ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦਾ ਉਪਦੇਸ਼ ਆਪਣੇ ਜੀਵਨ ਵਿੱਚ ਦ੍ਰਿੜ ਕਰੀਏ।

ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਦੂਰ ਦੁਰਾਡੇ ਤੋਂ ਪੁੱਜੀ ਸੰਗਤ ਜਿੱਥੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ 15 ਨਵੰਬਰ ਦੀ ਰਾਤ ਤੱਕ ਕਰਵਾਏ ਜਾ ਰਹੇ ਇਸ ਪ੍ਰਭਾਵਸ਼ਾਲੀ ਸਮਾਗਮ ਨੂੰ ਭਰਵਾਂ ਹੁੰਗਾਰਾ ਦੇ ਰਹੀ ਹੈ, ਉਥੇ ਹੀ ਇਸ ਦੀ ਰੱਜਵੀਂ ਸ਼ਲਾਘਾ ਕਰਦਿਆਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਵੀ ਜਾਣੂ ਹੋ ਰਹੀ ਹੈ।

ਸ਼ੋਅ 'ਚ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਤੋਂ ਲੈਕੇ ਉਨ੍ਹਾਂ ਵੱਲੋਂ ਮੱਝਾਂ ਚਰਾਉਣ, ਵਿਆਹ, ਵੇਈਂ ਨਦੀ 'ਚ ਚੁੱਭੀ, ਨਾ ਕੋ ਹਿੰਦੂ ਨਾ ਮੁਸਲਮਾਨ ਦਾ ਉਪਦੇਸ਼, ਉਦਾਸੀਆਂ, ਭਾਈ ਮਰਦਾਨਾ, ਭਾਈ ਲਾਲੋ ਤੇ ਨਾਲ ਮੇਲ, ਮਲਿਕ ਭਾਗੋ, ਸੱਜਣ ਠੱਗ, ਕੌਡਾ ਭੀਲ ਦਾ ਉਧਾਰ, ਵਲੀ ਕੰਧਾਰੀ ਤੇ ਸਿੱਧਾਂ ਨਾਲ ਵਾਰਤਾ, ਸ੍ਰੀ ਕਰਤਾਰਪੁਰ ਸਾਹਿਬ ਨਿਵਾਸ ਸਮੇਤ ਉਨ੍ਹਾਂ ਦੀ ਬਾਣੀ, ਉਪਦੇਸ਼ ਅਤੇ ਸਿੱਖਿਆਵਾਂ ਦੀ ਡਿਜ਼ੀਟਲ ਤਕਨੀਕਾਂ ਤੇ ਲੇਜ਼ਰ ਸ਼ੋਅ ਜ਼ਰੀਏ ਬਾਖੂਬੀ ਪੇਸ਼ਕਾਰੀ ਸੰਗਤਾਂ ਨੂੰ ਆਪ ਮੁਹਾਰੇ ਜੈਕਾਰੇ ਲਾਉਣ ਲਈ ਮਜ਼ਬੂਰ ਕਰਦੀ ਹੈ।

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ 14 ਅਤੇ 15 ਨਵੰਬਰ ਨੂੰ ਵੀ ਇਹ ਸ਼ੋਅ ਸ਼ਾਮ 7 ਵਜੇ ਸ਼ੁਰੂ ਹੋ ਕੇ ਰਾਤ 9:15 ਵਜੇ ਤੱਕ ਚੱਲਣਗੇ।

ਇਸ ਮੌਕੇ ਵੱਡੀ ਗਿਣਤੀ ਹੋਰ ਧਾਰਮਿਕ, ਰਾਜਸੀ ਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਦੂਰ ਦੁਰਾਡੇ ਤੋਂ ਪੁੱਜੀ ਸੰਗਤ ਵੀ ਮੌਜੂਦ ਸਨConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.