ETV Bharat / state

'ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਤੌਰ 'ਤੇ ਲਿਆਂਦੇ ਜਾ ਰਹੇ ਸੂਰਾਂ ਅਤੇ ਵਪਾਰੀਆਂ ਨੂੰ ਫੜਨ ਲਈ ਪ੍ਰਣਾਲੀ ਨੂੰ ਹੋਰ ਮਜ਼ੂਬਤ ਕਰਾਂਗੇ'

author img

By

Published : Dec 9, 2022, 9:22 PM IST

ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਸੂਰ ਮੀਟ ਮਾਰਕੀਟ ਨੂੰ ਪ੍ਰਭਾਵਤ ਕਰ ਰਹੇ ਬਾਹਰਲੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਤੌਰ 'ਤੇ ਲਿਆਂਦੇ ਜਾ ਰਹੇ ਸੂਰਾਂ ਅਤੇ ਸਬੰਧਿਤ ਵਪਾਰੀਆਂ ਨੂੰ ਫੜਨ ਲਈ ਪ੍ਰਣਾਲੀ ਨੂੰ ਹੋਰ ਮਜ਼ੂਬਤ ਕੀਤਾ ਜਾਵੇ।

We will strengthen the system to catch illegal pigs and traders from other states

ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar latest news) ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਸੂਰ ਮੀਟ ਮਾਰਕੀਟ ਨੂੰ ਪ੍ਰਭਾਵਤ ਕਰ ਰਹੇ ਬਾਹਰਲੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਤੌਰ 'ਤੇ ਲਿਆਂਦੇ ਜਾ ਰਹੇ ਸੂਰਾਂ ਅਤੇ ਸਬੰਧਿਤ ਵਪਾਰੀਆਂ ਨੂੰ ਫੜਨ ਲਈ ਪ੍ਰਣਾਲੀ ਨੂੰ ਹੋਰ ਮਜ਼ੂਬਤ ਕੀਤਾ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਰਹੱਦੀ ਪਿੰਡਾਂ ਦੀਆਂ ਸੰਪਰਕ ਸੜਕਾਂ 'ਤੇ ਚੌਕਸੀ ਵਧਾਉਣ ਲਈ ਡੀ.ਜੀ.ਪੀ. ਪੰਜਾਬ ਨੂੰ ਪੱਤਰ ਲਿਖਿਆ ਜਾਵੇ।

ਇੱਥੇ ਪ੍ਰੋਗਰੈਸਿਵ ਪਿਗਰੀ ਫ਼ਾਰਮਰਜ਼ ਐਸੋਸੀਏਸ਼ਨ ਦੇ ਨੁੁਮਾਇੰਦਿਆਂ ਦੀਆਂ ਮੁੁਸ਼ਕਲਾਂ ਸੁਣਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਵਿੱਚ ਗ਼ੈਰ-ਕਾਨੂੰਨੀ ਤੌਰ 'ਤੇ ਲਿਆਂਦੇ ਜਾ ਰਹੇ ਸੂਰਾਂ ਨਾਲ ਸੂਰ ਪਾਲਕਾਂ ਨੂੰ ਆਰਥਿਕ ਘਾਟਾ ਪੈਣ ਦੇ ਨਾਲ-ਨਾਲ ਸੂਬੇ ਅੰਦਰ ਫ਼ਾਰਮ ਦੇ ਪਾਲਤੂ ਸੂਰਾਂ ਨੂੰ ਜੰਗਲੀ ਸੂਰਾਂ ਦੀ ਆਮਦ ਨਾਲ ਅਫ਼ਰੀਕਨ ਸਵਾਈਨ ਫ਼ੀਵਰ ਜਿਹੀਆਂ ਗੰਭੀਰ ਬੀਮਾਰੀਆਂ ਫੈਲਣ ਦਾ ਵੀ ਡਰ ਬਣਿਆ ਰਹਿੰਦਾ ਹੈ।

ਕੈਬਨਿਟ ਮੰਤਰੀ ਨੂੰ ਡਾਇਰੈਕਟਰ ਪਸ਼ੂ ਪਾਲਣ ਡਾ. ਸੁਭਾਸ਼ ਚੰਦਰ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਸੂਬੇ ਵਿੱਚ ਐਂਟਰੀ ਪੁਆਇੰਟਾਂ 'ਤੇ ਚੈਕ ਪੋਸਟਾਂ ਸਥਾਪਤ ਕਰਕੇ ਵੈਟਰਨਰੀ ਅਧਿਕਾਰੀਆਂ ਨੂੰ ਤੈਨਾਤ ਕੀਤਾ ਗਿਆ ਹੈ, ਜੋ ਪੁੁਲਿਸ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਲੋੜੀਂਦੀ ਕਾਰਵਾਈ ਕਰ ਰਹੇ ਹਨ।

ਕੈਬਨਿਟ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗ਼ੈਰ-ਕਾਨੂੰਨੀ ਤੌਰ 'ਤੇ ਲਿਆਂਦੇ ਜਾ ਰਹੇ ਸੂਰਾਂ ਅਤੇ ਗ਼ੈਰ-ਕਾਨੂੰਨੀ ਵਪਾਰੀਆਂ ਨੂੰ ਫੜਨ ਲਈ ਸਥਾਪਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਪੱਤਰ ਲਿਖ ਕੇ ਮੁੱਖ ਮਾਰਗਾਂ ਦੀਆਂ ਚੈਕ ਪੋਸਟਾਂ ਦੇ ਨਾਲ-ਨਾਲ ਸਰਹੱਦਾਂ 'ਤੇ ਪੈਂਦੇ ਪਿੰਡਾਂ ਦੀਆਂ ਸੰਪਰਕ ਸੜਕਾਂ ਉਪਰ ਵੀ ਚੌਕਸੀ ਵਧਾਈ ਜਾਵੇ ਤਾਂ ਜੋ ਸੂਬੇ ਵਿੱਚ ਸੂਰ ਪਾਲਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।

ਇਹ ਵੀ ਪੜ੍ਹੋ: ਡਰੈਗਨ ਬੋਟ ਖੇਡ ਨੂੰ ਪੰਜਾਬ ਵਿੱਚ ਉਤਸ਼ਾਹਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ: ਮੀਤ ਹੇਅਰ

ETV Bharat Logo

Copyright © 2024 Ushodaya Enterprises Pvt. Ltd., All Rights Reserved.