ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਚੌਥਾ ਦਿਨ ਰਿਹਾ ਜਿਸ ਵਿੱਚ ਵਿਰੋਧੀ ਧਿਰ ਪੰਜਾਬ ਸਰਕਾਰ ਨੂੰ ਘੇਰਦੀ ਹੋਈ ਨਜ਼ਰ ਆਈ। ਇਸ ਮੌਕੇ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਧਾਨਸਭਾ ਦਾ ਘਿਰਾਓ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਭਾਜਪਾ ਨੇਤਾ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਸੜਕਾਂ ਉੱਤੇ ਪ੍ਰਦਰਸ਼ਨ ਕੀਤਾ।
ਪੰਜਾਬ ਦੇ ਹਾਲਾਤ ਹੋਰ ਖਰਾਬ ਹੋਏ: ਇਸ ਮੌਕੇ ਹਾਲ ਹੀ ਵਿੱਚ ਭਾਜਪਾ 'ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਤਾਂ ਪਹਿਲਾਂ ਹੀ ਖਰਾਬ ਰਹੀ ਹੈ, ਪਰ ਆਮ ਆਦਮੀ ਪਾਰਟੀ ਦੇ ਆਉਣ ਤੋਂ ਬਾਅਦ ਪੰਜਾਬ ਦੀ ਕਾਨੂੰਨ ਵਿਵਸਥਾ ਹੋਰ ਬਦਤਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਮੁਸ਼ਕਿਲ ਘੜੀ ਆਵੇਗੀ, ਮੈ ਭਾਜਪਾ ਦੀ ਢਾਲ ਬਣਾਂਗਾ। ਉਨ੍ਹਾਂ ਕਿਹਾ ਕਿ ਅਸ਼ਵਨੀ ਸ਼ਰਮਾ ਨੇ ਖਾਸ ਕਿਹਾ ਹੈ ਕਿ ਇਹ ਪ੍ਰਦਰਸ਼ਨ ਪੰਜਾਬ ਦੀ ਲਾਅ ਐਂਡ ਆਰਡਰ ਵਿਰੁੱਧ ਹੈ, ਤਾਂ ਅਸੀਂ ਵੀ ਲਾਅ ਐਂਡ ਆਰਡਰ ਖਰਾਬ ਨਹੀਂ ਕਰਾਂਗੇ।
ਭਾਜਪਾ ਵਿਧਾਨਸਭਾ ਦਾ ਘਿਰਾਓ ਕਰਨ ਵਿੱਚ ਰਹੀ ਨਾਕਾਮ: ਹਾਲਾਂਕਿ ਭਾਰਤੀ ਜਨਤਾ ਪਾਰਟੀ ਦੇ ਪ੍ਰਦਰਸ਼ਨਕਾਰੀ ਨੇਤਾ ਪੰਜਾਬ ਵਿਧਾਨਸਭਾ ਦਾ ਘਿਰਾਓ ਕਰਨ ਵਿੱਚ ਕਾਮਯਾਬ ਨਹੀਂ ਹੋ ਸਕੀ। ਉਨ੍ਹਾਂ ਦੇ ਪੰਜਾਬ ਵਿਧਾਨਸਭਾ ਵੱਲ ਕੂਚ ਕਰਨ ਤੋਂ ਪਹਿਲਾਂ ਪ੍ਰਸ਼ਾਸਨ ਨੇ ਉਨ੍ਹਾਂ ਉੱਤੇ ਵਾਟਰ ਕੈਨਨ ਦੀ ਵਰਤੋਂ ਕੀਤੀ। ਕਈ ਭਾਜਪਾ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਕਈਆਂ ਨੂੰ ਪਾਣੀ ਦੀਆਂ ਬੁਛਾੜਾਂ ਨਾਲ ਖਦੇੜ ਦਿੱਤਾ ਗਿਆ।
ਭਾਜਪਾ ਸਟੇਜ 'ਤੇ ਸੰਬੋਧਨ ਕਰਕੇ ਅੱਗੇ ਨਹੀਂ ਵਧ ਸਕੀ: ਜ਼ਿਕਰਯੋਗ ਹੈ ਕਿ ਪੰਜਾਬ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਨੂੰ ਅੱਜ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਵਿਧਾਨ ਸਭਾ ਦਾ ਘਿਰਾਓ ਕਰਨਾ ਪਿਆ। ਸਮੂਹ ਆਗੂਆਂ ਤੇ ਵਰਕਰਾਂ ਨੇ ਪੰਜਾਬ ਭਾਜਪਾ ਦਫ਼ਤਰ ਸੈਕਟਰ 37 ਤੋਂ ਪੈਦਲ ਮਾਰਚ ਕੱਢ ਕੇ ਵਿਧਾਨ ਸਭਾ ਪੁੱਜਣਾ ਸੀ। ਇਸ ਤੋਂ ਪਹਿਲਾਂ ਭਾਜਪਾ ਆਗੂਆਂ ਨੇ ਦਫ਼ਤਰ ਨੇੜੇ ਸਥਾਪਤ ਸਟੇਜ ਤੋਂ ਵਰਕਰਾਂ ਨੂੰ ਸੰਬੋਧਨ ਵੀ ਕੀਤਾ, ਪਰ ਚੰਡੀਗੜ੍ਹ ਪੁਲਿਸ ਨੇ ਕਿਸੇ ਨੂੰ ਵੀ ਅੱਗੇ ਨਹੀਂ ਵਧਣ ਦਿੱਤਾ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹ ਆਮ ਆਦਮੀ ਦੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਯਤਨ ਕਰਦੇ ਰਹਿਣਗੇ।
ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਬਦਤਰ ਦੱਸਿਆ: ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਬਦਤਰ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਹਰ ਵਰਗ ਪ੍ਰੇਸ਼ਾਨ ਹੈ। ਸੂਬੇ ਵਿੱਚ ਰਹਿੰਦਿਆਂ ਆਮ ਆਦਮੀ ਨੂੰ ਇਹ ਖਤਰੇ ਤੋਂ ਮੁਕਤ ਨਹੀਂ ਮਿਲ ਰਿਹਾ। ਆਗੂ ਸੁਨੀਲ ਜਾਖੜ, ਜੋ ਕਿ ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਹਨ, ਨੇ ਕਿਹਾ ਕਿ ਪੰਜਾਬ ਦੇ ਹਰ ਖੇਤਰ ਲਈ ਚੁਣੌਤੀਆਂ ਹਨ।
ਇਹ ਵੀ ਪੜ੍ਹੋ: Slogans of Khalistan : ਰਾਸ਼ਟਰਪਤੀ ਦੀ ਫੇਰੀ ਤੋਂ ਪਹਿਲਾਂ ਅੰਮ੍ਰਿਤਸਰ 'ਚ ਲੱਗੇ ਖਾਲਿਸਤਾਨ ਦੇ ਬੈਨਰ